13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਡੀਜ਼ਲ ਤੇ ਪੈਟਰੋਲ ਦੀਆਂ ਵਧਦੀਆਂ ਕੀਮਤਾਂ ਤੋਂ ਹਰ ਵਰਗ ਦੁਖੀ - ਲੱਖੀ ਗਿਲਜੀਆਂ

Ad Position 21
No active advertisement
ਅਜੀਤ ਡੈਸਕ 27-05-2026
ਟਾਂਡਾ ਉੜਮੁੜ, 26 ਮਈ (ਕੁਲਬੀਰ ਸਿੰਘ ਗੁਰਾਇਆ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਨੇ ਵਧ ਰਹੀਆਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ਉੱਤੇ ਤਿੱਖਾ ਨਿਸ਼ਾਨਾ ਸਾਧਿਆ ਹੈ | ਉਨ੍ਹਾਂ ਕਿਹਾ ਕਿ ਲਗਾਤਾਰ ਵਧ ਰਹੀਆਂ ਤੇਲ ਦੀਆਂ ਕੀਮਤਾਂ ਕਾਰਨ ਆਮ ਲੋਕਾਂ ਦਾ ਕਚੂਮਰ ਨਿਕਲ ਚੁੱਕਾ ਹੈ ਅਤੇ ਹਰ ਵਰਗ ਮਹਿੰਗਾਈ ਦੀ ਮਾਰ ਹੇਠ ਪਿਸ ਰਿਹਾ ਹੈ | ਲੱਖੀ ਨੇ ਕਿਹਾ ਕਿ ਡੀਜ਼ਲ ਅਤੇ ਪੈਟਰੋਲ ਮਹਿੰਗੇ ਹੋਣ ਕਾਰਨ ਟਰਾਂਸਪੋਰਟ ਖ਼ਰਚੇ ਵਧ ਰਹੇ ਹਨ, ਜਿਸ ਦਾ ਸਿੱਧਾ ਅਸਰ ਰੋਜ਼ਾਨਾ ਵਰਤੋਂ ਵਾਲੀਆਂ ਚੀਜ਼ਾਂ ਦੀਆਂ ਕੀਮਤਾਂ ਉੱਤੇ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਕਿਸਾਨ, ਮਜ਼ਦੂਰ, ਛੋਟੇ ਵਪਾਰੀ ਅਤੇ ਆਮ ਮੱਧਵਰਗ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ | ਖੇਤੀਬਾੜੀ ਲਈ ਵਰਤੇ ਜਾਣ ਵਾਲੇ ਡੀਜ਼ਲ ਦੇ ਰੇਟ ਵਧਣ ਨਾਲ ਕਿਸਾਨਾਂ ਦੀ ਲਾਗਤ ਵਿਚ ਭਾਰੀ ਵਾਧਾ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰਾਂ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਨਵੇਂ-ਨਵੇਂ ਟੈਕਸ ਲਗਾ ਕੇ ਉਨ੍ਹਾਂ ਦੀ ਜੇਬਾਂ ਉੱਤੇ ਡਾਕਾ ਮਾਰ ਰਹੀਆਂ ਹਨ | ਉਨ੍ਹਾਂ ਮੰਗ ਕੀਤੀ ਕਿ ਤੁਰੰਤ ਡੀਜ਼ਲ ਅਤੇ ਪੈਟਰੋਲ ਉੱਤੇ ਲੱਗੇ ਟੈਕਸ ਘਟਾ ਕੇ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦਿੱਤੀ ਜਾਵੇ | ਉਨ੍ਹਾਂ ਹੋਰ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਲੋਕ ਹਿਤ ਵਿਚ ਫ਼ੈਸਲਾ ਨਾ ਲਿਆ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕਾਂ ਨੂੰ ਨਾਲ ਲੈ ਕੇ ਸੰਘਰਸ਼ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਮੁਫ਼ਤ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਸਰਕਾਰੀ ਕਾਲਜ ਤਲਵਾੜਾ ਵਲੋਂ ਅਕਾਦਮਿਕ ਸੈਸ਼ਨ 2026-27 ਦਾ ਪ੍ਰਾਸਪੈਕਟਸ ਜਾਰੀ
Ad Position 24