13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਪ੍ਰਤਿਭਾ ਨੇ ਨਤੀਜੇ 'ਚ ਹਾਸਿਲ ਕੀਤਾ ਪਹਿਲਾ ਸਥਾਨ

Ad Position 21
No active advertisement
ਅਜੀਤ ਡੈਸਕ 27-05-2026
ਅੱਡਾ ਸਰਾਂ, 26 ਮਈ (ਮਸੀਤੀ)-ਪ੍ਰਬੰਧਕ ਕਮੇਟੀ ਪਬਲਿਕ ਖ਼ਾਲਸਾ ਕਾਲਜ ਫ਼ਾਰ ਵੁਮੈਨ ਕੰਧਾਲਾ ਜੱਟਾਂ ਅਧੀਨ ਚਲਦੇ ਵਿੱਦਿਅਕ ਅਦਾਰੇ ਕਾਲਜ ਆਫ਼ ਨਰਸਿੰਗ ਅੱਡਾ ਸਰਾਂ ਦਾ ਬੀ. ਐੱਸ. ਸੀ. ਨਰਸਿੰਗ ਚੌਥੇ ਸਮੈਸਟਰ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਲਵਦੀਪ ਕੌਰ ਵੜੈਚ ਅਤੇ ਵਾਈਸ ਪਿ੍ੰਸੀਪਲ ਲਵਦੀਪ ਕੌਰ ਤਲਵਾੜ ਨੇ ਦੱਸਿਆ ਕਿ ਨਤੀਜੇ ਵਿਚ ਪ੍ਰਤਿਭਾ ਨੇ 77.1 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾਂ ਸਥਾਨ ਹਾਸਲ ਕੀਤਾ ਜਦਕਿ ਜਸਲੀਨ ਕੌਰ ਅਤੇ ਰੀਆ ਨੇ 73.4 ਅੰਕਾਂ ਨਾਲ ਦੂਸਰਾ ਅਤੇ ਮਨੀਸ਼ਾ ਨੇ 71 ਫ਼ੀਸਦੀ ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਸ਼ਾਨਦਾਰ ਨਤੀਜੇ ਲਈ ਕਮੇਟੀ ਪ੍ਰਧਾਨ ਪਰਮਿੰਦਰ ਸਿੰਘ, ਸੈਕਟਰੀ ਬਿਕਰਮਜੀਤ ਸਿੰਘ ਲਾਲੀ, ਜਥੇਦਾਰ ਅਵਤਾਰ ਸਿੰਘ, ਅਵਤਾਰ ਸਿੰਘ ਬੀਰਮਪੁਰ, ਹਰਭਜਨ ਸਿੰਘ ਢਿੱਲੋਂ, ਗੁਰਮੇਲ ਸਿੰਘ ਸੀਕਰੀ, ਡਾ.ਕੁਲਦੀਪ ਸਿੰਘ ਘੋੜਾਵਾਹਾ, ਰਾਕੇਸ਼ ਵੋਹਰਾ, ਤਰਸੇਮ ਸਿੰਘ ਚੌਟਾਲਾ, ਗੁਰਕਮਲ ਸਿੰਘ ਸੋਢੀ, ਸਤਨਾਮ ਸਿੰਘ ਢਿੱਲੋਂ, ਮਨਜੀਤ ਸਿੰਘ ਕੰਧਾਲਾ ਜੱਟਾਂ, ਡਾ: ਦਵਿੰਦਰ ਕੌਸ਼ਲ ਅਤੇ ਹੋਰ ਅਹੁਦੇਦਾਰਾਂ ਤੇ ਮੈਂਬਰਾਂ ਨੇ ਮਿਹਨਤੀ ਸਟਾਫ਼ ਅਤੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਮਾਣਯੋਗ ਸੁਪਰੀਮ ਕੋਰਟ ਵਲੋਂ ਲਾਵਾਰਸ ਕੁੱਤਿਆਂ ਦੀ ਸਮੱਸਿਆ ਦੇ ਹੱਲ ਦਾ ਇਤਿਹਾਸਿਕ ਫ਼ੈਸਲਾ - ਜੰਗਵੀਰ ਸਿੰਘ ਚੌਹਾਨ ਅਗਲੀ ਖ਼ਬਰ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਧਾਉਣ ਨੂੰ ਲੈ ਕੇ ਟਰੱਕ ਯੂਨੀਅਨ 'ਚ ਕੇਂਦਰ ਖ਼ਿਲਾਫ਼ ਰੋਸ ਮੁਜ਼ਾਹਰਾ
Ad Position 24