22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਰੈਲਮਾਜਰਾ ਵਿਖੇ ਨੀਲੇ ਕਾਰਡ ਧਾਰਕਾਂ ਨੂੰ 350 ਸਰਕਾਰੀ ਰਾਸ਼ਨ ਕਿੱਟਾਂ ਵੰਡਣ ਦੀ ਸ਼ੁਰੂਆਤ-ਸਰਪੰਚ ਸਿਕੰਦਰ ਸਿੰਘ

Ad Position 21
No active advertisement
ਅਜੀਤ ਡੈਸਕ 26-05-2026
ਕਾਠਗੜ੍ਹ, 25 ਮਈ (ਹਰਸਿਮਰਨ ਜੋਤ ਸਿੰਘ ਕਲੇਰ)-ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਭੇਜੀਆਂ ਗਈਆਂ ਲੋਕ ਭਲਾਈ ਰਾਸ਼ਨ ਕਿੱਟਾਂ ਨੂੰ ਵੰਡਣ ਦੀ ਸ਼ੁਰੂਆਤ ਪਿੰਡ ਰੈਲਮਾਜਰਾ ਵਿਖੇ ਪੂਰੇ ਪਾਰਦਰਸ਼ੀ ਤਰੀਕੇ ਨਾਲ ਸ਼ੁਰੂਆਤ ਕੀਤੀ ਗਈ | ਇਸ ਸੰਬੰਧੀ ਪ੍ਰਦੀਪ ਕੁਮਾਰ ਸ਼ਰਮਾ ਡੀਪੂ ਹੋਲਡਰ ਰੈਲਮਾਜਰਾ ਨੇ ਦੱਸਿਆ ਕਿ ਪਿੰਡ ਰੈਲਮਾਜਰਾ ਲਈ ਕੁੱਲ 350 ਸਰਕਾਰੀ ਕਿੱਟਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਦੀ ਵੰਡ ਸ਼ੁਰੂ ਕਰ ਦਿੱਤੀ ਗਈ ਹੈ | ਇਸ ਰਾਸ਼ਨ ਦੀ ਵੰਡ ਕਰਾਉਣ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ ਸਰਪੰਚ ਸਿਕੰਦਰ ਸਿੰਘ ਲਾਂਦੀ ਰੈਲਮਾਜਰਾ ਤੇ ਸਰਪੰਚ ਸੁਰਿੰਦਰ ਸ਼ਰਮਾ ਮਾਜਰਾ ਬੇਟ ਦੀ ਹਾਜ਼ਰੀ ਵਿਚ ਆਮ ਨੀਲੇ ਕਾਰਡ ਧਾਰਕਾਂ ਅਤੇ ਲੋੜਵੰਦ ਪਰਿਵਾਰਾਂ ਨੂੰ ਇਹ ਕਿੱਟਾਂ ਭੇਟ ਕੀਤੀਆਂ ਗਈਆਂ | ਸਰਕਾਰ ਵਲੋਂ ਭੇਜੀਆਂ ਗਈਆਂ ਇਨ੍ਹਾਂ ਕਿੱਟਾਂ 'ਚ ਰੋਜ਼ਾਨਾ ਵਰਤੋਂ ਦੀਆਂ ਹੇਠ ਲਿਖੀਆਂ ਵਸਤੂਆਂ ਸ਼ਾਮਿਲ ਹਨ, ਜਿਨ੍ਹਾਂ 'ਚ ਛੋਲਿਆਂ ਦੀ ਦਾਲ 2 ਕਿਲੋ, ਚੀਨੀ 2 ਕਿਲੋ, ਨਮਕ 1 ਕਿਲੋ, ਹਲਦੀ ਪਾਊਡਰ 200 ਗ੍ਰਾਮ, ਸਰ੍ਹੋਂ ਦਾ ਤੇਲ 1 ਲੀਟਰ | ਪਿੰਡ ਨਿਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਸਕੀਮਾਂ ਤਹਿਤ ਮਿਲਣ ਵਾਲੀਆਂ ਸਰਕਾਰੀ ਸਹੂਲਤਾਂ ਸਹੀ ਸਮੇਂ 'ਤੇ ਮਿਲਣ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਤੇ ਸਰਕਾਰ ਦਾ ਧੰਨਵਾਦ ਕੀਤਾ | ਇਸ ਮੌਕੇ ਲਾਲ ਚੰਦ ਕਸਾਨਾਂ, ਨੇਤਰ ਪੰਚ, ਜੱਸੀ ਫੋਟੋਗ੍ਰਾਫਰ, ਅਜੇ ਮਹਿਤੋ, ਅਮਨਦੀਪ ਭਾਟੀਆ, ਭੂਸ਼ਣ, ਵਿਸ਼ਾਲ ਸ਼ਰਮਾ, ਖੁਸ਼ਬੂ ਮਹਿਤੋ ਤੇ ਸਾਹਿਲ ਸ਼ਰਮਾ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਪੇ ਆਪਣੇ ਬੱਚਿਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਵਿਚ ਗੁਰਮਤਿ ਸਿਖਲਾਈ ਕੈਂਪਾਂ ਵਿਚ ਜ਼ਰੂਰ ਭੇਜਣ-ਭਾਈ ਸਿਕੰਦਰ ਸਿੰਘ... ਅਗਲੀ ਖ਼ਬਰ ਗੰਦਗੀ ਭਰੇ ਮਾਹੌਲ 'ਚ ਵਿਕਰੀ ਹੋ ਰਹੇ ਨੇ ਹੁਸ਼ਿਆਰਪੁਰ ਦੀ ਰਹੀਮਪੁਰ ਸਬਜ਼ੀ ਮੰਡੀ 'ਚ ਖਾਧ ਪਦਾਰਥ
Ad Position 24