ਗੜ੍ਹਸ਼ੰਕਰ, 27 ਮਈ (ਧਾਲੀਵਾਲ) - ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਚੱਲ ਰਹੇ ਚਾਰ ਸਾਲਾ ਇੰਟਗ੍ਰੇਟਿਡ ਕੋਰਸ ਬੀ.ਏ. ਬੀ.ਐੱਡ. ਦੇ ਪੰਜਵੇਂ ਸਮੈਸਟਰ ਦੇ ਨਤੀਜੇ ਵਿਚ ਕਾਲਜ ਦੀਆਂ ਵਿਦਿਆਰਥਣਾਂ ਨੇ ਪੰਜਾਬ 'ਵਰਸਿਟੀ ਦੀ ਮੈਰਿਟ ਸੂਚੀ ਵਿਚ ਪਹਿਲਾ ਅਤੇ ਚੌਥਾ ਸਥਾਨ ਹਾਸਿਲ ਕਰਦਿਆਂ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਕਾਲਜ ਦੇ ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਵਿਦਿਆਰਥਣਾਂ ਦੀ ਇਸ ਪ੍ਰਾਪਤੀ 'ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਦੱਸਿਆ ਕਿ ਪੰਜਾਬ 'ਵਰਸਿਟੀ ਚੰਡੀਗੜ੍ਹ ਵਲੋਂ ਹਾਲ ਹੀ ਵਿਚ ਐਲਾਨੇ ਗਏ ਬੀ.ਏ. ਬੀ.ਐੱਡ. ਪੰਜਵੇਂ ਸਮੈਸਟਰ ਦੇ ਨਤੀਜੇ ਵਿਚ ਵਿਦਿਆਰਥਣ ਨਵਲੀਨ ਨੇ 90.45 ਫ਼ੀਸਦੀ ਅੰਕ ਹਾਸਲ ਕਰਕੇ ਪੰਜਾਬ 'ਵਰਸਿਟੀ ਦੀ ਮੈਰਿਟ ਸੂਚੀ ਵਿਚ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ | ਇਸੇ ਤਰ੍ਹਾਂ ਵਿਦਿਆਰਥਣ ਰਾਜਵਿੰਦਰ ਕੌਰ ਨੇ 88.62 ਫ਼ੀਸਦੀ ਅੰਕ ਲੈ ਕੇ ਮੈਰਿਟ ਸੂਚੀ ਵਿਚ ਚੌਥਾ ਸਥਾਨ ਹਾਸਲ ਕੀਤਾ ਹੈ | ਇਨ੍ਹਾਂ ਵਿਦਿਆਰਥਣਾਂ ਨੇ ਕਾਲਜ ਵਿਚੋਂ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ ਤੇ ਵਿਦਿਆਰਥਣ ਕੋਮਲਦੀਪ ਨੇ 79.62 ਫ਼ੀਸਦੀ ਅੰਕ ਹਾਸਲ ਕਰਕੇ ਕਾਲਜ ਵਿਚੋਂ ਤੀਜਾ ਸਥਾਨ ਹਾਸਲ ਕੀਤਾ ਹੈ | ਡਾ. ਅਮਨਦੀਪ ਹੀਰਾ ਨੇ ਕਿਹਾ ਕਿ ਕਾਲਜ ਵਿਚ ਜਿੱਥੇ ਚਾਰ ਸਾਲਾ ਇੰਟਗ੍ਰੇਟਿਡ ਕੋਰਡ ਬੀ.ਏ. ਬੀ.ਐੱਡ. ਅਤੇ ਬੀ.ਐੱਸ.ਸੀ. ਬੀ.ਐੱਡ. ਸਫਲਤਾ ਪੂਰਵਕ ਚੱਲ ਰਹੇ ਹਨ ਉੱਥੇ ਹੀ ਇਨ੍ਹਾਂ ਕੋਰਸਾਂ ਦੇ ਵਿਦਿਆਰਥੀਆਂ ਵਲੋਂ ਪਿਛਲੇ ਸਾਲਾਂ ਤੋਂ ਪੰਜਾਬ 'ਵਰਸਿਟੀ ਦੀ ਮੈਰਿਟ ਸੂਚੀ ਵਿਚ ਲਗਾਤਾਰ ਸਥਾਨ ਹਾਸਿਲ ਕਰਕੇ ਅਦਾਰੇ ਦਾ ਨਾਮ ਰੁਸ਼ਨਾਇਆ ਹੈ | ਉਨ੍ਹਾਂ ਮੈਰਿਟ ਸੂਚੀ ਵਿਚ ਸਥਾਨ ਹਾਸਿਲ ਅਤੇ ਚੰਗੇ ਅੰਕ ਲੈ ਕੇ ਪਾਸ ਹੋਣ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਮਾਤਾ ਪਿਤਾ ਅਤੇ ਸਟਾਫ਼ ਨੂੰ ਵਧਾਈ ਦਿੱਤੀ ਤੇ