13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਧਾਉਣ ਨੂੰ ਲੈ ਕੇ ਟਰੱਕ ਯੂਨੀਅਨ 'ਚ ਕੇਂਦਰ ਖ਼ਿਲਾਫ਼ ਰੋਸ ਮੁਜ਼ਾਹਰਾ

Ad Position 21
No active advertisement
ਅਜੀਤ ਡੈਸਕ 27-05-2026
ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪੈਟਰੋਲ,ਡੀਜ਼ਲ ਦੀਆਂ 2 ਹਫ਼ਤਿਆਂ ਵਿਚ 4 ਵਾਰ ਕੀਮਤਾਂ ਵਧਾਉਣ ਨੂੰ ਲੈ ਕੇ ਮਾਹਿਲਪੁਰ ਟਰੱਕ ਯੂਨੀਅਨ ਵਿਚ ਗੱਡੀਆਂ ਖੜੀਆਂ ਕਰਕੇ ਯੂਨੀਅਨ ਦੇ ਪ੍ਰਧਾਨ ਬਲਜੀਤ ਸਿੰਘ ਬੈਂਸ ਅਤੇ ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਦੀ ਅਗਵਾਈ ਵਿਚ ਕੇਂਦਰ ਸਰਕਾਰ ਦੀਆਂ ਗਲੀਆਂ ਨੀਤੀਆਂ ਦੇ ਵਿਰੁੱਧ ਮੁਜ਼ਾਹਰਾ ਕੀਤਾ ਤੇ ਕਿਹਾ ਕਿ ਇਨ੍ਹਾਂ ਪੈਟਰੋਲੀਅਮ ਪਦਾਰਥਾਂ ਦੀਆਂ ਵਾਰ-ਵਾਰ ਕੀਮਤਾਂ ਵਧਣ ਨਾਲ ਟਰਾਂਸਪੋਰਟ ਦੀ ਧੰਦਾ ਪੂਰੀ ਤਰ੍ਹਾਂ ਚੌਪਟ ਹੋਣ ਵੱਲ ਵਧੇਗਾ | ਉਨ੍ਹਾਂ ਕਿਹਾ ਕਿ ਟਰਾਂਸਪੋਰਟਰ ਤਾਂ ਪਹਿਲਾਂ ਹੀ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਭਾਰੀ ਟੈਕਸ,ਟੋਲ ਪਲਾਜਿਆਂ ਦੇ ਲੋਡ ਅਤੇ ਭਾਰੀ ਪਰਮਿਟ ਫ਼ੀਸਾਂ ਦੇ ਚੱਲਦਿਆਂ ਦੱਬੇ ਪਏ ਹਨ ਤੇ ਟਰੱਕਾਂ ਦਾ ਕੰਮ ਪਹਿਲਾਂ ਨਾਲੋਂ ਬਹੁਤ ਘੱਟ ਗਿਆ ਹੈ | ਉਨ੍ਹਾਂ ਕਿਹਾ ਕਿ ਕੁੱਝ ਸੂਬਾ ਸਰਕਾਰਾਂ ਅਤੇ ਕੇਂਦਰ ਸਰਕਾਰ ਨੂੰ ਅਲੱਗ ਤਰ੍ਹਾਂ ਦੇ ਲੱਗੇ ਟੈਕਸਾਂ ਨੂੰ ਘਟਾ ਕੇ ਲੋਕਾਂ ਉੱਤੇ ਪਾਏ ਗਏ ਕੀਮਤਾਂ ਦੇ ਵਾਧੇ ਨੂੰ ਆਸਾਨੀ ਨਾਲ ਰੋਕਿਆ ਜਾ ਸਕਦਾ ਹੈ | ਧੀਮਾਨ ਨੇ ਕਿਹਾ ਕਿ ਸਰਕਾਰਾਂ ਜਾਣ-ਬੁਝ ਕੇ ਪੈਟਰੋਲ ਅਤੇ ਡੀਜ਼ਲ ਨੂੰ ਜੀ ਐੱਸ ਟੀ ਦੇ ਘੇਰੇ ਅੰਦਰ ਨਹੀਂ ਲਿਆ ਰਹੀ ਤੇ ਜਿਸ ਕਾਰਨ ਪੈਟਰੋਲ ਤੇ ਡੀਜ਼ਲ ਉੱਤੇ ਟੈਕਸਾਂ ਦਾ ਭਾਰੀ ਬੋਝ ਹੈ | ਬੈਂਸ ਨੇ ਟਰਾਂਸਪੋਰਟਰਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਰ੍ਹਾਂ ਲਾਮਬੰਦ ਹੋਣ ਅਤੇ ਤੇਲ ਦੀਆਂ ਕੀਮਤਾਂ 'ਚ ਕੀਤੇ ਵਾਧੇ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਜਾਰੀ ਰੱਖਣ | ਬੈਂਸ ਅਤੇ ਧੀਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਹਿੰਗਾਈ ਦੇ ਵਿਰੁੱਧ ਇਕੱਠੇ ਹੋ ਕੇ ਲਾਮਬੰਦ ਹੋਣ | ਇਸ ਮੌਕੇ ਇੰਦਰਜੀਤ ਸਿੰਘ, ਗੁਰਦੀਪ ਸਿੰਘ ਸੰਘਾ, ਹਰਜਿੰਦਰ ਸਿੰਘ, ਸੁਰਜੀਤ ਸਿੰਘ,ਗੁਰਦੇਵ ਸਿੰਘ, ਵਰਿੰਦਰ ਸਿੰਘ, ਜਸਵੀਰ ਸਿੰਘ, ਬਲਵਿੰਦਰ ਸਿੰਘ,ਗੁਰਦੀਪ ਸਿੰਘ, ਜਾਗੀਰ ਸਿੰਘ, ਕਸ਼ਮੀਰ ਸਿੰਘ, ਬਲਵਿੰਦਰ ਸਿੰਘ, ਸੁੱਚਾ ਸਿੰਘ, ਸਤਨਾਮ ਸਿੰਘ,ਨਿਰੰਜਨ ਸਿੰਘ, ਬਾਲ ਕਿ੍ਸ਼ਨ ਅਤੇ ਗੁਰਮੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰਤਿਭਾ ਨੇ ਨਤੀਜੇ 'ਚ ਹਾਸਿਲ ਕੀਤਾ ਪਹਿਲਾ ਸਥਾਨ ਅਗਲੀ ਖ਼ਬਰ ਡੀਜ਼ਲ-ਪੈਟਰੋਲ ਦੀਆਂ ਵਧੀਆਂ ਕੀਮਤਾਂ ਨੇ ਲੋਕਾਂ ਦਾ ਤੋੜਿਆ ਲੱਕ -ਲੱਖੀ, ਮੋਮੀ
Ad Position 24