ਤਲਵਾੜਾ, 24 ਮਈ (ਮਨੀਸ਼ਾ ਮਹਿਤਾ)-ਬਲਾਕ ਤਲਵਾੜਾ ਦੇ ਪਿੰਡ ਭਵਨੌਰ ਵਿਖੇ ਮਾਂ ਦੁਰਗਾ ਸਪੋਰਟਸ ਕਲੱਬ ਵਲੋਂ ਕਿ੍ਕਟ ਟੂਰਨਾਮੈਂਟ ਕਰਵਾਇਆ, ਜਿਸ 'ਚ ਮੁੱਖ ਮਹਿਮਾਨ ਵਜੋਂ ਸੀਨੀਅਰ ਕਾਂਗਰਸੀ ਨੇਤਾ ਤਿਰਲੋਕ ਸਿੰਘ ਸ਼ਾਹੀ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਉਨ੍ਹਾਂ ਰਿਬਨ ਕੱਟ ਕੇ ਟੂਰਨਾਮੈਂਟ ਦਾ ਉਦਘਾਟਨ ਕੀਤਾ | ਮੁੱਖ ਮਹਿਮਾਨ ਸ਼ਾਹੀ ਨੇ ਸੰਬੋਧਨ ਦੌਰਾਨ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਦੀਆਂ ਹਨ | ਦੋ ਦਿਨਾਂ ਕਿ੍ਕਟ ਟੂਰਨਾਮੈਂਟ 'ਚ ਵੱਖ-ਵੱਖ ਟੀਮਾਂ ਦਰਮਿਆਨ ਟੂਰਨਾਮੈਂਟ ਕਰਵਾਏ ਗਏ | ਟੂਰਨਾਮੈਂਟ ਦੇ ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨ ਸ਼ਾਹੀ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਅੰਕੁਸ਼ ਰਾਣਾ, ਅਬੀ ਰਾਣਾ, ਨਿਤੀਸ਼ ਰਾਣਾ, ਰੋਹਿਤ ਕੈਨੇਡਾ, ਰਜਤ ਕੁਮਾਰ, ਕਿ੍ਸ਼ਨ, ਮੈਡਮ ਰਾਣਾ ਤੋਂ ਇਲਾਵਾ ਵੱਡੀ ਗਿਣਤੀ 'ਚ ਖੇਡ ਪ੍ਰੇਮੀ ਹਾਜ਼ਰ ਸਨ |