21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਕੱਤੋਵਾਲ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 28-05-2026
ਹੁਸ਼ਿਆਰਪੁਰ, 27 ਮਈ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਨੇੜਲੇ ਪਿੰਡ ਕੱਤੋਵਾਲ ਵਿਖੇ ਨਵੇਂ ਬਣੇ ਖੇਡ ਗਰਾਊਾਡ ਦਾ ਉਦਘਾਟਨ ਕਰਨ ਦੇ ਨਾਲ-ਨਾਲ ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਸੋਲਰ ਸਿਸਟਮ ਨਾਲ ਚੱਲਣ ਵਾਲੇ ਨਵੇਂ ਲਾਏ ਲਿਫ਼ਟ ਇਰੀਗੇਸ਼ਨ ਪ੍ਰੋਜੈਕਟ ਨੂੰ ਵੀ ਲੋਕਾਂ ਨੂੰ ਸਮਰਪਿਤ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਕਿਸਾਨੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪਿੰਡ ਵਿਚ ਬਣੇ ਖੇਡ ਗਰਾਊਾਡ ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੁੜ ਕੇ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ ਦੇ ਮੌਕੇ ਮਿਲਣਗੇ | ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਕਿ ਲਗਭਗ 12 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਇਹ ਲਿਫ਼ਟ ਇਰੀਗੇਸ਼ਨ ਪ੍ਰੋਜੈਕਟ ਪਿੰਡ ਦੇ ਕਿਸਾਨਾਂ ਲਈ ਵੱਡੀ ਸੌਗਾਤ ਸਾਬਤ ਹੋਵੇਗਾ | ਉਨ੍ਹਾਂ ਕਿਹਾ ਕਿ ਸੋਲਰ ਸਿਸਟਮ ਆਧਾਰਿਤ ਇਹ ਯੋਜਨਾ ਕਿਸਾਨਾਂ ਨੂੰ ਸਿੰਚਾਈ ਲਈ ਬਿਜਲੀ ਦੇ ਕੱਟਾਂ ਤੋਂ ਮੁਕਤੀ ਦੇਵੇਗੀ ਅਤੇ ਮੁਫ਼ਤ ਊਰਜਾ ਰਾਹੀਂ ਖੇਤੀਬਾੜੀ ਦਾ ਖ਼ਰਚ ਵੀ ਘਟੇਗਾ | ਡਾ. ਰਵਜੋਤ ਸਿੰਘ ਨੇ ਪਿੰਡ ਦੇ ਸਰਪੰਚ ਮਾਈਕਲ ਕੁਮਾਰ ਭੱਟੀ, ਪੰਚ ਸਰਬਜੀਤ ਭੱਟੀ, ਬਲਵਿੰਦਰ ਕੌਰ ਅਤੇ ਹੋਰ ਪੰਚਾਇਤ ਮੈਂਬਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡਾਂ ਦਾ ਵਿਕਾਸ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੈ |
Ad Position 22
No active advertisement
ਪਿਛਲੀ ਖ਼ਬਰ ਸ਼ਾਮਚੁਰਾਸੀ ਨਗਰ ਕੌਂਸਲ ਚੋਣਾਂ 'ਚ 9 ਵਾਰਡਾਂ ਲਈ 9 ਚੋਣ ਬੂਥ ਸਥਾਪਿਤ ਕੀਤੇ ਅਗਲੀ ਖ਼ਬਰ ਸੇਂਟ ਸੋਲਜਰ ਸਕੂਲ ਟਾਂਡਾ ਵਿਖੇ ਵਿਦਿਆਰਥੀਆਂ ਨੂੰ ਕਾਮਨਵੈਲਥ ਦੇ ਮਹੱਤਵ ਬਾਰੇ ਕੀਤਾ ਜਾਗਰੂਕ
Ad Position 24