ਦਸੂਹਾ, 25 ਮਈ (ਭੁੱਲਰ)-ਡੇਰਾ ਬਾਬਾ ਬੰਨਾ ਰਾਮ ਉਡਰਾ ਵਿਖੇ ਸੰਤ ਬਾਬਾ ਜਸਪਾਲ ਸਿੰਘ ਦੀ ਅਗਵਾਈ ਹੇਠ ਸ਼ਹੀਦ ਸੰਤ ਰਤਨ ਦਾਸ ਦੀ ਬਰਸੀ ਸੰਬੰਧੀ 3 ਰੋਜਾ ਸਮਾਗਮ ਕਰਵਾਇਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਖੁੱਲੇ੍ਹ ਪੰਡਾਲ 'ਚ ਦੀਵਾਨ ਸਜਾਏ ਗਏ | ਇਸ ਮੌਕੇ ਪ੍ਰਸਿੱਧ ਕੀਰਤਨੀਏ ਬਾਬਾ ਸੁਖਵਿੰਦਰ ਸਿੰਘ, ਕਰਨਦੀਪ ਸਿੰਘ, ਗਗਨਦੀਪ ਸਿੰਘ, ਗੁਰਪ੍ਰੀਤ ਸਿੰਘ, ਕਥਾਵਾਚਕ ਗਿਆਨੀ ਸਰਤਾਜ ਸਿੰਘ ਬਸਰਾਵਾਂ ਤੋਂ ਇਲਾਵਾ ਹੋਰ ਰਾਗੀ, ਢਾਡੀ, ਪ੍ਰਚਾਰਕਾ ਕਥਾਵਾਚਕਾ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਸੰਤ ਬਾਬਾ ਜਸਪਾਲ ਸਿੰਘ ਹੋਰਾਂ ਨੇ ਉਨ੍ਹਾਂ ਦੇ ਜੀਵਨ ਸਬੰਧੀ ਵਿਸਥਾਰ-ਪੂਰਵਕ ਚਾਨਣਾ ਪਾਇਆ ਤੇ ਉਨ੍ਹਾਂ ਵਲੋਂ ਲਵਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਡੇਰਾ ਬਾਬਾ ਬੰਨਾ ਰਾਮ ਓਡਰਾ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਸੰਬੰਧੀ ਵੀ ਦੱਸਿਆ ਅਤੇ ਕਿਹਾ ਕਿ ਸੱਤ ਰਤਨ ਦਾਸ ਦੇ ਦਰਸਾਏ ਮਾਰਗ 'ਤੇ ਚਲਦਿਆਂ ਹੁਣ ਤੱਕ ਅਨੇਕਾਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕੀਤੇ ਜਾ ਚੁੱਕੇ ਹਨ | ਇਸ ਮੌਕੇ ਆਈਆਂ ਹੋਈਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕੀਤੇ ਗਏ | ਇਸ ਮੌਕੇ ਗਿਆਨੀ ਤੇਜਾ ਸਿੰਘ, ਜਸਵਿੰਦਰ ਸਿੰਘ ਬਿੱਟੂ, ਡਾ. ਦੀਦਾਰ ਸਿੰਘ, ਡਾ. ਸੀਮਾ, ਮਨਪ੍ਰੀਤ ਸਿੰਘ, ਜਰਨੈਲ ਸਿੰਘ, ਹਰੀ ਸਿੰਘ, ਤੀਰਥ ਸਿੰਘ, ਬਾਬੂ ਹਰਬੰਸ ਲਾਲ, ਅਮਨਿੰਦਰ ਸਿੰਘ, ਗੁਰਪ੍ਰੀਤ ਸਿੰਘ, ਮੁਖਤਿਆਰ ਸਿੰਘ, ਨਾਨਕ ਸਿੰਘ, ਮਾਸਟਰ ਗੁਰਮੀਤ ਲਾਲ, ਮੈਨੇਜਰ ਸੁਖਵਿੰਦਰ ਸਿੰਘ, ਬੀਬੀ ਮਨਜਿੰਦਰ ਕੌਰ, ਜਸਬੀਰ ਕੌਰ, ਬੀਬੀ ਪ੍ਰਵੀਨ ਕੌਰ, ਬੀਬੀ ਸੁਮਨ ਕੁਮਾਰੀ, ਜਤਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾ ਹਾਜ਼ਰ ਸਨ |