ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ)-ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਹੁਸ਼ਿਆਰਪੁਰ 'ਚ 12ਵੀਂ ਬੋਰਡ ਪ੍ਰੀਖਿਆ 2026 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵੱਖ-ਵੱਖ ਸਕੂਲਾਂ ਅਤੇ ਅਕੈਡਮੀਆਂ ਦੇ 300 ਤੋਂ ਵੱਧ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਉਪਲਬਧੀਆਂ ਲਈ ਪ੍ਰਸ਼ੰਸਾ ਪੱਤਰ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਗਮ 'ਚ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ | ਇਸ ਮੌਕੇ ਅਵਿਨਾਸ਼ ਰਾਏ ਖੰਨਾ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਉਨ੍ਹਾਂ ਵਿਦਿਆਰਥੀਆਂ ਨੂੰ ਜੀਵਨ 'ਚ ਸਪੱਸ਼ਟ ਲਕਸ਼ ਨਿਰਧਾਰਿਤ ਕਰਨ ਅਤੇ ਉਨ੍ਹਾਂ ਨੂੰ ਪ੍ਰਾਪਤ ਕਰਨ ਲਈ ਲਗਾਤਾਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਸਮਾਗਮ 'ਚ ਵਾਇਸ ਚਾਂਸਲਰ ਡਾ. ਚੰਦਰ ਮੋਹਨ ਨੇ ਰਿਆਤ ਬਾਹਰਾ ਗਰੁੱਪ ਦੇ ਵਿਜ਼ਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਿਆਤ ਬਾਹਰਾ ਗਰੁੱਪ ਨੇ ਸਾਲ 2000 ਵਿਚ ਸਿੱਖਿਆ ਦੇ ਖੇਤਰ ਵਿਚ ਆਪਣੀ ਸ਼ੁਰੂਆਤ ਕੀਤੀ ਸੀ ਅਤੇ ਅੱਜ ਗਰੁੱਪ ਦੀਆਂ ਤਿੰਨ ਯੂਨੀਵਰਸਿਟੀਆਂ ਸਫਲਤਾਪੂਰਵਕ ਚੱਲ ਰਹੀਆਂ ਹਨ | ਇਸ ਮੌਕੇ ਯੂਨੀਵਰਸਿਟੀ ਦਾ ਸਮੂਹ ਸਟਾਫ਼ ਮੌਜੂਦ ਸੀ |