21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਸੇਂਟ ਸੋਲਜਰ ਸਕੂਲ ਟਾਂਡਾ ਵਿਖੇ ਵਿਦਿਆਰਥੀਆਂ ਨੂੰ ਕਾਮਨਵੈਲਥ ਦੇ ਮਹੱਤਵ ਬਾਰੇ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 28-05-2026
ਟਾਂਡਾ ਉੜਮੁੜ, 27 ਮਈ (ਭਗਵਾਨ ਸਿੰਘ ਸੈਣੀ)- ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਟਾਂਡਾ ਵਿਚ ਕਾਮਨਵੈਲਥ-ਡੇ ਮਨਾਇਆ ਗਿਆ | ਇਸ ਮੌਕੇ ਪ੍ਰਾਰਥਨਾ ਸਭਾ ਦੌਰਾਨ ਵਿਸ਼ੇਸ਼ ਜਾਗਰੂਕਤਾ ਲੈਕਚਰ ਕਰਵਾਇਆ ਗਿਆ | ਸਕੂਲ ਪਿ੍ੰਸੀਪਲ ਸ਼੍ਰੀਮਤੀ ਸਤਵਿੰਦਰ ਕੌਰ ਦੀ ਅਗਵਾਈ ਹੇਠ ਅਧਿਆਪਕਾ ਕਰਮਜੀਤ ਕੌਰ ਨੇ ਵਿਦਿਆਰਥੀਆਂ ਨੂੰ ਕਾਮਨਵੈਲਥ ਦੇ ਇਤਿਹਾਸ, ਉਦੇਸ਼ਾਂ ਤੇ ਮੈਂਬਰ ਦੇਸ਼ਾਂ ਵਿਚਕਾਰ ਸਹਿਯੋਗ, ਸ਼ਾਂਤੀ ਅਤੇ ਵਿਕਾਸ ਦੀ ਭਾਵਨਾ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਕਾਮਨਵੈਲਥ ਵੱਖ-ਵੱਖ ਦੇਸ਼ਾਂ ਦਾ ਅਜਿਹਾ ਸੰਗਠਨ ਹੈ ਜੋ ਸਿੱਖਿਆ, ਖੇਡਾਂ, ਸੰਸਕਿ੍ਤੀ ਅਤੇ ਮਨੁੱਖੀ ਅਧਿਕਾਰਾਂ ਦੇ ਖੇਤਰ ਵਿਚ ਆਪਸੀ ਸਹਿਯੋਗ ਨੂੰ ਉਤਸ਼ਾਹਿਤ ਕਰਦਾ ਹੈ | ਇਸ ਦੌਰਾਨ ਨੌਵੀਂ ਕਲਾਸ ਦੀ ਵਿਦਿਆਰਥਣ ਡਿੰਪਲ ਨੇ ਵੀ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਕਾਮਨਵੈਲਥ ਦੇਸ਼ਾਂ ਵਿਚਕਾਰ ਏਕਤਾ, ਸਮਾਨਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਬਣਾਉਂਦਾ ਹੈ | ਵਿਦਿਆਰਥੀਆਂ ਨੇ ਪ੍ਰੋਗਰਾਮ ਵਿਚ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਵਿਸ਼ੇ ਨਾਲ ਸੰਬੰਧਿਤ ਮਹੱਤਵਪੂਰਨ ਜਾਣਕਾਰੀਆਂ ਪ੍ਰਾਪਤ ਕੀਤੀਆਂ | ਪ੍ਰੋਗਰਾਮ ਦੇ ਅੰਤ ਵਿਚ ਸਕੂਲ ਡਾਇਰੈਕਟਰ ਇੰਦਰ ਕੁਮਾਰ ਸਾਹਨੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਆਯੋਜਨ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਵਿਸ਼ਵ ਪੱਧਰੀ ਮੁੱਦਿਆਂ ਪ੍ਰਤੀ ਜਾਗਰੂਕ ਬਣਾਉਂਦੇ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਅਨੁਸ਼ਾਸਨ, ਸਹਿਯੋਗ ਅਤੇ ਵਿਸ਼ਵ ਸ਼ਾਂਤੀ ਦੇ ਮੁੱਲਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ | ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਸਮੂਹ ਸਕੂਲ ਸਟਾਫ਼ ਨੇ ਸਹਿਯੋਗ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਕੱਤੋਵਾਲ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਗਲੀ ਖ਼ਬਰ ਕੈਂਬਰਿਜ ਸਕੂਲ ਦਸੂਹਾ ਦੇ ਵਿਦਿਆਰਥੀਆਂ ਨੇ ਰਚਿਆ ਇਤਿਹਾਸ
Ad Position 24