ਟਾਂਡਾ ਉੜਮੁੜ, 25 ਮਈ (ਭਗਵਾਨ ਸਿੰਘ ਸੈਣੀ)-ਨਗਰ ਕੌਂਸਲ ਚੋਣਾਂ ਦੀਆਂ ਮੱਦੇਨਜ਼ਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਂਡਾ ਲੜਕੇ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਸਿਵਲ ਪ੍ਰਸ਼ਾਸਨ ਅਧਿਕਾਰੀਆਂ ਵਲੋਂ ਕੀਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਹੇਠ ਪੋਲਿੰਗ ਬੂਥਾ ਤੇ ਟੀਮਾਂ ਨੂੰ ਰਵਾਨਾ ਕਰਨ ਮੌਕੇ ਜਾਇਜ਼ਾ ਲਿਆ | ਇਸ ਮੌਕੇ ਜਲੰਧਰ ਰੇਂਜ ਦੇ ਡੀ. ਆਈ. ਜੀ. ਨਵੀਨ ਸਿੰਗਲਾ ਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੁਲਿਸ ਮੁਖੀ ਸੰਦੀਪ ਕੁਮਾਰ ਮਾਲਕ ਨੇ ਆਪਣੀ ਭਾਰੀ ਫੋਰਸ ਨੂੰ ਜਿੱਥੇ ਚੋਣਾਂ ਨੂੰ ਸ਼ਾਂਤੀ ਪੂਰਵਕ ਕਰਵਾਉਣ ਦੇ ਲਈ ਹਦਾਇਤਾਂ ਜਾਰੀ ਕੀਤੀਆਂ ਉਥੇ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਪੂਰੀ ਤਰ੍ਹਾਂ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਸੁਰੱਖਿਆ ਪ੍ਰਬੰਧਾਂ ਦੀ ਸਖ਼ਤ ਨਿਗਰਾਨੀ ਰੱਖੀ ਜਾਵੇਗੀ | ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾ ਦੇ ਬਾਹਰ ਪੋਲਿੰਗ ਏਜੰਟ ਪੋਲਿੰਗ ਬੂਥਾ ਤੋਂ 200 ਮੀਟਰ ਦੂਰੀ 'ਤੇ ਹੀ ਆਪਣਾ ਡੈਸਕ ਲਗਾਉਣ ਅਤੇ ਸ਼ਾਂਤੀਪੂਰਵਕ ਚੋਣਾਂ ਨੂੰ ਸ਼ਾਂਤੀ ਪੂਰਵਕ ਨੇਪਰੇ ਚਾੜ੍ਹਨ ਲਈ ਲੋਕ ਪ੍ਰਸ਼ਾਸਨ ਦਾ ਸਾਥ ਦੇਣ | ਇਸ ਮੌਕੇ ਐਸ. ਡੀ. ਐਮ. ਲਵਪ੍ਰੀਤ ਸਿੰਘ ਅÏਲਖ ਤੇ ਡੀ. ਐਸ. ਪੀ. ਦਵਿੰਦਰ ਸਿੰਘ ਬਾਜਵਾ ਦੀ ਨਿਗਰਾਨੀ ਹੇਠ ਪੋਲਿੰਗ ਬੂਥਾਂ 'ਤੇ ਟੀਮਾਂ ਨੂੰ ਰਵਾਨਾ ਕਰਨ ਮੌਕੇ ਡੀ. ਐਸ. ਪੀ. ਦਵਿੰਦਰ ਸਿੰਘ ਬਾਜਵਾ, ਲਵਪ੍ਰੀਤ ਸਿੰਘ ਅÏਲਖ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਮੁਤਾਬਿਕ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਵੱਡੀ ਗਿਣਤੀ ਵਿਚ ਪੁਲਿਸ ਤੇ ਸਿਵਲ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ | ਉਨ੍ਹਾਂ ਕਿਹਾ ਅਮਨ ਕਾਨੂੰਨ ਸ਼ਾਂਤੀ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਟਾਂਡਾ ਉੜਮੁੜ ਨਗਰ ਕੌਂਸਲ ਅਧੀਨ ਕਰੀਬ 15 ਵਾਰਡ ਪੈਂਦੇ ਹਨ ਅਤੇ ਜਿਨ੍ਹਾਂ 'ਚ 40 ਤੋਂ ਵੱਧ ਉਮੀਦਵਾਰ ਆਪਣੀ ਕਿਸਮਤ ਅਜ਼ਮਾਉਣ ਦੇ ਲਈ ਇਸ ਚੋਣ ਮੈਦਾਨ ਵਿਚ ਉੱਤਰੇ ਹਨ ਅਤੇ ਇਨ੍ਹਾਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਵੱਖ-ਵੱਖ ਪੋਲਿੰਗ ਬੂਥਾਂ 'ਤੇ ਸੁਰੱਖਿਆ ਪ੍ਰਬੰਧਾਂ ਨੂੰ ਸਖ਼ਤ ਨਿਗਰਾਨੀ ਰੱਖੀ ਜਾਵੇਗੀ |