23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

6 ਨਗਰ ਕੌਂਸਲਾਂ ਲਈ ਵੋਟਾਂ ਅੱਜ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ-ਨਿਕਾਸ ਕੁਮਾਰ ਕਿਹਾ, ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣਾਂ ਨੂੰ ਨੇਪਰੇ ਚਾੜ੍ਹਨ ਲਈ ਪੁਖ਼ਤਾ ਇੰਤਜ਼ਾਮ, ਕੁੱਲ 263 ਉਮੀਦਵਾਰ ਮੈਦਾਨ 'ਚ

Ad Position 21
No active advertisement
ਅਜੀਤ ਡੈਸਕ 26-05-2026
ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਚੋਣ ਕਮਿਸ਼ਨ ਵਲੋਂ 26 ਮਈ ਨੂੰ ਜ਼ਿਲ੍ਹੇ ਦੀਆਂ 6 ਨਗਰ ਕੌਂਸਲਾਂ ਦੀਆਂ ਕਰਵਾਈਆਂ ਜਾ ਰਹੀਆਂ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ | ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਦੱਸਿਆ ਕਿ ਮੁਕੇਰੀਆਂ, ਦਸੂਹਾ, ਗੜ੍ਹਸ਼ੰਕਰ, ਹਰਿਆਣਾ, ਗੜ੍ਹਦੀਵਾਲਾ ਤੇ ਉੜਮੁੜ ਟਾਂਡਾ ਵਿਖੇ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੁਚੱਜੇ ਤੇ ਪਾਰਦਰਸ਼ੀ ਢੰਗ ਨਾਲ ਵੋਟਾਂ ਪਵਾਉਣ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਦੱਸਦਿਆਂ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਦੱਸਿਆ ਕਿ 6 ਨਗਰ ਕੌਂਸਲਾਂ 'ਚ 80 ਵਾਰਡਾਂ ਲਈ ਵੋਟਾਂ ਪੈਣਗੀਆਂ, ਜਿਨ੍ਹਾਂ 'ਚ ਕੁੱਲ 118 ਬੂਥ ਬਣਾਏ ਗਏ ਹਨ ਅਤੇ ਕੁੱਲ 263 ਉਮੀਦਵਾਰ ਇਹ ਚੋਣਾਂ ਲੜ ਰਹੇ ਹਨ | ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਸਟੇਸ਼ਨਾਂ ਦੇ ਬਾਹਰ ਤੇ ਅੰਦਰ ਸੀ. ਸੀ. ਟੀ. ਵੀ. ਕੈਮਰੇ ਅਤੇ 29 ਮਈ ਨੂੰ ਵੋਟਾਂ ਦੀ ਗਿਣਤੀ ਵਾਲੀਆਂ ਥਾਵਾਂ 'ਤੇ ਵੀ ਸੀ. ਸੀ. ਟੀ. ਵੀ. ਕੈਮਰੇ ਲੱਗੇ ਹੋਣਗੇ | ਉਨ੍ਹਾਂ ਦੱਸਿਆ ਕਿ ਅਮਨ ਕਾਨੂੰਨ ਦੀ ਵਿਵਸਥਾ ਲਈ ਜ਼ਿਲ੍ਹਾ ਪੁਲਿਸ ਵਲੋਂ ਨਿਰਧਾਰਿਤ ਗਿਣਤੀ 'ਚ ਸੁਰੱਖਿਆ ਅਮਲਾ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਸਮੁੱਚਾ ਚੋਣ ਅਮਲ ਸੁਚੱਜੇ ਢੰਗ ਨਾਲ ਨੇਪਰੇ ਚਾੜਿ੍ਹਆ ਜਾ ਸਕੇ | ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਰ ਕਾਰਡ ਨਾਲ ਵੋਟਰ ਆਪਣੀ ਵੋਟ ਪਾ ਸਕਣਗੇ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੋਟਰ ਕੋਲ ਵੋਟਰ ਕਾਰਡ ਨਹੀਂ ਹੈ ਤਾਂ ਉਹ ਆਧਾਰ ਕਾਰਡ, ਪਾਸਪੋਰਟ, ਡਰਾਈਵਿੰਗ ਲਾਇਸੈਂਸ, ਫ਼ੋਟੋ ਵਾਲਾ ਪੈਨ ਕਾਰਡ, ਮਗਨਰੇਗਾ ਜਾਬ ਕਾਰਡ, ਰਾਸ਼ਨ ਕਾਰਡ/ਨੀਲਾ ਕਾਰਡ, ਫ਼ੋਟੋ ਵਾਲਾ ਅਸਲਾ ਲਾਇਸੈਂਸ, ਫ਼ੋਟੋ ਵਾਲਾ ਪੈਨਸ਼ਨ ਦਸਤਾਵੇਜ਼, ਆਜ਼ਾਦੀ ਘੁਲਾਟੀਆ ਸ਼ਨਾਖ਼ਤੀ ਕਾਰਡ ਫ਼ੋਟੋ ਸਮੇਤ, ਬੈਂਕ ਜਾਂ ਡਾਕਖ਼ਾਨੇ ਵਲੋਂ ਜਾਰੀ ਫ਼ੋਟੋ ਵਾਲੀ ਪਾਸ ਬੁੱਕ ਦਿਖਾ ਕੇ ਵੋਟ ਪਾ ਸਕਣਗੇ | ਇਸੇ ਤਰ੍ਹਾਂ ਅਜਿਹੇ ਵੋਟਰ ਕਿਰਤ ਮੰਤਰਾਲੇ ਵਲੋਂ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਐਮ. ਪੀਜ਼ ਜਾਂ ਐਮ. ਐਲ. ਏਜ਼ ਵਲੋਂ ਜਾਰੀ ਸ਼ਨਾਖਤੀ ਕਾਰਡ, ਸਮਾਜਿਕ ਨਿਆ ਅਤੇ ਅਧਿਕਾਰਤਾ ਮੰਤਰਾਲੇ ਵਲੋਂ ਜਾਰੀ ਯੂ. ਡੀ. ਆਈ. ਡੀ. ਕਾਰਡ, ਕੇਂਦਰ ਅਤੇ ਰਾਜ ਸਰਕਾਰ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਜਾਰੀ ਵਿਭਾਗੀ ਸ਼ਨਾਖਤੀ ਕਾਰਡ ਅਤੇ ਵਿਦਿਆਰਥੀ ਮਾਨਤਾ ਪ੍ਰਾਪਤ ਵਿੱਦਿਅਕ ਸੰਸਥਾਵਾਂ ਵਲੋਂ ਉਨ੍ਹਾਂ ਨੂੰ ਜਾਰੀ ਫ਼ੋਟੋ ਵਾਲਾ ਸ਼ਨਾਖ਼ਤੀ ਕਾਰਡ ਦਿਖਾ ਕੇ ਵੋਟ ਪਾ ਸਕਣਗੇ | ਉਨ੍ਹਾਂ ਦੱਸਿਆ ਕਿ ਸੋਮਵਾਰ ਦੁਪਹਿਰ ਬਾਅਦ ਤੱਕ 118 ਪੋਲਿੰਗ ਪਾਰਟੀਆਂ ਤੇ ਲੋੜੀਂਦਾ ਸਟਾਫ਼ ਆਪੋ-ਆਪਣੇ ਪੋਲਿੰਗ ਬੂਥਾਂ ਲਈ ਰਵਾਨਾ ਕਰ ਦਿੱਤਾ ਗਿਆ ਸੀ |
Ad Position 22
No active advertisement
ਪਿਛਲੀ ਖ਼ਬਰ ਦਸੂਹਾ ਵਿਖੇ ਪੋਲਿੰਗ ਪਾਰਟੀਆਂ ਚੋਣਾਂ ਦਾ ਸਾਮਾਨ ਲੈ ਕੇ ਬੂਥਾਂ ਨੂੰ ਰਵਾਨਾ ਹੋਈਆਂ ਅਗਲੀ ਖ਼ਬਰ ਨਗਰ ਕੌਂਸਲ ਹਰਿਆਣਾ ਚੋਣ ਲਈ ਵੱਖ-ਵੱਖ ਬੂਥਾਂ ਵਾਸਤੇ ਪੋਲਿੰਗ ਪਾਰਟੀਆਂ ਹੋਈਆਂ ਰਵਾਨਾ
Ad Position 24