22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਮਾਪੇ ਆਪਣੇ ਬੱਚਿਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਵਿਚ ਗੁਰਮਤਿ ਸਿਖਲਾਈ ਕੈਂਪਾਂ ਵਿਚ ਜ਼ਰੂਰ ਭੇਜਣ-ਭਾਈ ਸਿਕੰਦਰ ਸਿੰਘ

Ad Position 21
No active advertisement
ਅਜੀਤ ਡੈਸਕ 26-05-2026
ਬਲਾਚੌਰ, 25 ਮਈ (ਦੀਦਾਰ ਸਿੰਘ ਬਲਾਚੌਰੀਆ)-ਮਾਪੇ ਆਪਣੇ ਬੱਚਿਆਂ ਨੂੰ ਗੁਰ ਇਤਿਹਾਸ ਸੰਬੰਧਿਤ ਵਡਮੁੱਲੀ ਜਾਣਕਾਰੀ ਪ੍ਰਦਾਨ ਕਰਨ ਲਈ ਸੁਹਿਰਦਤਾ ਦਿਖਾਉਣ | ਇਹ ਪ੍ਰਗਟਾਵਾ ਗੁਰਦੁਆਰਾ ਨਾਨਕ ਨਿਰਵੈਰ ਸੱਚਖੰਡ ਧਾਮ ਰੋਲੂ ਕਾਲੌਨੀ ਬਲਾਚੌਰ ਦੇ ਮੁੱਖ ਗ੍ਰੰਥੀ ਤੇ ਕੀਰਤਨੀਏ ਭਾਈ ਸਿਕੰਦਰ ਸਿੰਘ ਨੰਗਲਾ ਵਾਲਾ ਬਾਬਾ ਨੇ ਕੀਤਾ | ਉਨ੍ਹਾਂ ਕਿਹਾ ਕਿ ਰਾਗੀ ਢਾਡੀ ਕਥਾ ਵਾਚਕ ਤੇ ਕੀਰਤਨੀਏ ਵੱਖ-ਵੱਖ ਦੀਵਾਨਾਂ ਦੇ ਰਾਹੀਂ ਅਕਸਰ ਗੁਰ ਇਤਿਹਾਸ ਤੇ ਸਿੱਖ ਕੌਮ ਦੇ ਯੋਧਿਆਂ ਦੇ ਜੀਵਨ ਫ਼ਲਸਫ਼ੇ 'ਤੇ ਰੌਸ਼ਨੀ ਪਾਉਂਦਿਆਂ ਨੌਜਵਾਨ ਪੀੜੀ ਨੂੰ ਖੰਡੇ ਬਾਟੇ ਦਾ ਅੰਮਿ੍ਤ ਛਕਣ ਦੀ ਅਕਸਰ ਪ੍ਰੇਰਨਾ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਗਰਮੀਆਂ ਤੇ ਸਰਦੀਆਂ ਦੀਆਂ ਛੁੱਟੀਆਂ 'ਚ ਆਪਣੇ ਬੱਚਿਆਂ ਨੂੰ ਨਜ਼ਦੀਕੀ ਗੁਰੂ ਘਰਾਂ ਵਿਚ ਲੈ ਕੇ ਆਉਣ ਅਤੇ ਗੁਰੂ ਘਰਾਂ ਦੀਆਂ ਕਮੇਟੀਆਂ ਨੂੰ ਆਖ ਕੇ ਗੁਰਮਤਿ ਪ੍ਰਚਾਰਕਾਂ ਰਹੀ ਕਲਾਸਾਂ ਲਗਵਾ ਕੇ ਗੁਰਮਤਿ ਨਾਲ ਜੋੜਨ ਦੇ ਉਪਰਾਲੇ ਕਰਨ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ਨਾਨਕ ਨਿਰਵੈਰ ਸੱਚਖੰਡ ਧਾਮ ਰੋਲੂ ਕਾਲੌਨੀ ਬਲਾਚੌਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਜਿੰਦਰ ਸਿੰਘ ਬਰਾੜ ਹਰ ਸਾਲ ਗੁਰਮਤਿ ਸਿਖਲਾਈ ਕੈਂਪਾਂ ਲਗਾ ਰਹੇ ਹਨ ਅਤੇ ਗੁਰਮਤਿ ਵਿੱਦਿਆ ਦੇ ਨਾਲ-ਨਾਲ ਗਤਕੇ ਦੀ ਸਿਖਲਾਈ ਤੇ ਕੀਰਤਨ ਦੀ ਸਿਖਲਾਈ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਜਥੇਦਾਰ ਗੁਰਬਖ਼ਸ਼ ਸਿੰਘ ਖ਼ਾਲਸਾ ਦੇ ਸਹਿਯੋਗ ਨਾਲ ਕਰ ਦੇ ਆ ਰਹੇ ਹਨ ਅਤੇ ਪਿਛਲੇ ਸਮਿਆਂ ਦੌਰਾਨ ਬਹੁਤ ਸਾਰੇ ਬੱਚੇ ਇਨ੍ਹਾਂ ਕੈਂਪਾਂ ਦਾ ਹਿੱਸਾ ਬਣੇ ਤੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ ਗਈ | ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਇਹ ਹੈ ਕਿ ਪੰਜਾਬੀਆਂ ਦੇ ਘਰਾਂ 'ਚੋਂ ਪੰਜਾਬੀ ਬੋਲੀ ਗ਼ਾਇਬ ਹੋਣੀ ਸ਼ੁਰੂ ਹੋ ਗਈ ਹੈ | ਚੰਡੀਗੜ੍ਹ-ਮੁਹਾਲੀ ਵਿਚ ਪੰਜਾਬੀਆਂ ਦੇ ਘਰਾਂ ਵਿਚ ਆਪਸੀ ਗੱਲਬਾਤ ਵੀ ਪੰਜਾਬੀ ਵਿਚ ਨਾ ਕਰਨਾ ਮੰਦਭਾਗਾ ਹੈ | ਭਾਈ ਸਿਕੰਦਰ ਸਿੰਘ ਨੇ ਦੱਸਿਆ ਕਿ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵਿਚ ਭਾਈ ਫੌਜਾ ਸਿੰਘ, ਡਾ. ਮਨਿੰਦਰ ਸਿੰਘ ਆਹਲੂਵਾਲੀਆ ਗੜਖਲ ਕਸੌਲੀ ਵਾਲਿਆਂ ਦੀ ਪ੍ਰੇਰਨਾ ਸਦਕਾ ਹਿਮਾਚਲ ਨਾਲ ਸੰਬੰਧਿਤ ਬਹੁਤ ਸਾਰੇ ਪ੍ਰਾਣੀਆਂ ਨੇ ਖੰਡੇ ਬਾਟੇ ਦਾ ਅੰਮਿ੍ਤਪਾਨ ਕਰ ਚੁੱਕੇ ਹਨ ਅਤੇ ਬਹੁਤ ਸਾਰੇ ਪ੍ਰਾਣੀ ਕਥਾ ਕੀਰਤਨ ਕਰਨ ਲੱਗ ਪਏ | ਹਿਮਾਚਲ ਪ੍ਰਦੇਸ਼ ਦੇ ਦੂਰ ਦੁਰਾਡੇ ਇਲਾਕਿਆਂ ਵਿਚ ਸਿੱਖੀ ਗੁਰਮਤਿ ਪ੍ਰਚਾਰ ਕਰ ਰਹੇ ਹਨ | ਉਨ੍ਹਾਂ ਬਲਾਚੌਰ ਇਲਾਕੇ ਦੀਆਂ ਸੰਗਤਾਂ ਨੂੰ ਬੇਨਤੀ ਕੀਤੀ ਉਹ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਆਪਣੇ ਬੱਚਿਆਂ ਨੂੰ ਗੁਰਮਤਿ ਸਿਖਲਾਈ ਕੈਂਪਾਂ ਵਿਚ ਜ਼ਰੂਰ ਭੇਜਣ |
Ad Position 22
No active advertisement
ਪਿਛਲੀ ਖ਼ਬਰ ਗੋਬਿੰਦਪੁਰ ਸਕੂਲ 'ਚ ਸਿੱਖਿਆ ਨੂੰ ਸਮਰਪਿਤ ਕੀਤਾ ਪ੍ਰੇਰਕ ਉਪਰਾਲਾ ਅਗਲੀ ਖ਼ਬਰ ਰੈਲਮਾਜਰਾ ਵਿਖੇ ਨੀਲੇ ਕਾਰਡ ਧਾਰਕਾਂ ਨੂੰ 350 ਸਰਕਾਰੀ ਰਾਸ਼ਨ ਕਿੱਟਾਂ ਵੰਡਣ ਦੀ ਸ਼ੁਰੂਆਤ-ਸਰਪੰਚ ਸਿਕੰਦਰ ਸਿੰਘ
Ad Position 24