13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਅਕਾਲੀ ਦਲ ਵਾਰਿਸ ਪੰਜਾਬ ਦੀ ਪਿੰਡ ਗੁਰਦਾਸਪੁਰ-ਮੁਕੇਰੀਆਂ ਵਿਖੇ ਹੋਈ ਅਹਿਮ ਮੀਟਿੰਗ

Ad Position 21
No active advertisement
ਅਜੀਤ ਡੈਸਕ 27-05-2026
ਭੰਗਾਲਾ, 26 ਮਈ (ਬਲਵਿੰਦਰਜੀਤ ਸਿੰਘ ਸੈਣੀ)-ਅਕਾਲੀ ਦਲ ਵਾਰਸ ਪੰਜਾਬ ਦੇ ਪਾਰਟੀ ਵਲੋਂ ਪਿੰਡ ਗੁਰਦਾਸਪੁਰ-ਮੁਕੇਰੀਆਂ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿਚ ਪਾਰਟੀ ਨੂੰ ਪਿੰਡ ਅਤੇ ਇਲਾਵਾ ਨਿਵਾਸੀਆਂ ਵਲੋਂ ਭਰਵਾਂ ਹੁੰਗਾਰਾ ਮਿਲਿਆ | ਇਸ ਮੌਕੇ ਪੁਰਾਣੀਆਂ ਰਵਾਇਤੀ ਪਾਰਟੀਆਂ ਦੀਆਂ ਲੋਕ-ਮਾਰੂ ਨੀਤੀਆਂ ਤੋਂ ਤੰਗ ਆ ਕੇ ਵੱਡੀ ਗਿਣਤੀ ਵਿਚ ਪਿੰਡ ਅਤੇ ਇਲਾਕਾ ਨਿਵਾਸੀਆਂ ਨੇ ਉਨ੍ਹਾਂ ਪਾਰਟੀਆਂ ਨੂੰ ਅਲਵਿਦਾ ਕਹਿ ਦਿੱਤਾ ਅਤੇ 'ਅਕਾਲੀ ਦਲ ਵਾਰਸ ਪੰਜਾਬ ਦੇ' ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਮੀਟਿੰਗ ਦੌਰਾਨ ਇਕੱਠੇ ਹੋਏ ਇਲਾਕਾ ਨਿਵਾਸੀਆਂ ਨੇ ਆਉਣ ਵਾਲੀਆਂ ਚੋਣਾਂ ਵਿਚ ਹਲਕਾ ਖਡੂਰ ਸਾਹਿਬ ਤੋਂ ਐਮ.ਪੀ. ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਨੂੰ ਪੂਰਨ ਸਪੋਰਟ ਕਰਨ ਦਾ ਅਹਿਦ ਲਿਆ ਅਤੇ ਆਕਾਸ਼-ਗੁੰਜਾਊ ਜੈਕਾਰਿਆਂ ਨਾਲ ਪਾਰਟੀ ਦੀਆਂ ਨੀਤੀਆਂ 'ਤੇ ਮੋਹਰ ਲਗਾਈ | ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਐਮ.ਪੀ. ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ ਖ਼ਾਲਸਾ ਅਤੇ ਭਾਈ ਪਰਮਜੀਤ ਸਿੰਘ ਜੌਹਲ, ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸੇਖੋਂ ਅਤੇ ਲਾਡੀ ਨਿੱਝਰ ਨੇ ਸ਼ਾਮਿਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਨਿੱਘਾ ਸਵਾਗਤ ਕੀਤਾ | ਉਨ੍ਹਾਂ ਦੇ ਨਾਲ ਪਾਰਟੀ ਦੇ ਸੀਨੀਅਰ ਆਗੂਆਂ ਨੇ ਵੀ ਸ਼ਿਰਕਤ ਕੀਤੀ, ਜਿਨ੍ਹਾਂ ਵਿਚ ਸੂਬਾ ਆਗੂ ਮੱਖਣ ਸਿੰਘ ਸਹੋਤਾ, ਜ਼ਿਲ੍ਹਾ ਆਗੂ ਸਤਵਿੰਦਰਜੀਤ ਸਿੰਘ, ਕੁਲਵਿੰਦਰ ਸਿੰਘ, ਕੁਲਦੀਪ ਸਿੰਘ, ਮਨਜਿੰਦਰ ਸਿੰਘ ਰੜਾ ਸਰਕਲ ਪ੍ਰਧਾਨ, ਜਸਵਿੰਦਰ ਸਿੰਘ ਚੌਹਾਨ, ਮਨਿੰਦਰ ਸਿੰਘ, ਉਂਕਾਰ ਸਿੰਘ ਫ਼ੌਜੀ, ਕਰਨੈਲ ਸਿੰਘ ਲਵਲੀ, ਰੋਮੀ ਹਾਜੀਪੁਰ, ਕਰਨੈਲ ਹਾਜੀਪੁਰ ਅਤੇ ਸੁਖਵਿੰਦਰ ਨੂਰਾ ਹਾਜ਼ਰ ਸਨ | ਇਸ ਮੌਕੇ ਪਿੰਡ ਵਾਸੀ ਪਾਰਟੀ ਦੀ ਸੋਚ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਜੁਆਇਨ ਕਰਨ ਵਾਲੇ ਪਿੰਡ ਵਾਸੀਆਂ ਵਿਚ ਜੋਗਿੰਦਰ ਸਿੰਘ, ਮਹਿੰਦਰ ਸਿੰਘ, ਸੂਰਤੀ ਰਾਮ, ਗੁਰਨਾਮ ਸਿੰਘ, ਬਖ਼ਸ਼ੀਸ਼ ਸਿੰਘ, ਗੁਰਦੀਪ ਸਿੰਘ, ਰਘੁਬੀਰ ਸਿੰਘ, ਲਖਵਿੰਦਰ ਸਿੰਘ, ਅਮਰਜੀਤ ਸਿੰਘ, ਜਗਜੀਤ ਸਿੰਘ, ਗੁਰਮੀਤ ਸਿੰਘ, ਓਾਕਾਰ ਸਿੰਘ, ਸ਼ਾਮ ਸਿੰਘ, ਮੇਜਰ ਸਿੰਘ, ਰਛਪਾਲ ਸਿੰਘ, ਨਿਰਵੈਰ ਸਿੰਘ, ਕਰਤਾਰ ਸਿੰਘ, ਹਰਦੇਵ, ਸਿੰਦਰ, ਨਿੱਕਾ, ਜੱਗੀ, ਸੁੱਖਾ, ਸੋਨੂੰ, ਸ਼ੇਰਾ ਆਦਿ ਸਮੇਤ ਵੱਡੀ ਗਿਣਤੀ ਵਿਚ ਮਹਿਲਾਵਾਂ ਮਨਪ੍ਰੀਤ ਕੌਰ, ਅਮਰਜੀਤ ਕੌਰ, ਬਲਵਿੰਦਰ ਕੌਰ, ਬਲਜੀਤ ਕੌਰ, ਸੁਰਿੰਦਰ ਕੌਰ, ਕੁਲਦੀਪ ਕੌਰ, ਸੁਦੇਸ਼ ਕੁਮਾਰੀ, ਸ਼ੀਤਲ ਕੌਰ, ਰਜਨੀ ਦੇਵੀ ਆਦਿ ਨੇ ਪਾਰਟੀ ਦਾ ਪੱਲਾ ਫੜਿਆ | ਆਗੂਆਂ ਨੇ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰ ਇਕ ਵਰਕਰ ਅਤੇ ਪਿੰਡ ਵਾਸੀ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਇਲਾਕੇ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ 'ਚ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਸਰਕਾਰ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ-ਆਸ਼ਿਕਾ ਜੈਨ ਖਿਡਾਰੀਆਂ ਨੂੰ 12 ਲੱਖ ਦੀ...
Ad Position 24