ਹੁਸ਼ਿਆਰਪੁਰ, 25 ਮਈ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸ਼ਹੀਦ ਸਿੰਘਾਂ ਹੁਸ਼ਿਆਰਪੁਰ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਥਾਨਕ ਦਸੂਹਾ ਰੋਡ 'ਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਚੌਕ (ਖੰਡੇ ਵਾਲਾ ਚੌਕ) 'ਚ ਖੰਡਾ ਸਾਹਿਬ ਸੁਸ਼ੋਭਿਤ ਕਰਕੇ ਇਸ ਦਾ ਰਸਮੀ ਉਦਘਾਟਨ 27 ਮਈ ਨੂੰ ਕੀਤਾ ਜਾਵੇਗਾ | ਇਸ ਸੰਬੰਧੀ ਮੁੱਖ ਸੇਵਾਦਾਰ ਸੰਤ ਰਣਜੀਤ ਸਿੰਘ ਤੇ ਬੀਬੀ ਸੰਦੀਪ ਕੌਰ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣਗੇ, ਉਪਰੰਤ ਬਾਅਦ ਦੁਪਹਿਰ 3 ਵਜੇ ਧਾਰਮਿਕ ਸਮਾਗਮ ਹੋਵੇਗਾ, ਜਿਸ 'ਚ ਸੰਤ ਬਾਬਾ ਗੁਲਾਬ ਸਿੰਘ ਸ੍ਰੀ ਚਮਕੌਰ ਸਾਹਿਬ ਵਾਲੇ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ ਰਾਹੀਂ ਨਿਹਾਲ ਕਰਨਗੇ | ਉਨ੍ਹਾਂ ਦੱਸਿਆ ਕਿ ਸੰਤਾਂ-ਮਹਾਂਪੁਰਸ਼ਾਂ ਤੇ ਪ੍ਰਮੱੁਖ ਸ਼ਖ਼ਸੀਅਤਾਂ ਦੀ ਹਾਜ਼ਰੀ 'ਚ ਚੌਂਕ ਦਾ ਰਸਮੀ ਉਦਘਾਟਨ ਕੀਤਾ ਜਾਵੇਗਾ |