13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਸਰਕਾਰ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ-ਆਸ਼ਿਕਾ ਜੈਨ ਖਿਡਾਰੀਆਂ ਨੂੰ 12 ਲੱਖ ਦੀ ਆਧੁਨਿਕ ਖੇਡ ਸਮੱਗਰੀ ਵੰਡੀ

Ad Position 21
No active advertisement
ਅਜੀਤ ਡੈਸਕ 27-05-2026
ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ)-ਪੰਜਾਬ 'ਚ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਦੀ ਦਿਸ਼ਾ ਵਿਚ ਇੱਕ ਮਹੱਤਵਪੂਰਨ ਪਹਿਲ ਕਰਦਿਆਂ ਸਥਾਨਕ ਮਲਟੀਪਰਪਜ਼ ਆਊਟਡੋਰ ਸਟੇਡੀਅਮ 'ਚ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਪੰਜਾਬ ਸਰਕਾਰ ਵਲੋਂ ਸਰਕਾਰੀ ਸਪੋਰਟਸ ਵਿੰਗ 'ਚ ਸਿਖਲਾਈ ਪ੍ਰਾਪਤ ਕਰ ਰਹੇ ਰਿਹਾਇਸ਼ੀ ਅਤੇ ਡੇ-ਸਕਾਲਰ ਖਿਡਾਰੀਆਂ ਲਈ ਲਗਪਗ 12 ਲੱਖ ਰੁਪਏ ਦੀ ਆਧੁਨਿਕ ਖੇਡ ਸਮੱਗਰੀ ਵੰਡੀ ਗਈ | ਇਸ ਮੌਕੇ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ, ਖੇਡ ਕੋਚਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਵਿਸ਼ੇਸ਼ ਹਾਜ਼ਰੀ ਰਹੀ | ਖਿਡਾਰੀਆਂ ਨੂੰ ਬਾਸਕਟਬਾਲ ਪੋਲ, ਤੈਰਾਕੀ ਸਾਮਾਨ, ਵਾਲੀਬਾਲ, ਫੁੱਟਬਾਲ, ਬਾਕਸਿੰਗ, ਫੈਂਸਿੰਗ, ਬੈਡਮਿੰਟਨ ਸਮੇਤ ਵੱਖ-ਵੱਖ ਖੇਡਾਂ ਨਾਲ ਸਬੰਧਿਤ ਅਤਿ-ਆਧੁਨਿਕ ਸਮੱਗਰੀ ਮੁਹੱਈਆ ਕਰਵਾਈ ਗਈ | ਖਿਡਾਰੀਆਂ ਨੇ ਇਸ ਪਹਿਲ ਦਾ ਸਵਾਗਤ ਕੀਤਾ | ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ 'ਚ ਪੰਜਾਬ ਸਰਕਾਰ ਸੂਬੇ 'ਚ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਆਕਰਸ਼ਿਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਦੇ ਪ੍ਰਤਿਭਾਸ਼ਾਲੀ ਖਿਡਾਰੀ ਆਪਣੀ ਪ੍ਰਤਿਭਾ ਨੂੰ ਹੋਰ ਨਿਖਾਰ ਸਕਣ ਅਤੇ ਵੱਡੇ ਮੰਚਾਂ ਤੱਕ ਪਹੁੰਚ ਸਕਣ | ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵੇਲੇ ਖੇਡ ਸਮੱਗਰੀ ਦਾ ਲਗਭਗ 50 ਫ਼ੀਸਦੀ ਹਿੱਸਾ ਉਪਲੱਬਧ ਕਰਵਾ ਦਿੱਤਾ ਗਿਆ ਹੈ, ਜਦਕਿ ਬਾਕੀ ਲੋੜੀਂਦੀ ਸਮੱਗਰੀ ਵੀ ਜਲਦ ਹੀ ਖਿਡਾਰੀਆਂ ਨੂੰ ਪ੍ਰਦਾਨ ਕਰ ਦਿੱਤੀ ਜਾਵੇਗੀ | ਜ਼ਿਲ੍ਹਾ ਖੇਡ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਦੇ ਵਿਸ਼ੇਸ਼ ਯਤਨਾਂ ਸਦਕਾ ਖਿਡਾਰੀਆਂ ਲਈ ਇਹ ਖੇਡ ਸਮੱਗਰੀ ਉਪਲਬਧ ਹੋ ਸਕੀ ਹੈ | ਇਸ ਮੌਕੇ ਕਿੱਕ ਬਾਕਸਿੰਗ ਦਾ ਇਕ ਫਰੈਂਡਲੀ ਮੈਚ ਵੀ ਕਰਵਾਇਆ ਗਿਆ | ਇਸ ਮੌਕੇ ਬਲਵੀਰ ਸਿੰਘ ਝੱਜ, ਨਿਤਿਸ਼ ਠਾਕੁਰ, ਅਮਨਦੀਪ ਕੌਰ, ਯੋਗੀ, ਰੇਖਾ, ਅਰਸ਼ਦੀਪ ਕੌਰ, ਜਸਪ੍ਰੀਤ, ਮਨਪ੍ਰੀਤ, ਸੁਰਿੰਦਰ ਕੌਰ, ਸਰਬਜੀਤ, ਮੋਨਿਕਾ, ਵਿਸ਼ਾਲ, ਹਰਜਿੰਦਰ, ਰਜਨੀਸ਼ ਕੁਮਾਰ ਗੁਲਿਆਨੀ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ | ਮੰਚ ਸੰਚਾਲਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪ੍ਰੀਤ ਕੋਹਲੀ ਵਲੋਂ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੀ ਪਿੰਡ ਗੁਰਦਾਸਪੁਰ-ਮੁਕੇਰੀਆਂ ਵਿਖੇ ਹੋਈ ਅਹਿਮ ਮੀਟਿੰਗ ਅਗਲੀ ਖ਼ਬਰ ਪਿੰਡ ਧਾਮੀਆਂ ਵਿਚ ਲਗਾਇਆ ਕਿਸਾਨ ਅਤੇ ਵਿਗਿਆਨੀ ਵਿਚਾਰ ਵਟਾਂਦਰਾ ਜਾਗਰੂਕਤਾ ਕੈਂਪ
Ad Position 24