23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਖ਼ਾਲਸਾ ਕਾਲਜ ਗੜ੍ਹਸ਼ੰਕਰ ਤੋਂ 13 ਵਾਰਡਾਂ ਲਈ 16 ਪੋਲਿੰਗ ਪਾਰਟੀਆਂ ਰਵਾਨਾ

Ad Position 21
No active advertisement
ਅਜੀਤ ਡੈਸਕ 26-05-2026
ਗੜ੍ਹਸ਼ੰਕਰ, 25 ਮਈ (ਧਾਲੀਵਾਲ)-ਨਗਰ ਕੌਂਸਲ ਗੜ੍ਹਸ਼ੰਕਰ ਦੇ 13 ਵਾਰਡਾਂ ਲਈ ਭਲਕੇ ਪੈਣ ਵਾਲੀਆਂ ਵੋਟਾਂ ਲਈ ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਤੋਂ 16 ਪੋਲਿੰਗ ਪਾਰਟੀਆਂ ਪੋਲਿੰਗ ਬੂਥਾਂ ਲਈ ਰਵਾਨਾ ਕੀਤੀਆਂ ਗਈਆਂ | ਉਪ ਮੰਡਲ ਮੈਜਿਸਟ੍ਰੇਟ-ਕਮ-ਰਿਟਰਨਿੰਗ ਅਫਸਰ ਸੰਜੀਵ ਕੁਮਾਰ ਗੌੜ ਦੀ ਦੇਖ ਰੇਖ ਹੇਠ ਪੋਲਿੰਗ ਪਾਰਟੀਆਂ ਨੂੰ ਚੋਣ ਸਮੱਗਰੀ ਤਕਸੀਮ ਕੀਤੀ ਗਈ | ਇਸ ਮੌਕੇ ਪੋਲਿੰਗ ਸਟਾਫ਼ ਨੂੰ ਸੰਬੋਧਨ ਕਰਦੇ ਹੋਏ ਐੱਸ.ਡੀ.ਐੱਮ. ਸੰਜੀਵ ਕੁਮਾਰ ਗੌੜ ਨੇ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਿਰਪੱਖ ਚੋਣਾਂ ਕਰਵਾਉਣ ਦੀ ਹਦਾਇਤ ਕੀਤੀ | ਉਨ੍ਹਾਂ ਦੱਸਿਆ ਕਿ ਕੁਝ ਪੋਲਿੰਗ ਬੂਥਾਂ 'ਚ ਤਬਦੀਲੀ ਕੀਤੀ ਗਈ ਹੈ ਤੇ ਇਸ ਵਾਰ ਕੁੱਲ 16 ਪੋਲਿੰਗ ਬੂਥਾਂ 'ਤੇ ਵੋਟਿੰਗ ਹੋਵੇਗੀ | ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਕੁੱਲ 13634 ਵੋਟਰ ਹਨ ਜਿਨ੍ਹਾਂ ਵਿਚ 6752 ਔਰਤ ਵੋਟਰ, 6879 ਮਰਦ ਵੋਟ ਅਤੇ 3 ਹੋਰ ਵੋਟਰ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਚੋਣਾਂ ਲਈ ਨਿਰਪੱਖ ਅਤੇ ਸ਼ਾਂਤੀਪੂਰਨ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ | ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਬਿਨ੍ਹਾਂ ਕਿਸੇ ਡਰ ਭੈਅ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਡੀ. ਆਈ. ਜੀ. ਨਵੀਨ ਸਿੰਗਲਾ ਤੇ ਐਸ .ਐਸ. ਪੀ. ਸੰਦੀਪ ਮਲਿਕ ਵਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤਣਗੇ - ਲੱਖੀ ਗਿਲਜੀਆਂ
Ad Position 24