ਹੁਸ਼ਿਆਰਪੁਰ, 26 ਮਈ (ਨਰਿੰਦਰ ਸਿੰਘ ਬੱਡਲਾ)-ਬਾਬਾ ਸੰਤੋਖ ਸਿੰਘ ਬੀੜ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੀ ਸੰਸਥਾ ਬਾਬਾ ਬੁੱਢਾ ਜੀ ਕਾਲਜ ਦੇ ਵਿਦਿਆਰਥੀ ਤੇ ਅੰਤਰਰਾਸ਼ਟਰੀ ਵਾਲੀਬਾਲ ਖਿਡਾਰੀ ਨੂੰ ਪੰਜਾਬ ਦੇ ਸਰਬੋਤਮ ਪੁਰਸਕਾਰ 'ਮਹਾਰਾਜਾ ਰਣਜੀਤ ਸਿੰਘ ਐਵਾਰਡ' ਮਿਲਣ 'ਤੇ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਜੱਸੀ ਰਾਪੁਰ ਨੇ ਵਧਾਈ ਦਿੰਦਿਆਂ ਕਿਹਾ ਕਿ ਖਿਡਾਰੀ ਰਣਜੀਤ ਸਿੰਘ ਨੂੰ ਇਹ ਪੁਰਸਕਾਰ ਮਿਲਣਾ, ਜਿੱਥੇ ਕਾਲਜ ਅਤੇ ਵਿਦਿਆਰਥੀਆਂ ਲਈ ਮਾਣ ਵਾਲੀ ਗੱਲ ਹੈ, ਉੱਥੇ ਇਹ ਨੌਜਵਾਨਾਂ ਲਈ ਪ੍ਰੇਰਨਾਸ੍ਰੋਤ ਵੀ ਹੈ | ਉਨ੍ਹਾਂ ਕਿਹਾ ਕਿ ਇਹ ਐਵਾਰਡ ਉਨ੍ਹਾਂ ਸਖ਼ਤ ਮਿਹਨਤ ਅਤੇ ਲਗਨ ਨਾਲ ਵਾਲੀਬਾਲ ਖੇਡ ਨੂੰ ਸਮਰਪਿਤ ਹੋ ਕੇ ਪ੍ਰਾਪਤ ਕੀਤਾ ਹੈ | ਇਸ ਤੋਂ ਇਲਾਵਾ ਖਿਡਾਰੀ ਰਣਜੀਤ ਸਿੰਘ ਭਾਰਤੀ ਪ੍ਰਾਈਮ ਵਾਲੀਬਾਲ ਲੀਗ ਦੇ ਸਭ ਤੋਂ ਮਹਿੰਗੇ ਖਿਡਾਰੀ ਰਹਿ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਖਿਡਾਰੀ ਰਣਜੀਤ ਸਿੰਘ ਇਸ ਸਮੇਂ ਚੋਹਲਾ ਸਾਹਿਬ ਵਿਖੇ ਪੰਜਾਬ ਪੁਲਿਸ 'ਚ ਬਤੌਰ ਐਸ.ਐਚ.ਓ. ਸੇਵਾਵਾਂ ਨਿਭਾਅ ਰਹੇ ਹਨ ਅਤੇ ਉੱਭਰ ਰਹੇ ਖਿਡਾਰੀਆਂ ਨੂੰ ਉਨ੍ਹਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ |