22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 76ਵੀਂ ਬਰਸੀ ਸੰਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਲੜੀਵਾਰ ਭੋਗ ਪਾਏ

Ad Position 21
No active advertisement
ਅਜੀਤ ਡੈਸਕ 26-05-2026
ਟਾਂਡਾ ਉੜਮੁੜ, 25 ਮਈ (ਭਗਵਾਨ ਸਿੰਘ ਸੈਣੀ)-ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 76ਵੀਂ ਸਲਾਨਾ ਬਰਸੀ ਸੰਬੰਧੀ ਗੁਰਦੁਆਰਾ ਸ੍ਰੀ ਗੋਬਿੰਦ ਪ੍ਰਵੇਸ਼ ਮਿਆਣੀ ਵਿਖੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਲੜੀਵਾਰ ਭੋਗ ਪਾਏ ਜਾ ਰਹੇ ਹਨ, ਜਿਸ ਸੰਬੰਧੀ ਅੱਜ ਆਰੰਭ ਕਰਵਾਏ ਗਏ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ਮੌਕੇ ਖੁੱਲੇ੍ਹ ਦੀਵਾਨ ਹਾਲ 'ਚ ਕੀਰਤਨੀ ਜਥਿਆਂ ਅਤੇ ਕਥਾਵਾਚਕਾਂ ਵਲੋਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਨਿਹਾਲ ਕੀਤਾ | ਸਮਾਗਮ 'ਚ ਸੰਗਤਾਂ ਨੇ ਵੱਡੀ ਗਿਣਤੀ 'ਚ ਹਾਜ਼ਰੀ ਭਰ ਕੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ | ਚੌਧਰੀ ਬਲਬੀਰ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਹਰ ਸਾਲ ਇਹ ਬਰਸੀ ਸਮਾਗਮ ਵੱਡੇ ਪੱਧਰ 'ਤੇ ਮਨਾਇਆ ਜਾਂਦਾ ਹੈ ਜਿਸ 'ਚ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੇ ਵਿਦੇਸ਼ਾਂ ਤੋਂ ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਪਹੁੰਚਦੀਆਂ ਹਨ | ਇਸ ਮੌਕੇ ਸਾਬਕਾ ਮੰਤਰੀ ਚੌਧਰੀ ਬਲਬੀਰ ਸਿੰਘ ਮਿਆਣੀ ਵਲੋਂ ਆਈਆਂ ਹੋਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ 15 ਮਈ ਤੋਂ ਆਰੰਭ ਹੋਈ ਸ੍ਰੀ ਅਖੰਡ ਪਾਠ ਸਾਹਿਬ ਦੀ ਇਹ ਲੜੀ 2 ਤੋਂ 3 ਜੂਨ ਤੱਕ ਲਗਾਤਾਰ ਜਾਰੀ ਰਹੇਗੀ | ਉਨ੍ਹਾਂ ਦੱਸਿਆ ਕਿ 3 ਜੂਨ ਨੂੰ ਮਹਾਨ ਪੰਥਕ ਦੀਵਾਨ ਤੇ ਵਿਸ਼ਾਲ ਧਾਰਮਿਕ ਸਮਾਗਮ ਕਰਾਇਆ ਜਾਵੇਗਾ | ਸਮਾਗਮ ਦੌਰਾਨ ਆਉਣ ਵਾਲੀਆਂ ਸੰਗਤਾਂ ਲਈ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਵੀ ਕੀਤੇ ਜਾ ਰਹੇ ਹਨ | ਇਸ ਮੌਕੇ ਬਾਬਾ ਸਰਬਜੀਤ ਸਿੰਘ, ਜਸ਼ਨਦੀਪ ਸਿੰਘ, ਕੁਲਵੰਤ ਸਿੰਘ, ਕੁਲਦੀਪ ਰਾਜ, ਚੌਧਰੀ ਬਲਵੀਰ ਸਿੰਘ ਮਿਆਣੀ, ਚੌਧਰੀ ਲਖਮੀਰ ਸਿੰਘ, ਦਵਿੰਦਰ ਸਿੰਘ, ਸੁਰਿੰਦਰ ਕੌਰ, ਜਸਵਿੰਦਰ ਸਿੰਘ, ਕਿਰਪਾਲ ਪੰਡੋਰੀ, ਹਰਭਜਨ ਸਿੰਘ ਮੱਲੀ, ਸੁਰਜੀਤ ਸਿੰਘ, ਕੁਲਦੀਪ ਸਿੰਘ, ਰਜਿੰਦਰ ਕੌਰ, ਬਲਬੀਰ ਕੌਰ, ਵਿਨੋਦ ਕੁਮਾਰ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਦੀਆਂ 'ਤਾਨਾਸ਼ਾਹੀ' ਨੀਤੀਆਂ ਖ਼ਿਲਾਫ਼ ਭੜਕੇ ਬਿਜਲੀ ਕਾਮੇ, ਤਲਵਾੜਾ ਵਿਖੇ ਗੇਟ ਰੈਲੀ ਅਗਲੀ ਖ਼ਬਰ ਗੋਬਿੰਦਪੁਰ ਸਕੂਲ 'ਚ ਸਿੱਖਿਆ ਨੂੰ ਸਮਰਪਿਤ ਕੀਤਾ ਪ੍ਰੇਰਕ ਉਪਰਾਲਾ
Ad Position 24