ਭੰਗਾਲਾ, 28 ਮਈ (ਬਲਵਿੰਦਰਜੀਤ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਮੇਰੀ ਰਸੋਈ ਸਕੀਮ' ਤਹਿਤ ਪਿੰਡ ਘਸੀਟਪੁਰ ਵਿਚ ਪ੍ਰੋਫੈਸਰ ਜੀ. ਐਸ. ਮੁਲਤਾਨੀ ਹਲਕਾ ਇੰਚਾਰਜ 'ਆਪ' ਨੇ ਰਾਸ਼ਨ ਦੀਆਂ ਕਿੱਟਾਂ ਵੰਡੀਆਂ | ਇਸ ਮੌਕੇ ਪ੍ਰੋ. ਜੀ. ਐਸ. ਮੁਲਤਾਨੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਨੀਲੇ ਕਾਰਡ ਧਾਰਕਾਂ ਨੂੰ ਕਣਕ ਦੇ ਨਾਲ-ਨਾਲ 'ਮੇਰੀ ਰਸੋਈ ਸਕੀਮ' ਤਹਿਤ ਦੋ ਕਿੱਲੋ ਖੰਡ, ਦੋ ਕਿੱਲੋ ਦਾਲ, ਰਿਫਾਇੰਡ ਤੇਲ, ਹਲਦੀ, ਨਮਕ ਤੋਂ ਇਲਾਵਾ ਘਰ ਦੀ ਰਸੋਈ 'ਚ ਵਰਤੀਆਂ ਜਾਣ ਵਾਲੀਆਂ ਜ਼ਰੂਰੀ ਵਸਤਾਂ ਮੁਫ਼ਤ ਮਿਲਣਗੀਆਂ | ਉਨ੍ਹਾਂ ਇਸ ਸਕੀਮ ਦੀ ਸ਼ੁਰੂਆਤ ਅੱਜ ਪਿੰਡ ਘਸੀਟਪੁਰ ਤੋਂ ਕਰ ਦਿੱਤੀ ਗਈ ਹੈ ਅਤੇ ਜਲਦੀ ਹੀ ਇਹ ਰਾਸ਼ਨ ਹੁਣ ਬਲਾਕ ਮੁਕੇਰੀਆਂ ਸਾਰੇ ਪਿੰਡਾਂ ਵਿਚ ਲਾਭਪਾਤਰੀਆਂ ਮਿਲਣਾ ਸ਼ੁਰੂ ਹੋ ਜਾਵੇਗਾ | ਇਸ ਮੌਕੇ ਸਰਪੰਚ ਘਸੀਟਪੁਰ ਰਮੇਸ਼ ਸਿੰਘ, ਗੁਰਮੇਜ ਸਿੰਘ, ਠਾਕੁਰ ਨਰਿੰਦਰ ਪਾਲ ਸਿੰਘ, ਬੈਨੀ ਰਾਣਾ, ਰਜਿੰਦਰ ਸਿੰਘ, ਹਰਦੀਪ ਸਿੰਘ, ਬਲਵਿੰਦਰ ਸਿੰਘ ਤੇ ਹੋਰ ਲਾਭਪਾਤਰੀ ਹਾਜ਼ਰ ਸਨ |
ਪ੍ਰੋ. ਜੀ. ਐਸ. ਮੁਲਤਾਨੀ ਨੇ ਪਿੰਡ ਘਸੀਟਪੁਰ 'ਚ ਲਾਭਪਾਤਰੀਆਂ ਨੂੰ ਵੰਡੀਆਂ ਰਾਸ਼ਨ ਕਿੱਟਾਂ
ਅਜੀਤ ਡੈਸਕ
29-05-2026