23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਸਾਲਾਨਾ ਛਿੰਝ ਮੇਲਾ ਅੱਜ-ਪ੍ਰਧਾਨ ਗਰਦਾਰੀ ਲਾਲ ਤੇ ਡਾ. ਸਤਪਾਲ ਸਿੰਘ

Ad Position 21
No active advertisement
ਅਜੀਤ ਡੈਸਕ 26-05-2026
ਦਸੂਹਾ, 25 ਮਈ (ਭੁੱਲਰ)-ਬਾਬਾ ਘੜੇ ਦਾਸ ਨੂੰ ਸਮਰਪਿਤ ਸਾਲਾਨਾ ਛਿੰਝ ਮੇਲਾ ਗਰਾਮ ਪੰਚਾਇਤ ਪਿੰਡ ਬੇਰਸ਼ਾ ਦੇ ਸਹਿਯੋਗ ਨਾਲ ਬਾਬਾ ਘੜੇ ਦਾਸ ਪ੍ਰਬੰਧਕ ਕਮੇਟੀ ਵਲੋਂ 26 ਮਈ ਨੂੰ ਬਾਬਾ ਘੜੇ ਦਾਸ ਦੇ ਸਥਾਨ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਬਾਬਾ ਘੜੇ ਦਾਸ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗਿਰਧਾਰੀ ਲਾਲ ਤੇ ਡਾ. ਸਤਪਾਲ ਸਿੰਘ ਬੇਰਸ਼ਾ ਨੇ ਦੱਸਿਆ ਕਿ ਛਿੰਝ ਮੇਲੇ 'ਚ ਪੰਜਾਬ ਭਰ ਦੇ ਪਹਿਲਵਾਨ ਭਾਗ ਲੈਣਗੇ | ਉਨ੍ਹਾਂ ਦੱਸਿਆ ਕਿ ਰੁਮਾਲੀ ਦੀ ਕੁਸ਼ਤੀ ਜਿੱਤਣ ਵਾਲੇ ਪਹਿਲਵਾਨਾਂ ਦਾ ਸਨਮਾਨ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਉਨ੍ਹਾਂ ਹੋਰ ਦੱਸਿਆ ਕਿ 28 ਮਈ ਨੂੰ ਸਾਲਾਨਾ ਜੋੜ ਮੇਲਾ ਵੀ ਹੋਵੇਗਾ | ਇਸ ਮੌਕੇ ਬਾਬਾ ਘੜੇ ਦਾਸ ਪ੍ਰਬੰਧਕ ਕਮੇਟੀ ਦੇ ਹੋਰ ਵੀ ਅਹੁਦੇਦਾਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ ਦਸੂਹਾ ਵਿਖੇ ਹਾਊਸ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਪ੍ਰਵਾਸੀ ਮਜ਼ਦੂਰ ਵਲੋਂ ਪੱਖੇ ਨਾਲ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ
Ad Position 24