27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਸੇਂਟ ਸੋਲਜਰ ਸਕੂਲ 'ਚ ਨੰਨ੍ਹੇ ਵਿਦਿਆਰਥੀਆਂ ਲਈ ਵੈਲਕਮ ਪਾਰਟੀ ਆਯੋਜਿਤ

Ad Position 21
No active advertisement
ਅਜੀਤ ਡੈਸਕ 25-05-2026
ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ ਵਿਖੇ ਨੰਨ੍ਹੇ ਵਿਦਿਆਰਥੀਆਂ ਲਈ ਵਿਸ਼ੇਸ਼ ਵੈਲਕਮ ਪਾਰਟੀ ਦਾ ਆਯੋਜਨ ਕੀਤਾ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਡਾਂਸ, ਖੇਡਾਂ ਤੇ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਦਾ ਭਰਪੂਰ ਆਨੰਦ ਲਿਆ | ਬੱਚਿਆਂ ਨੂੰ ਚਾਕਲੇਟਾਂ, ਟਾਫ਼ੀਆਂ ਤੇ ਹੋਰ ਉਪਹਾਰ ਵੀ ਦਿੱਤੇ ਗਏ, ਜਿਸ ਨਾਲ ਉਨ੍ਹਾਂ ਦੇ ਚਿਹਰੇ ਖ਼ੁਸ਼ੀ ਨਾਲ ਖਿੜ ਉੱਠੇ | ਇਸ ਮੌਕੇ ਨੰਨ੍ਹੇ ਵਿਦਿਆਰਥੀਆਂ ਨੂੰ ਸਕੂਲ ਦੇ ਮਾਹੌਲ ਵਿਚ ਘੁਲਣ-ਮਿਲਣ ਲਈ ਪਿ੍ੰਸੀਪਲ ਦਫ਼ਤਰ ਦਾ ਵੀ ਦੌਰਾ ਕਰਵਾਇਆ, ਜਿਥੇ ਉਨ੍ਹਾਂ ਦਾ ਮਿੱਤਰਤਾਪੂਰਨ ਸਵਾਗਤ ਕੀਤਾ | ਪਿ੍ੰਸੀਪਲ ਗਗਨਦੀਪ ਸਿੰਘ ਨੇ ਬੱਚਿਆਂ ਨਾਲ ਉਨ੍ਹਾਂ ਦੀਆਂ ਮਨਪਸੰਦ ਕਵਿਤਾਵਾਂ, ਸ਼ੌਕਾਂ ਤੇ ਸਕੂਲ ਦੀਆਂ ਗਤੀਵਿਧੀਆਂ ਬਾਰੇ ਗੱਲਬਾਤ ਕੀਤੀ | ਉਨ੍ਹਾਂ ਬੱਚਿਆਂ ਨੂੰ ਹਮੇਸ਼ਾ ਜਿਗਿਆਸੂ ਤੇ ਨਿਡਰ ਬਣੇ ਰਹਿਣ ਲਈ ਪ੍ਰੇਰਿਤ ਕੀਤਾ | ਪ੍ਰੋਗਰਾਮ ਦਾ ਸਮਾਪਨ ਬੱਚਿਆਂ ਨੂੰ ਛੋਟੇ-ਛੋਟੇ ਉਪਹਾਰ ਤੇ ਮਠਿਆਈਆਂ ਵੰਡ ਕੇ ਕੀਤਾ | ਇਹ ਦਿਨ ਕਿੰਡਰਗਾਰਟਨ ਦੇ ਨੰਨੇ੍ਹ ਸਿਤਾਰਿਆਂ ਲਈ ਯਾਦਗਾਰ ਬਣ ਗਿਆ |
Ad Position 22
No active advertisement
ਪਿਛਲੀ ਖ਼ਬਰ ਡਾ. ਰਵਜੋਤ ਸਿੰਘ ਨੇ ਪਿੰਡ ਬਾਹਦ 'ਚ ਸੀਵਰੇਜ ਪ੍ਰੋਜੈਕਟ ਦੀ ਕਰਵਾਈ ਸ਼ੁਰੂਆਤ ਅਗਲੀ ਖ਼ਬਰ ਪਨਾਮ ਵਿਖੇ ਯੋਗ ਕੈਂਪ ਲਗਾਇਆ
Ad Position 24