ਹੁਸ਼ਿਆਰਪੁਰ, 25 ਮਈ (ਨਰਿੰਦਰ ਸਿੰਘ ਬੱਡਲਾ)-ਸ਼ਹੀਦ ਬਾਬਾ ਨਾਨਕ ਸਿੰਘ ਦੀ ਸਾਲਾਨਾ ਯਾਦ 'ਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦਾਂ ਸਿੰਘਾਂ ਪਿੰਡ ਤਨੂੰਲੀ ਵਿਖੇ ਗੁਰਮਤਿ ਸਮਾਗਮ 30 ਮਈ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਮੌਕੇ ਭਾਈ ਬਿਕਰਮਜੀਤ ਸਿੰਘ ਖ਼ਾਲਸਾ ਤੇ ਢਾਡੀ ਜਥਾ ਭਾਈ ਗੁਰਪ੍ਰਤਾਪ ਸਿੰਘ ਪਦਮ ਵਲੋਂ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ ਤੇ ਗੁਰਇਤਿਹਾਸ ਰਾਹੀਂ ਨਿਹਾਲ ਕੀਤਾ ਜਾਵੇਗਾ |