ਹੁਸ਼ਿਆਰਪੁਰ, 27 ਮਈ (ਨਰਿੰਦਰ ਸਿੰਘ ਬੱਡਲਾ)-ਸੰਤ ਬਾਬਾ ਜਵਾਲਾ ਸਿੰਘ ਚੈਰੀਟੇਬਲ ਹਸਪਤਾਲ ਅੱਤੋਵਾਲ ਵਿਖੇ ਗੁਰਦੁਆਰਾ ਡੇਰਾ ਸੰਤਗੜ੍ਹ ਹਰਖੋਵਾਲ ਵੱਲੋਂ ਅੱਖਾਂ, ਹੱਡੀਆਂ, ਦਿਲ ਦੀਆਂ ਬੀਮਾਰੀਆ ਅਤੇ ਮੁਫ਼ਤ ਮੈਡੀਕਲ ਜਾਂਚ ਕੈਂਪ 28 ਮਈ ਨੂੰ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਮਰਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਅਗਵਾਈ ਹੇਠ ਲਗਾਇਆ ਜਾ ਰਿਹਾ ਹੈ | ਇਸ ਮੌਕੇ ਬਾਬਾ ਸੁਰਜੀਤ ਸਿੰਘ ਨੇ ਦੱਸਿਆ ਕਿ ਕੈਂਪ ਦਾ ਉਦਘਾਟਨ ਸਵੇਰੇ 9.30 ਵਜੇ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਮਰਜੀਤ ਸਿੰਘ ਹਰਖੋਵਾਲ ਵਲੋਂ ਅਰਦਾਸ ਹੋਣ ਉਪਰੰਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਡਾ. ਨਵੀਨ ਚਿਤਕਾਰਾ ਦੀ ਟੀਮ ਵੱਲੋਂ ਅੱਖਾ, ਹੱਡੀਆਂ ਅਤੇ ਦਿਲ ਦੀਆਂ ਬਿਮਾਰੀਆ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਦਿੱਤੀਆ ਜਾਣਗੀਆਂ |