23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਡਾ. ਰਾਜ ਕੁਮਾਰ ਤੇ ਡਾ. ਇਸ਼ਾਂਕ ਕੁਮਾਰ ਦੇ ਯਤਨਾਂ ਨਾਲ ਹੋ ਰਿਹੈ ਸਰਬਪੱਖੀ ਵਿਕਾਸ-ਠੇਕੇਦਾਰ ਰਿੱਕੀ

Ad Position 21
No active advertisement
ਅਜੀਤ ਡੈਸਕ 26-05-2026
ਹੁਸ਼ਿਆਰਪੁਰ, 25 ਮਈ (ਨਰਿੰਦਰ ਸਿੰਘ ਬੱਡਲਾ)-ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਦੇ ਯਤਨਾਂ ਸਦਕਾ ਜਿਥੇ ਹਲਕੇ ਦਾ ਸਰਬਪੱਖੀ ਵਿਕਾਸ ਹੋ ਰਿਹਾ ਹੈ, ਉਥੇ ਹੀ ਉਨ੍ਹਾਂ ਵਲੋਂ ਜਾਰੀ ਕੀਤੀਆਂ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਦੇ ਸਦਕਾ ਪਿੰਡ ਬੱਡੋਂ ਦਾ ਵੀ ਕਾਇਆ-ਕਲਪ ਕੀਤਾ ਜਾ ਰਿਹਾ ਹੈ | ਇਹ ਪ੍ਰਗਟਾਵਾ 'ਆਪ' ਦੇ ਬਲਾਕ ਪ੍ਰਧਾਨ ਮਾਹਿਲਪੁਰ ਠੇਕੇਦਾਰ ਮੋਹਨਪਾਲ ਸਿੰਘ ਰਿੱਕੀ, ਡਾ. ਸੁਖਦੇਵ ਸਿੰਘ ਤੇ ਸਰਪੰਚ ਬਲਵਿੰਦਰ ਸਿੰਘ ਨੇ ਪਿੰਡ ਦੇ ਸਟੇਡੀਅਮ ਦੇ 35 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾ ਰਹੇ ਨਵੀਨੀਕਰਨ ਦੇ ਕੰਮ ਦਾ ਜਾਇਜ਼ਾ ਲੈਣ ਮੌਕੇ ਸਾਂਝੇ ਤੌਰ 'ਤੇ ਕੀਤਾ | ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਤੇ ਡਾ. ਇਸ਼ਾਂਕ ਕੁਮਾਰ ਵਲੋਂ ਪਿੰਡ ਦੀਆਂ ਫਿਰਨੀਆਂ ਨੂੰ ਪੱਕਾ ਕਰਨ ਲਈ 95 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ ਅਤੇ ਲਹਿੰਦੇ ਪਾਸੇ ਦੀ ਫਿਰਨੀ ਨੂੰ ਵੀ ਪੱਕਾ ਕਰਨ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਪਿੰਡ ਦੇ ਜਿੰਮ ਲਈ 3 ਲੱਖ ਰੁਪਏ ਜਾਰੀ ਕੀਤੇ ਗਏ ਹਨ ਅਤੇ ਪਿੰਡ ਬੱਡੋਂ ਤੋਂ ਦਿਹਾਣਾ ਲਈ ਇਕ ਸੜਕ 95 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਹੈ | ਇਸੇ ਤਰ੍ਹਾਂ ਬੱਡੋਂ ਸਕੂਲ ਲਈ ਵੀ ਲੱਖਾਂ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ | ਇਸ ਮੌਕੇ ਉਨ੍ਹਾਂ ਡਾ. ਰਾਜ ਕੁਮਾਰ ਚੱਬੇਵਾਲ ਨੂੰ 'ਆਪ' ਵਲੋਂ ਫਗਵਾੜਾ ਹਲਕੇ ਦਾ ਇੰਚਾਰਜ ਲਗਾਏ ਜਾਣ 'ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਚੋਣਾਂ 'ਚ ਉਨ੍ਹਾਂ ਦਾ ਡਟ ਕੇ ਸਾਥ ਦੇਣਗੇ | ਇਸ ਮੌਕੇ ਹਰਭਜਨ ਸਿੰਘ, ਨਵਨੀਤ ਸਿੰਘ, ਪੰਚ ਸੋਢੀ ਸਿੰਘ, ਹਰਦੇਵ ਸਿੰਘ, ਬਲਵੀਰ ਸਿੰਘ, ਹੌਲਦਾਰ ਇੰਦਰਪਾਲ ਸਿੰਘ, ਪੰਚ ਸੁਖਵੀਰ ਸਿੰਘ, ਜਗਤਾਰ ਸਿੰਘ, ਰਣਜੀਤ ਸਿੰਘ, ਸਟੇਜ ਸਕੱਤਰ ਸਰਬਜੀਤ ਸਿੰਘ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੇ ਵਿਦਿਆਰਥੀਆਂ ਨੇ ਕਰਾਟੇ ਚੈਂਪੀਅਨਸ਼ਿਪ ਵਿਚ ਜਿੱਤ ਦਾ ਝੰਡਾ ਗੱਡਿਆ <br/> ਅਗਲੀ ਖ਼ਬਰ ਚੋਰੀ ਦਰੱਖ਼ਤ ਕੱਟਣ ਦਾ ਲਗਾਇਆ ਦੋਸ਼
Ad Position 24