22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਮ 'ਚ ਇਨਾਮ ਵੰਡ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 28-05-2026
ਹੁਸ਼ਿਆਰਪੁਰ, 27 ਮਈ (ਨਰਿੰਦਰ ਸਿੰਘ ਬੱਡਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਮ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਾਲ 2025-26 ਦੌਰਾਨ ਬੋਰਡ ਦੀਆਂ ਜਮਾਤਾਂ 8ਵੀਂ, 10ਵੀਂ, 12ਵੀਂ ਸਾਇੰਸ, 12ਵੀਂ ਆਰਟਸ 'ਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਹਰੀ ਸਿੰਘ ਜਸਵਾਲ ਵਲੋਂ 30000 ਨਕਦ ਇਨਾਮ ਅਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਗਮ 'ਚ ਵਿਸ਼ੇਸ਼ ਤੌਰ 'ਤੇ 12ਵੀਂ ਜਮਾਤ ਸਾਇੰਸ ਸਟਰੀਮ 'ਚੋਂ ਬੋਰਡ ਦੀ ਮੈਰਿਟ 'ਚ ਆਉਣ ਵਾਲੀ ਵਿਦਿਆਰਥਣ ਬਬੀਤਾ ਜਸਵਾਲ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਤਰਸੇਮ ਪਾਲ ਸਿੰਘ ਮਿਨਹਾਸ ਕੈਨੇਡਾ ਨੇ ਵੀ 12ਵੀਂ ਜਮਾਤ ਦੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਵਾਸਤੇ ਨਕਦ ਇਨਾਮ ਅਤੇ ਮੋਮੇਂਟੋ ਆਪਣੇ ਛੋਟੇ ਭਰਾ ਸੁਨੀਲ ਕੁਮਾਰ ਰਾਹੀਂ ਭੇਜੇ | ਇਸ ਮੌਕੇ ਹਰੀ ਸਿੰਘ ਜਸਵਾਲ, ਮਾ: ਹਰਭਜਨ ਸਿੰਘ ਅਜਨੋਹਾ, ਡਾ. ਕੁਲਤਰਨਜੀਤ ਸਿੰਘ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ, ਜਸਵਿੰਦਰ ਸਿੰਘ, ਪ੍ਰਸ਼ੋਤਮ ਲਾਲ, ਬਲਵਿੰਦਰ ਸਿੰਘ, ਪਰਮਜੀਤ ਸਿੰਘ, ਸੁਨੀਲ ਕੁਮਾਰ, ਜਸਵਿੰਦਰ ਕੌਰ, ਜਸਵਿੰਦਰ ਸਿੰਘ, ਗੁਰਿੰਦਰ ਸਿੰਘ, ਡਿੰਪਲ ਰਾਜਾ, ਹਰਦੀਪ ਸਿੰਘ, ਮਨਜੀਤ ਕੁਮਾਰ, ਗੁਲਸ਼ਨ ਕੁਮਾਰ, ਹਰੀਸ਼ ਪੁਰੀ, ਵਿਨੋਦ ਕੁਮਾਰ, ਅਮਨਦੀਪ ਸਿੰਘ, ਗੁਰਨਾਮ ਸਿੰਘ, ਨਰਿੰਦਰ ਕੌਰ, ਤੇਜਿੰਦਰ ਕੌਰ, ਹਰਜਿੰਦਰ ਕੌਰ, ਰਾਜਵਿੰਦਰ ਕੌਰ, ਸੋਨੀਆ ਭੱਟੀ, ਗਗਨਦੀਪ ਕੌਰ, ਕੁਲਵਿੰਦਰ ਕੌਰ, ਰਵੀਨਾ ਕੁਮਾਰੀ, ਸੰਦੀਪ ਕੌਰ ਹਾਜ਼ਰ ਸਨ | ਇਸ ਮੌਕੇ ਸਕੂਲ ਇੰਚਾਰਜ ਪਰਮਿੰਦਰਜੀਤ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਹੁਣ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਨਾਂਅ ਨਾਲ ਜਾਣਿਆ ਜਾਵੇਗਾ ਹੁਸ਼ਿਆਰਪੁਰ ਦਾ ਨਲੋਈਆਂ ਚੌਕ-ਵਿਧਾਇਕ ਜਿੰਪਾ ਅਗਲੀ ਖ਼ਬਰ ਸੰਤ ਬਾਬਾ ਜਵਾਲਾ ਸਿੰਘ ਚੈਰੀਟੇਬਲ ਹਸਪਤਾਲ 'ਚ ਮੁਫ਼ਤ ਜਾਂਚ ਕੈਂਪ ਅੱਜ
Ad Position 24