22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਪੁਰਾਣੀ ਪੈਨਸ਼ਨ, ਸਕੇਲ ਅਤੇ ਭੱਤੇ ਬਹਾਲੀ ਮੋਰਚੇ ਵਲੋਂ ਮੁੱਖ ਮੰਤਰੀ ਨਿਵਾਸ ਵੱਲ ਰੋਸ ਮਾਰਚ 31 ਨੂੰ

Ad Position 21
No active advertisement
ਅਜੀਤ ਡੈਸਕ 28-05-2026
ਹੁਸ਼ਿਆਰਪੁਰ, 27 ਮਈ (ਬਲਜਿੰਦਰਪਾਲ ਸਿੰਘ)-ਪੰਜਾਬ ਦੀਆਂ 10 ਮੁਲਾਜ਼ਮ ਜਥੇਬੰਦੀਆਂ ਵਲੋਂ ਬਣਾਏ ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ ਵੱਲੋਂ ਮੁਲਾਜ਼ਮ ਮੰਗਾਂ ਨੂੰ ਲੈ ਕੇ 31 ਮਈ ਨੂੰ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਨੇੜੇ ਸੂਬਾ ਪੱਧਰੀ ਰੈਲੀ ਕਰਨ ਉਪਰੰਤ ਮੁੱਖ ਮੰਤਰੀ ਪੰਜਾਬ ਦੇ ਚੰਡੀਗੜ੍ਹ ਸਥਿਤ ਸਰਕਾਰੀ ਨਿਵਾਸ ਵੱਲ ਕੀਤੇ ਜਾਣ ਵਾਲੇ ਰੋਸ ਮਾਰਚ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ 'ਤੇ ਚੱਲ ਰਹੀਆਂ ਹਨ | ਇਸ ਸਬੰਧੀ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਵਿਖੇ ਇਕ ਤਿਆਰੀ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਪੰਜਾਬ (ਪੀ.ਪੀ.ਪੀ.ਐੱਫ਼.) ਦੇ ਦੋਆਬਾ ਜੋਨ ਦੇ ਕਨਵੀਨਰ ਇੰਦਰ ਸੁਖਦੀਪ ਸਿੰਘ ਓਢਰਾ, ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ, ਜਨਰਲ ਸਕੱਤਰ ਬਲਜੀਤ ਸਿੰਘ ਮਹਿਮੋਵਾਲ, ਵਿੱਤ ਸਕੱਤਰ ਨੰਦ ਰਾਮ ਅਤੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ਼.) ਦੇ ਸੂਬਾ ਸੰਯੁਕਤ ਸਕੱਤਰ ਮੁਕੇਸ਼ ਗੁਜਰਾਤੀ, ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਡਾਨਸੀਵਾਲ ਤੇ ਜੁਆਇੰਟ ਸਕੱਤਰ ਪ੍ਰਵੀਨ ਸ਼ੇਰਪੁਰ ਆਦਿ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਮਿਤੀ 17-7-2020 ਤੋਂ ਬਾਅਦ ਭਰਤੀ ਸਮੂਹ ਮੁਲਾਜ਼ਮਾਂ ਲਈ ਛੇਵੇਂ ਪੰਜਾਬ ਤਨਖ਼ਾਹ ਕਮਿਸ਼ਨ ਸਮੇਤ 15 ਫ਼ੀਸਦੀ ਵਾਧੇ ਅਨੁਸਾਰ ਤਨਖ਼ਾਹ ਸਕੇਲ ਬਹਾਲ ਕਰਨ, ਸਮੱਗਰਾ ਤੋਂ ਸਕੂਲ ਸਿੱਖਿਆ ਵਿਭਾਗ ਵਿਚ ਰੈਗੂਲਰ ਕੀਤੇ ਨਾਨ-ਟੀਚਿੰਗ ਸਟਾਫ਼ ਨੂੰ ਵਿੱਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਾਲ 2018 ਤੋਂ ਪੈਂਡਿੰਗ ਸਾਰੇ ਲਾਭ ਦੇਣੇ, ਮਿਤੀ 1-1-2004 ਤੋਂ ਬਾਅਦ ਭਰਤੀ ਮੁਲਾਜ਼ਮਾਂ 'ਤੇ ਲਾਗੂ ਬਾਜ਼ਾਰੂ ਜੋਖਮਾਂ ਨਾਲ ਜੁੜੀ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਆਦਿ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਮੁਲਾਜ਼ਮਾਂ ਪ੍ਰਤੀ ਬੇਰੁਖ਼ੀ ਭਰਿਆ ਰਵੱਈਆ ਜਿਉਂ ਦਾ ਜਿਉਂ ਦਾ ਤਿਉਂ ਬਰਕਰਾਰ ਹੈ | ਉਨ੍ਹਾਂ ਕਿਹਾ ਕਿ ਆਪਣੀਆਂ ਇਨ੍ਹਾਂ ਵਿੱਤੀ ਮੰਗਾਂ ਲਈ 31 ਮਈ ਨੂੰ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਨੇੜੇ ਸੂਬਾ ਪੱਧਰੀ ਰੈਲੀ ਕਰਨ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਦੇ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵੱਲ ਰੋਸ ਮਾਰਚ ਕੀਤਾ ਜਾਵੇਗਾ | ਇਸ ਮੌਕੇ ਰਜਿੰਦਰ ਹੇਜਮਾਂ, ਸੰਦੀਪ ਸਿੰਘ, ਬਲਜਿੰਦਰ ਸਹੋਤਾ, ਜਸਮੀਤ ਸਿੰਘ ਮਠਾਰੂ, ਬਲਬੀਰ ਸਿੰਘ ਧਾਮੀ, ਗੁਰਪਾਲ ਸਿੰਘ, ਦਲਜੀਤ ਸਿੰਘ, ਰੇਸ਼ਮ ਸਿੰਘ ਧੁੱਗਾ, ਜਸਵਿੰਦਰ ਝਿੰਗੜ, ਰਾਜਨ ਕੁਮਾਰ, ਵਰਿੰਦਰ ਸੈਣੀ, ਅਸ਼ਨੀ ਕੁਮਾਰ, ਰਮੇਸ਼ ਬੱਗਾ, ਰਾਜਵਿੰਦਰ ਸਿੰਘ ਬੁੱਢੀ ਪਿੰਡ, ਡਾ.ਸੰਜੀਵ ਕਲਸੀ, ਪਰਮਜੀਤ ਸਿੰਘ ਭੂੰਗਾ, ਜਰਨੈਲ ਡਘਾਮ, ਬਲਕਾਰ ਪੁਰੀਕਾ, ਪ੍ਰਦੀਪ ਗੁਰੂ, ਜੀਵਨ ਕੁਮਾਰ ਸੰਧੂ, ਨਿਰਮਲ ਸਿੰਘ, ਦਲਜਿੰਦਰ ਸਿੰਘ ਜਲੋਟਾ, ਦਲਜੀਤ ਸਿੰਘ ਮੰਡ, ਵਿਜੇ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ -ਮਾਮਲਾ ਅਣਜਾਣ ਵਿਅਕਤੀ ਵਲੋਂ ਵੋਟਾਂ ਦੀ ਵੰਡ ਸੰਬੰਧੀ ਅਰਜ਼ੀ ਦੇਣ ਦਾ- ਵਾਰਡ ਨੰਬਰ 23 ਦੀਆਂ ਵੋਟਾਂ 'ਚ ਜੇਕਰ ਭੰਨਤੋ... ਅਗਲੀ ਖ਼ਬਰ ਏ.ਡੀ.ਸੀ. ਨਿਧੀ ਕੁਮਦ ਬੰਬਾਹ ਵਲੋਂ ਜ਼ਿਲ੍ਹਾ ਚੋਣ ਦਫ਼ਤਰ 'ਚ ਹੈਲਪ ਡੈਸਕ ਦੀ ਸ਼ੁਰੂਆਤ
Ad Position 24