ਗੜ੍ਹਦੀਵਾਲਾ, 26 ਮਈ (ਚੱਗਰ)-ਗੜ੍ਹਦੀਵਾਲਾ ਵਿਖੇ ਹੋ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ ਦੌਰਾਨ ਪੀ.ਐੱਚ.ਸੀ. ਭੂੰਗਾ ਦੇ ਸਿਹਤ ਵਿਭਾਗ ਵੱਲੋਂ ਐਮਰਜੈਂਸੀ ਸਿਹਤ ਸੇਵਾਵਾਂ ਦੇਣ ਲਈ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ | ਇਸ ਮੌਕੇ ਐੱਸ.ਐਮ.ਓ. ਮੈਡੀਕਲ ਸਪੈਸ਼ਲਿਸਟ ਡਾ. ਸੁਦੇਸ਼ ਕੁਮਾਰ ਰਾਜਨ ਦੀ ਅਗਵਾਈ ਵਿੱਚ ਸਮੁੱਚੀ ਡਾਕਟਰਾਂ ਦੀ ਟੀਮ ਵੱਲੋਂ ਐਮਰਜੈਂਸੀ ਸਿਹਤ ਸੇਵਾਵਾਂ ਦਿੱਤੀਆਂ ਗਈਆਂ | ਇਸ ਦੌਰਾਨ ਡਾ. ਕਰਨ ਰਾਜੂ, ਫਾਰਮੇਸੀ ਅਫਸਰ ਰਾਜਵਿੰਦਰ ਸਿੰਘ, ਹੈਲਥ ਕਰਮਚਾਰੀ ਅਰਪਿੰਦਰ ਸਿੰਘ ਧਨੋਆ, ਏ. ਐਨ. ਐਮ. ਮਨਜੀਤ ਕੌਰ, ਡਰਾਈਵਰ ਪਵਨ ਕੁਮਾਰ ਆਦਿ ਹਾਜ਼ਰ ਸਨ |