27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਜਥੇ. ਗੜਗੱਜ ਤੇ ਐਡਵੋਕੇਟ ਧਾਮੀ ਬਾਦਲ ਪਰਿਵਾਰ ਦੇ ਸਿਆਸੀ ਪ੍ਰਭਾਵ ਹੇਠ ਕੰਮ ਕਰਨਾ ਬੰਦ ਕਰਨ-ਜਥੇ. ਮੁਲਤਾਨੀ

Ad Position 21
No active advertisement
ਅਜੀਤ ਡੈਸਕ 25-05-2026
ਐਮਾਂ ਮਾਂਗਟ, 24 ਮਈ (ਗੁਰਾਇਆ)-ਸਿੱਖ ਸਦਭਾਵਨਾ ਦਲ ਦੇ ਪੰਜਾਬ ਪ੍ਰਧਾਨ ਗੁਰਵਤਨ ਸਿੰਘ ਮੁਲਤਾਨੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਬਾਦਲ ਪਰਿਵਾਰ ਦੇ ਪ੍ਰਭਾਵ ਹੇਠਾਂ ਕੰਮ ਨਹੀਂ ਕਰਨਾ ਚਾਹੀਦਾ | ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਇਕ ਆਜ਼ਾਦ ਅਹਿਮੀਅਤ ਰੱਖਦੀ ਹੈ ਅਤੇ ਸਿੱਖ ਕੌਮ ਨੂੰ ਇਸ ਤੋਂ ਸੇਧ ਮਿਲਦੀ ਹੈ ਪਰ ਪਿਛਲੇ ਸਮੇਂ ਤੋਂ ਸਿੱਖ ਕੌਮ ਦੀਆਂ ਸਿਰਮੌਰ ਸੰਸਥਾਵਾਂ ਦੇ ਸਿਆਸੀ ਪ੍ਰਭਾਵ ਹੇਠ ਕੰਮ ਕਰਨ ਕਰਕੇ ਸਿੱਖ ਸੰਗਤਾਂ ਅੰਦਰ ਰੋਸ ਵਧਿਆ ਹੈ | ਉਨ੍ਹਾਂ ਜਥੇਦਾਰ ਗੜਗੱਜ ਤੇ ਐਡਵੋਕੇਟ ਧਾਮੀ ਨੂੰ ਅਪੀਲ ਕੀਤੀ ਕਿ ਉਹ ਬਾਦਲ ਪਰਿਵਾਰ ਦੇ ਸਿਆਸੀ ਪ੍ਰਭਾਵ ਤੋਂ ਬਾਹਰ ਨਿਕਲਣ ਅਤੇ ਸਿੱਖ ਕੌਮ ਦੀਆ ਭਾਵਨਾਵਾਂ ਦੀ ਕਦਰ ਕਰਦੇ ਹੋਏ ਬੇ-ਅਦਬੀਆਂ ਬਾਰੇ ਕਾਨੂੰਨ ਦੀ ਵਿਰੋਧਤਾ ਕਰਨਾ ਬੰਦ ਕਰਨ |
Ad Position 22
No active advertisement
ਪਿਛਲੀ ਖ਼ਬਰ ਬਸੋਆ ਵਿਖੇ ਸੱਭਿਆਚਾਰਕ ਮੇਲਾ ਯਾਦਗਾਰੀ ਹੋ ਨਿੱਬੜਿਆ ਅਗਲੀ ਖ਼ਬਰ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ 'ਚ ਡੇਂਗੂ ਸੰਬੰਧੀ ਜਾਗਰੂਕਤਾ ਮੁਹਿੰਮ ਚਲਾਈ
Ad Position 24