22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਰੋਟਰੀ ਆਈ ਬੈਂਕ ਐਂਡ ਕੋਰਨੀਆਲ ਟਰਾਂਸਪਲਾਂਟੇਸ਼ਨ ਸੁਸਾਇਟੀ ਵਲੋਂ ਸਿਵਲ ਸਰਜਨ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 28-05-2026
ਹੁਸ਼ਿਆਰਪੁਰ, 27 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਰੋਟਰੀ ਆਈ ਬੈਂਕ ਐਂਡ ਕੋਰਨੀਆਲ ਟਰਾਂਸਪਲਾਂਟੇਸ਼ਨ ਸੁਸਾਇਟੀ ਹੁਸ਼ਿਆਰਪੁਰ ਦੇ ਪ੍ਰਧਾਨ ਜੇ.ਬੀ. ਬਹਿਲ ਅਤੇ ਚੇਅਰਮੈਨ ਸੇਵੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਸਿਵਲ ਸਰਜਨ ਡਾ. ਮਨਦੀਪ ਕਮਲ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਵਿਚ ਕੋਰਨੀਆਲ ਬਲਾਈਾਡਨੈੱਸ ਤੋਂ ਪੀੜਤ ਮਰੀਜ਼ਾਂ ਦੀ ਸੂਚੀ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਅਤੇ ਨੇਤਰਹੀਨਤਾ ਦੂਰ ਕਰਨ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਪ੍ਰਧਾਨ ਜੇ. ਬੀ. ਬਹਿਲ ਅਤੇ ਚੇਅਰਮੈਨ ਸੰਜੀਵ ਅਰੋੜਾ ਨੇ ਦੱਸਿਆ ਕਿ ਰੋਟਰੀ ਆਈ ਬੈਂਕ ਵੱਲੋਂ ਹੁਣ ਤੱਕ 4165 ਨੇਤਰਹੀਣ ਲੋਕਾਂ ਦੇ ਕੋਰਨੀਆ ਟਰਾਂਸਪਲਾਂਟ ਕਰਵਾ ਕੇ ਉਨ੍ਹਾਂ ਨੂੰ ਰੌਸ਼ਨੀ ਪ੍ਰਦਾਨ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਵਿਚ 6 ਮਹੀਨੇ ਤੋਂ ਲੈ ਕੇ 8 ਸਾਲ ਤੱਕ ਦੇ ਬੱਚੇ ਵੀ ਸ਼ਾਮਿਲ ਹਨ | ਇਸ ਤੋਂ ਇਲਾਵਾ ਸੋਸਾਇਟੀ ਵੱਲੋਂ 30 ਮਰਨ ਉਪਰੰਤ ਸਰੀਰ ਵੱਖ-ਵੱਖ ਮੈਡੀਕਲ ਕਾਲਜਾਂ ਨੂੰ ਰਿਸਰਚ ਲਈ ਭੇਜੇ ਜਾ ਚੁੱਕੇ ਹਨ | ਸੰਜੀਵ ਅਰੋੜਾ ਨੇ ਦੱਸਿਆ ਕਿ ਰੋਟਰੀ ਆਈ ਬੈਂਕ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਮੌਜੂਦ ਆਈ ਬੈਂਕਾਂ ਅਤੇ ਹਸਪਤਾਲਾਂ ਨਾਲ ਸੰਪਰਕ 'ਚ ਹੈ ਅਤੇ ਉੱਥੋਂ ਮਿਲਣ ਵਾਲੀਆਂ ਕੋਰਨੀਆਲ ਬਲਾਈਾਡਨੈੱਸ ਮਰੀਜ਼ਾਂ ਦੀਆਂ ਸੂਚੀਆਂ ਦੇ ਆਧਾਰ 'ਤੇ ਉਨ੍ਹਾਂ ਦੇ ਆਪ੍ਰੇਸ਼ਨ ਕਰਵਾ ਕੇ ਉਨ੍ਹਾਂ ਨੂੰ ਦੁਨੀਆ ਦੇਖਣ ਯੋਗ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ | ਇਸ ਮੌਕੇ ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਸੁਸਾਇਟੀ ਦੇ ਕੰਮਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਵਿਜੇ ਅਰੋੜਾ, ਰਮਿੰਦਰ ਸਿੰਘ, ਮਦਨ ਲਾਲ ਮਹਾਜਨ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਣਵੀਰ ਸਚਦੇਵਾ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਮਨਾਇਆ ਜਨਮ ਦਿਨ ਅਗਲੀ ਖ਼ਬਰ ਪੈਟਰੋਲ, ਡੀਜ਼ਲ ਅਤੇ ਗੈਸ ਦੇ ਰੇਟ ਵਧਣ ਨਾਲ ਲੋਕਾਂ 'ਚ ਹਾਹਾਕਾਰ- ਮਨੀਸ਼ ਚੱਢਾ
Ad Position 24