23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਸਪਰਿੰਗਡੇਲਜ਼ ਪਬਲਿਕ ਸਕੂਲ ਗਾਲੜੀਆਂ (ਮੁਕੇਰੀਆਂ) ਵਿਖੇ ਕੈਲੀਗ੍ਰਾਫੀ ਪ੍ਰਤੀਯੋਗਤਾ ਕਰਵਾਈ

Ad Position 21
No active advertisement
ਅਜੀਤ ਡੈਸਕ 26-05-2026
ਮੁਕੇਰੀਆਂ, 25 ਮਈ (ਰਾਮਗੜ੍ਹੀਆ)-ਸਪਰਿੰਗਡੇਲਜ਼ ਪਬਲਿਕ ਸਕੂਲ ਗਾਲੜੀਆਂ (ਮੁਕੇਰੀਆਂ) ਵਿਖੇ ਕੈਲੀਗ੍ਰਾਫੀ ਪ੍ਰਤੀਯੋਗਿਤਾ ਸਕੂਲ ਦੇ ਪਿ੍ੰਸੀਪਲ ਡਾ. ਪੂਨਮ ਮਹਿਤਾ ਦੀ ਨਿਗਰਾਨੀ ਹੇਠ ਕਰਵਾਈ ਗਈ, ਜਿਸ 'ਚ ਟੈਗੋਰ ਹਾਊਸ ਪਹਿਲੇ, ਆਰ. ਕੇ. ਹਾਊਸ ਦੂਸਰੇ ਤੇ ਗਾਂਧੀ ਹਾਊਸ ਤੀਜੇ ਸਥਾਨ 'ਤੇ ਰਿਹਾ | ਸਕੂਲ ਦੇ ਚੇਅਰਮੈਨ ਡਾ. ਜੇ. ਐੱਸ. ਮਿਨਹਾਸ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਅੱਗੇ ਵੱਧਣ ਲਈ ਉਤਸ਼ਾਹਿਤ ਕੀਤਾ | ਸਕੂਲ ਪਿ੍ੰਸੀਪਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਕੂਲ ਦੇ ਮਿਹਨਤੀ ਸਟਾਫ਼ ਵਲੋਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰਨਾਂ ਗਤੀਵਿਧੀਆਂ ਵਿਚ ਸ਼ਾਮਿਲ ਹੋਣ ਲਈ ਵਧ ਚੜ੍ਹ ਕੇ ਪ੍ਰੇਰਿਤ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਵੱਖ-ਵੱਖ ਗਤੀਵਿਧੀਆਂ 'ਚ ਹਿੱਸਾ ਲੈਣ ਵਾਲੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਮਾਨਸਿਕ ਤੌਰ 'ਤੇ ਬੇਹੱਦ ਤੰਦਰੁਸ਼ਤ ਅਤੇ ਆਪਣੇ ਆਪ ਨੂੰ ਤਾਜ਼ਾ ਮਹਿਸੂਸ ਕਰਦੇ ਹਨ | ਇਸ ਮੌਕੇ ਹੋਰ ਵੀ ਸਕੂਲ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਪ੍ਰਵਾਸੀ ਮਜ਼ਦੂਰ ਵਲੋਂ ਪੱਖੇ ਨਾਲ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ ਅਗਲੀ ਖ਼ਬਰ ਸਮਰ ਲੀਗ-2026 ਕਰਵਾਉਣ ਸੰਬੰਧੀ ਦੋਆਬਾ ਫੁੱਟਬਾਲ ਵੈੱਲਫੇਅਰ ਕਲੱਬ ਦੀ ਮੀਟਿੰਗ
Ad Position 24