13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਡੀਜ਼ਲ-ਪੈਟਰੋਲ ਦੀਆਂ ਵਧੀਆਂ ਕੀਮਤਾਂ ਨੇ ਲੋਕਾਂ ਦਾ ਤੋੜਿਆ ਲੱਕ -ਲੱਖੀ, ਮੋਮੀ

Ad Position 21
No active advertisement
ਅਜੀਤ ਡੈਸਕ 27-05-2026
ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ)-ਸਮੁੱਚੇ ਦੇਸ਼ ਅੰਦਰ ਡੀਜ਼ਲ ਅਤੇ ਪੈਟਰੋਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਨੇ ਲੋਕਾਂ ਦੀ ਲੱਕ ਤੋੜ ਕੇ ਰੱਖ ਦਿੱਤੀ ਹੈ ਅਤੇ ਮਹਿੰਗਾਈ ਦੀ ਮਾਰ ਹੇਠ ਆਏ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਲੋਕ ਸਰਕਾਰ ਦੀਆਂ ਆਰਥਿਕ ਨੀਤੀਆਂ ਨੂੰ ਕੋਸਣ ਲਈ ਮਜਬੂਰ ਹੋ ਰਹੇ ਹਨ ਅਤੇ ਦਿਨੋਂ ਦਿਨ ਵੱਧ ਰਹੀਆਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਦੀ ਲੋਕਾਂ ਵੱਲੋਂ ਨਿੰਦਾ ਕੀਤੀ ਜਾ ਰਹੀ ਹੈ | ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਦਿਹਾਤੀ) ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਅਤੇ ਸ਼੍ਰੋਮਣੀ ਅਕਾਲੀ ਦਲ ਐੱਸ.ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਮੋਮੀ ਨੇ ਕੀਤਾ | ਉਨ੍ਹਾਂ ਕਿਹਾ ਕਿ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ 'ਚ ਹੋਏ ਵਾਧੇ ਦਾ ਸਿੱਧਾ ਅਸਰ ਹਰ ਵਰਗ 'ਤੇ ਪੈਂਦਾ ਹੈ ਜਿਸ ਕਾਰਨ ਪਹਿਲਾਂ ਹੀ ਅਸਮਾਨ ਛੂਹ ਰਹੀ ਮਹਿੰਗਾਈ ਨੇ ਲੋਕਾਂ ਦਾ ਜੀਵਨ ਮੁਸ਼ਕਿਲ ਬਣਾ ਦਿੱਤਾ ਸੀ ਅਤੇ ਹੁਣ ਤੇਲ ਦੀਆਂ ਵਧੀਆਂ ਕੀਮਤਾਂ ਨੇ ਆਮ ਆਦਮੀ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਦਿੱਤਾ ਹੈ | ਉਨ੍ਹਾਂ ਪੈਟਰੋਲ-ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ 'ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਡੀਜ਼ਲ ਅਤੇ ਪੈਟਰੋਲ ਮਹਿੰਗੇ ਹੋਣ ਨਾਲ ਆਵਾਜਾਈ ਦੇ ਹੁੰਦਾ ਹੈ, ਜਿਸ ਕਾਰਨ ਰੋਜ਼ਾਨਾ ਵਰਤੋਂ ਵਾਲੀਆਂ ਵਸਤੂਆਂ ਦੇ ਭਾਅ ਵੀ ਚੜ੍ਹ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਤੇ ਕੇਂਦਰ ਸਰਕਾਰ ਡੀਜ਼ਲ ਅਤੇ ਪੈਟਰੋਲ ਦੇ ਟੈਕਸ ਘਟਾ ਕੇ ਕੀਮਤਾਂ ਘੱਟ ਕਰਨ |
Ad Position 22
No active advertisement
ਪਿਛਲੀ ਖ਼ਬਰ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਧਾਉਣ ਨੂੰ ਲੈ ਕੇ ਟਰੱਕ ਯੂਨੀਅਨ 'ਚ ਕੇਂਦਰ ਖ਼ਿਲਾਫ਼ ਰੋਸ ਮੁਜ਼ਾਹਰਾ ਅਗਲੀ ਖ਼ਬਰ ਹਵੇਲੀ 'ਚੋਂ 2 ਮੱਝਾਂ ਤੇ ਕੱਟਾ ਚੋਰੀ
Ad Position 24