27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਡੀ.ਏ.ਵੀ. ਪਬਲਿਕ ਸਕੂਲ ਵਿਖੇ 'ਟੇਲੈਂਟ ਸ਼ੋਅ' ਦੌਰਾਨ ਬੱਚਿਆਂ ਦਾ ਕਲਾ-ਕੌਸ਼ਲ ਦਾ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 25-05-2026
ਦਸੂਹਾ, 24 ਮਈ (ਭੁੱਲਰ)-ਐਸ. ਵੀ. ਜੇ. ਸੀ. ਡੀ. ਏ. ਵੀ. ਪਬਲਿਕ ਸਕੂਲ ਵਿਚ ਨਵੇਂ-ਦਾਖਲ ਹੋਏ ਵਿਦਿਆਰਥੀਆਂ ਦੇ ਸਵਾਗਤ ਲਈ ਇਕ 'ਟੇਲੈਂਟ ਸ਼ੋਅ' ਪਿ੍ੰਸੀਪਲ ਰਸ਼ਮੀ ਮੈਗੀ ਦੇ ਦਿਸ਼ਾ-ਨਿਰਦੇਸ਼ ਹੇਠ ਕਰਵਾਇਆ | ਇਸ 'ਟੈਲੈਂਟ ਸ਼ੋਅ' 'ਚ ਨਵੇਂ ਵਿਦਿਆਰਥੀਆਂ ਨੇ ਗਾਇਨ, ਨਿ੍ਤਯ, ਕਵਿਤਾ ਪਾਠ, ਅਦਾਕਾਰੀ ਤੇ ਵਾਦਯ-ਯੰਤਰ ਵਾਦਨ ਵਰਗੀਆਂ ਮਨਮੋਹਕ ਪੇਸ਼ਕਾਰੀਆਂ ਦੇ ਕੇ ਸਭ ਦਾ ਮਨ ਮੋਹ ਲਿਆ | ਵਿਦਿਆਰਥੀਆਂ ਦੀ ਪ੍ਰਤਿਭਾ ਤੇ ਆਤਮਵਿਸ਼ਵਾਸ ਨੂੰ ਦੇਖ ਕੇ ਹਾਜ਼ਰ ਦਰਸ਼ਕਾਂ ਨੇ ਤਾਲੀਆਂ ਦੀ ਗੜਗੜਾਹਟ ਨਾਲ ਉਨ੍ਹਾਂ ਦਾ ਉਤਸ਼ਾਹ ਵਧਾਇਆ | ਸਕੂਲ ਦੀ ਪਿ੍ੰਸੀਪਲ ਨੇ ਆਪਣੇ ਸੰਦੇਸ਼ 'ਚ ਕਿਹਾ ਕਿ ਇਸ ਤਰ੍ਹਾਂ ਦੇ ਕਾਰਜ-ਕਰਮ ਵਿਦਿਆਰਥੀਆਂ ਦੇ ਸਰਵਾਂਗੀਣ ਵਿਕਾਸ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਪ੍ਰਦਰਸ਼ਿਤ ਕਰਨ ਦਾ ਮੌਕਾ ਪ੍ਰਦਾਨ ਕਰਦੇ ਹਨ | ਅੰਤ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ 'ਚ ਡੇਂਗੂ ਸੰਬੰਧੀ ਜਾਗਰੂਕਤਾ ਮੁਹਿੰਮ ਚਲਾਈ ਅਗਲੀ ਖ਼ਬਰ ਐੱਸ. ਬੀ. ਆਈ. ਦਸੂਹਾ ਦੀ ਮੇਨ ਬਰਾਂਚ ਦਾ ਜਨਰਲ ਮੈਨੇਜਰ ਛਾਬੜਾ ਵਲੋਂ ਉਦਘਾਟਨ
Ad Position 24