ਟਾਂਡਾ ਉੜਮੁੜ, 25 ਮਈ (ਕੁਲਬੀਰ ਸਿੰਘ ਗੁਰਾਇਆ)- ਨਗਰ ਕੌਂਸਲ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਹੋਵੇਗੀ ਅਤੇ ਇਹਨਾਂ ਚੋਣਾਂ ਲਈ ਲੋਕਾਂ ਵਿਚ ਬਹੁਤ ਉਤਸ਼ਾਹ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਨੇ ਟਾਂਡਾ ਦੇ ਵੱਖ-ਵੱਖ ਵਾਰਡਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ | ਇਸ ਮੌਕੇ ਲਖਵਿੰਦਰ ਸਿੰਘ ਲੱਖੀ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਚੜ੍ਹਦੀ ਕਲਾ ਵਿਚ ਹੈ ਅਤੇ ਇਨ੍ਹਾਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਪੂਰੀ ਤਰ੍ਹਾਂ ਤਿਆਰ ਬਰ ਤਿਆਰ ਹਨ | ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਨਗਰ ਕੌਂਸਲ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਦਿਨ ਰਾਤ ਇੱਕ ਕੀਤਾ ਅਤੇ ਘਰ ਘਰ ਜਾ ਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਗਿਆ ਹੈ | ਲੱਖੀ ਨੇ ਹੋਰ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਤੋਂ ਸੂਬੇ ਦਾ ਹਰ ਇੱਕ ਵਰਗ ਪੂਰੀ ਤਰ੍ਹਾਂ ਦੁਖੀ ਹੈ ਅਤੇ ਇਸ ਸਰਕਾਰ ਤੋਂ ਖਹਿੜਾ ਛਡਾਉਣ ਲਈ ਪੰਜਾਬ ਦੇ ਲੋਕ ਵਿਧਾਨ ਸਭਾ ਚੋਣਾਂ ਦੀ ਉਡੀਕ ਬੇਸਬਰੀ ਨਾਲ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਿਧਰੇ ਵੀ ਵਿਕਾਸ ਨਾਮ ਦੀ ਕੋਈ ਵੀ ਨਾ ਚੀਜ਼ ਨਜ਼ਰ ਨਹੀਂ ਆ ਰਹੀ ਜਦ ਕਿ ਵਿਕਾਸ ਦੇ ਨਾਮ ਦਾ ਝੂਠਾ ਪ੍ਰਚਾਰ ਕਰਕੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ | ਇਸ ਮੌਕੇ ਉਨ੍ਹਾਂ ਨਾਲ ਸਰਬਜੀਤ ਮੋਮੀ, ਉਮੀਦਵਾਰ ਸੰਜੀਵ ਕੁਮਾਰ, ਉਮੀਦਵਾਰ ਗੁਰਮੇਲ ਸਿੰਘ, ਉਮੀਦਵਾਰ ਪਰਮਿੰਦਰ ਸਿੰਘ, ਉਮੀਦਵਾਰ ਰਾਜਿੰਦਰ ਕੌਰ, ਉਮੀਦਵਾਰ ਮਨੀਸ਼ਾ, ਉਮੀਦਵਾਰ ਹਰਿੰਦਰਪਾਲ ਸਿੰਘ, ਸੰਦੀਪ ਸਿੰਘ ਟਾਂਡਾ, ਹਰੀ ਰਾਮ ਟਾਂਡਾ, ਇੰਦਰਜੀਤ ਸਿੰਘ ਟਾਂਡਾ ਤੋਂ ਇਲਾਵਾ ਅਕਾਲੀ ਦਲ ਦੇ ਹੋਰ ਅਕਾਲੀ ਵਰਕਰ ਦੀ ਹਾਜ਼ਰ ਸੀ |