22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਈ. ਵੀ. ਐਮ. ਵੇਅਰਹਾਊਸ ਦੀ ਮਹੀਨਾਵਰ ਪੜਤਾਲ, ਲਾਗ ਬੁੱਕ ਤੇ ਐਂਟਰੀ ਰਜਿਸਟਰ ਕੀਤੇ ਚੈੱਕ

Ad Position 21
No active advertisement
ਅਜੀਤ ਡੈਸਕ 26-05-2026

ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਪੱਧਰੀ ਈ. ਵੀ. ਐਮ. ਵੇਅਰ ਹਾਊਸ ਦੀ (ਬਿਨਾਂ ਖੋਲ੍ਹੇ) ਮਈ ਮਹੀਨੇ ਦੀ ਪੜਤਾਲ ਕੀਤੀ ਗਈ, ਜਿਸ ਦੌਰਾਨ ਲਾਗ ਬੁੱਕ, ਐਂਟਰੀ ਰਜਿਸਟਰ ਦੀ ਜਾਂਚ ਕੀਤੀ ਗਈ ਤਾਂ ਜੋ ਪਾਰਦਰਸ਼ਤਾ ਤੇ ਸੁਰੱਖਿਆ ਨੂੰ ਬਰਕਰਾਰ ਰੱਖਿਆ ਜਾ ਸਕੇ | ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਵੇਅਰ ਹਾਊਸ ਤੇ ਵੋਟਿੰਗ ਮਸ਼ੀਨਾਂ ਦੀ ਮਾਸਿਕ ਪੜਤਾਲ ਅਹਿਮ ਪ੍ਰਕਿਰਿਆ ਹੈ ਜਿਸ ਦੌਰਾਨ ਵੇਅਰ ਹਾਊਸ ਦੀ ਸਮੁੱਚੀ ਵਿਵਸਥਾ ਦਾ ਜਾਇਜ਼ਾ ਲਿਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਵੇਅਰ ਹਾਊਸ ਦੇ ਮਾਪ ਦੰਡ ਵਧੀਆ ਪਾਏ ਗਏ ਹਨ | ਡਿਪਟੀ ਕਮਿਸ਼ਨਰ ਨੇ ਮੌਕੇ 'ਤੇ ਮੌਜੂਦ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਸਪੈਸ਼ਲ ਇੰਟੈਸਿਵ ਰਿਵੀਜ਼ਨ (ਐਸ. ਆਈ. ਆਰ.) ਦੇ ਮੱਦੇਨਜ਼ਰ ਬੂਥ ਲੈਵਲ ਏਜੰਟ ਲਾਉਣ ਲਈ ਕਿਹਾ ਗਿਆ ਤਾਂ ਜੋ ਐਸ. ਆਈ. ਆਰ. ਦੀ ਪ੍ਰਕਿਰਿਆ ਵਿਚ ਸਿਆਸੀ ਪਾਰਟੀਆਂ ਦੀ ਬੂਥ ਪੱਧਰ 'ਤੇ ਸ਼ਮੂਲੀਅਤ ਹੋ ਸਕੇ | ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ 'ਚ ਐਸ. ਆਈ. ਆਰ. ਤਹਿਤ ਵੋਟਰ ਸੂਚੀਆਂ ਦੀ ਪੂਰੀ ਗਹੁ ਨਾਲ ਰਵੀਜ਼ਨ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ 14 ਮਈ ਨੂੰ ਜਾਰੀ ਕੀਤੇ ਸ਼ਡਿਊਲ ਅਨੁਸਾਰ 15 ਜੂਨ ਤੋਂ 24 ਜੂਨ ਤੱਕ ਜ਼ਿਲ੍ਹੇ 'ਚ ਐਸ. ਆਈ. ਆਰ. ਨੂੰ ਲੈ ਕੇ ਵਿਸਥਾਰ ਵਿਚ ਤਿਆਰੀ ਕਰਵਾਈ ਜਾਵੇਗੀ ਅਤੇ 25 ਜੂਨ ਤੋਂ ਲੈ ਕੇ 24 ਜੁਲਾਈ 2026 ਤੱਕ ਬੀ. ਐਲ. ਓਜ਼ ਵਲੋਂ ਘਰ-ਘਰ ਜਾ ਕੇ ਫਾਰਮ ਭਰਾਏ ਜਾਣਗੇ | ਉਨ੍ਹਾਂ ਕਿਹਾ ਕਿ ਬੀ. ਐਲ. ਓਜ਼ ਦਾ ਪੂਰਾ ਸਹਿਯੋਗ ਕੀਤਾ ਜਾਵੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 31 ਜੁਲਾਈ ਨੂੰ ਵੋਟਰ ਸੂਚੀਆਂ ਦਾ ਡਰਾਫ਼ਟ ਜਨਤਕ ਕੀਤਾ ਜਾਵੇਗਾ ਜੋ ਸਾਰੇ ਸਰਕਾਰੀ ਦਫ਼ਤਰਾਂ 'ਚ ਉਪਲਬਧ ਹੋਵੇਗਾ | ਉਨ੍ਹਾਂ ਦੱਸਿਆ ਕਿ 31 ਜੁਲਾਈ ਤੋਂ 30 ਅਗਸਤ ਤੱਕ ਡਰਾਫ਼ਟ ਬਾਰੇ ਵੋਟਰਾਂ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ 28 ਸਤੰਬਰ ਤੱਕ ਇਨ੍ਹਾਂ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ ਕੀਤਾ ਜਾਵੇਗਾ ਅਤੇ 1 ਅਕਤੂਬਰ 2026 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਹੋਵੇਗੀ | ਉਨ੍ਹਾਂ ਨੇ ਸਮੂਹ ਵੋਟਰਾਂ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਜੇਕਰ ਐਸ. ਆਈ. ਆਰ. ਸੰਬੰਧੀ ਕਿਸੇ ਵੀ ਤਰ੍ਹਾਂ ਦਾ ਕੋਈ ਸਵਾਲ ਹੋਵੇ ਤਾਂ ਜ਼ਿਲ੍ਹਾ ਚੋਣ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ | ਇਸ ਮੌਕੇ ਆਮ ਆਦਮੀ ਪਾਰਟੀ ਤੋਂ ਜੈ ਰਾਮ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਜਨੀਸ਼ ਟੰਡਨ, ਭਾਰਤੀ ਜਨਤਾ ਪਾਰਟੀ ਵਲੋਂ ਭੂਸ਼ਨ ਕੁਮਾਰ ਸ਼ਰਮਾ, ਸ਼ੋ੍ਰਮਣੀ ਅਕਾਲੀ ਦਲ ਵਲੋਂ ਜਗਤਾਰ ਸਿੰਘ ਤੇ ਚੋਣ ਦਫ਼ਤਰ ਦਾ ਸਟਾਫ਼ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਦਫ਼ਤਰੀ ਸਮੇਂ 'ਚ ਤਬਦੀਲੀ : ਸਵੇਰੇ 7:25 ਵਜੇ ਦਫ਼ਤਰ ਪਹੁੰਚੇ ਡਿਪਟੀ ਕਮਿਸ਼ਨਰ ਅਗਲੀ ਖ਼ਬਰ ਜੇਜੋਂ ਤੋਂ ਮਾਹਿਲਪੁਰ ਰੋਡ ਤੇ ਨੰਗਲ ਤੋਂ ਗੜ੍ਹਸ਼ੰਕਰ ਰੋਡ 'ਤੇ ਟਿੱਪਰ/ਟਰੱਕਾਂ ਦੀ ਆਵਾਜਾਈ ਸ਼ਾਮ 7 ਵਜੇ ਤੋਂ ਸਵੇਰੇ 7...
Ad Position 24