22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਏ.ਡੀ.ਸੀ. ਨਿਧੀ ਕੁਮਦ ਬੰਬਾਹ ਵਲੋਂ ਜ਼ਿਲ੍ਹਾ ਚੋਣ ਦਫ਼ਤਰ 'ਚ ਹੈਲਪ ਡੈਸਕ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 28-05-2026
ਹੁਸ਼ਿਆਰਪੁਰ, 27 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਰਤ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ 'ਤੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਧੀ ਕੁਮਦ ਬੰਬਾਹ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਸਥਿਤ ਜ਼ਿਲ੍ਹਾ ਚੋਣ ਦਫ਼ਤਰ ਕਮਰਾ ਨੰਬਰ 217 ਵਿਚ ਹੈਲਪ ਡੈਸਕ ਦੀ ਸ਼ੁਰੂਆਤ ਕੀਤੀ ਗਈ | ਇਹ ਹੈਲਪ ਡੈਸਕ ਆਗਾਮੀ ਸਪੈਸ਼ਲ ਇੰਟੈਸਿਵ ਰਿਵੀਜ਼ਨ (ਐਸ.ਆਈ.ਆਰ) ਮੁਹਿੰਮ ਦੌਰਾਨ ਵੋਟਰਾਂ ਨੂੰ ਜ਼ਰੂਰੀ ਸਹਾਇਤਾ ਅਤੇ ਜਾਣਕਾਰੀ ਉਪਲਬੱਧ ਕਰਵਾਉਣ ਦੇ ਉਦੇਸ਼ ਨਾਲ ਸਥਾਪਿਤ ਕੀਤਾ ਗਿਆ ਹੈ | ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਤਹਿਤ ਸਾਰੇ ਯੋਗ ਨਾਗਰਿਕਾਂ, ਵਿਸ਼ੇਸ਼ ਤੌਰ 'ਤੇ ਦਿਵਿਆਂਗ ਵਿਅਕਤੀਆਂ, ਪ੍ਰਵਾਸੀ ਵੋਟਰਾਂ ਅਤੇ ਬਜ਼ੁਰਗ ਵੋਟਰਾਂ ਨੂੰ ਚੋਣਾਂ ਸਬੰਧੀ ਸੇਵਾਵਾਂ ਤੱਕ ਆਸਾਨ ਪਹੁੰਚ ਉਪਲੱਬਧ ਕਰਵਾਉਣ ਲਈ ਜ਼ਿਲ੍ਹਾ ਪੱਧਰ 'ਤੇ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਹੈਲਪ ਡੈਸਕ ਰਾਹੀਂ ਵੋਟਰਾਂ ਨੂੰ ਐਸ.ਆਈ.ਆਰ ਮੁਹਿੰਮ ਦੀ ਸਮਾਂ ਸੀਮਾ, ਯੋਗਤਾ ਅਤੇ ਰਜਿਸਟਰੇਸ਼ਨ, ਸੋਧ ਅਤੇ ਨਾਮ ਹਟਾਉਣ ਲਈ ਜ਼ਰੂਰੀ ਦਸਤਾਵੇਜ਼ਾਂ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ | ਇਸ ਤੋਂ ਇਲਾਵਾ ਵੋਟਰਾਂ ਨੂੰ ਪਿਛਲੇ ਵਿਸ਼ੇਸ਼ ਸੋਧ ਰਿਕਾਰਡ ਨਾਲ ਜੋੜਨ, ਗਿਣਤੀ ਫਾਰਮ ਭਰਨ ਅਤੇ ਜਮ੍ਹਾ ਕਰਵਾਉਣ ਵਿਚ ਵੀ ਸਹਾਇਤਾ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪ੍ਰਵਾਸੀ ਵੋਟਰਾਂ ਨੂੰ ਉਨ੍ਹਾਂ ਦੇ ਵਰਤਮਾਨ ਅਤੇ ਪੂਰਵ ਵਿਧਾਨ ਸਭਾ ਹਲਕੇ ਦੀ ਪਹਿਚਾਣ ਵਿਚ ਸਹਿਯੋਗ ਪ੍ਰਦਾਨ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਦਾ ਨਾਮ ਸਹੀ ਸਥਾਨ 'ਤੇ ਦਰਜ ਕੀਤਾ ਜਾ ਸਕੇ | ਵੋਟਰਾਂ ਦੀ ਜਾਗਰੂਕਤਾ ਵਧਾਉਣ ਲਈ ਸਥਾਨਕ ਭਾਸ਼ਾ ਵਿਚ ਸੂਚਨਾ ਅਤੇ ਸੰਚਾਰ ਸਮਗਰੀ ਵੀ ਹੈਲਪ ਡੈਸਕ 'ਤੇ ਪ੍ਰਦਰਸ਼ਿਤ ਕੀਤੀ ਜਾਵੇਗੀ | ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਹੈਲਪ ਡੈਸਕ 'ਤੇ ਸਿਖਲਾਈ ਪ੍ਰਾਪਤ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ ਤਾਂ ਜੋ ਵੋਟਰ ਆਸਾਨੀ ਨਾਲ ਆਪਣੇ ਵੇਰਵੇ ਪਿਛਲੇ ਸੋਧੇ ਰਿਕਾਰਡ ਨਾਲ ਲਿੰਕ ਕਰਵਾ ਸਕਣ | ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਚੋਣ ਕਮਿਸ਼ਨ ਦੇ ਹੈਲਪ ਲਾਈਨ ਨੰਬਰ 1950 ਅਤੇ ਆਲ-ਇਨਕਲਿਊਸਿਵ ਮੋਬਾਈਲ ਐਪ ਈ.ਸੀ.ਆਈ.ਨੈਟ ਦਾ ਵੱਧ ਤੋਂ ਵੱਧ ਵਰਤੋਂ ਕਰਨ | ਉਨ੍ਹਾਂ ਦੱਸਿਆ ਕਿ ਐਪ ਵਿਚ ਉਪਲੱਬਧ 'ਬੁੱਕ ਏ ਕਾਲ ਵਿਦ ਬੀ.ਐਲ.ਓ' ਸੁਵਿਧਾ ਰਾਹੀਂ ਵੋਟਰ ਸਿੱਧੇ ਆਪਣੇ ਬੀ.ਐਲ.ਓ. ਨਾਲ ਸੰਪਰਕ ਕਰਕੇ ਜ਼ਰੂਰੀ ਲੋੜੀਂਦੀ ਅਗਵਾਈ ਅਤੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ | ਇਸ ਮੌਕੇ ਚੋਣ ਕਾਨੂੰਗੋ ਦੀਪਕ ਕੁਮਾਰ, ਲਖਬੀਰ ਸਿੰਘ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਪੈਨਸ਼ਨ, ਸਕੇਲ ਅਤੇ ਭੱਤੇ ਬਹਾਲੀ ਮੋਰਚੇ ਵਲੋਂ ਮੁੱਖ ਮੰਤਰੀ ਨਿਵਾਸ ਵੱਲ ਰੋਸ ਮਾਰਚ 31 ਨੂੰ ਅਗਲੀ ਖ਼ਬਰ ਹੁਸ਼ਿਆਰਪੁਰ-ਜਲੰਧਰ ਰੋਡ 'ਤੇ ਹੋਣ ਵਾਲੇ ਕੰਮ ਨੂੰ ਤਰਜੀਹ ਦੇ ਆਧਾਰ 'ਤੇ ਮੁਕੰਮਲ ਕੀਤਾ ਜਾਵੇ- ਜਿੰਪਾ
Ad Position 24