24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਗਰ ਕੌਂਸਲ ਹਰਿਆਣਾ ਚੋਣਾਂ ਦੀ ਗਿਣਤੀ ਨੂੰ ਲੈ ਕੇ ਸੁਰੱਖਿਆ ਦੇ ਪ੍ਰਬੰਧ ਸਖ਼ਤ, 11 ਵਾਰਡਾਂ ਲਈ ਹਰਿਆਣਾ ਕਾਲਜ ਵਿਖੇ ਗਿਣਤੀ ਅੱਜ

Ad Position 21
No active advertisement
ਅਜੀਤ ਡੈਸਕ 29-05-2026

ਹਰਿਆਣਾ, 28 ਮਈ (ਹਰਮੇਲ ਸਿੰਘ ਖੱਖ)- ਨਗਰ ਕÏਾਸਲ ਹਰਿਆਣਾ ਦੀਆਂ 26 ਮਈ ਨੂੰ ਸੰਪੰਨ ਹੋਈਆਂ ਚੋਣਾਂ ਦੀ ਗਿਣਤੀ 29 ਮਈ ਨੂੰ ਹਰਿਆਣਾ ਕਾਲਜ਼ ਵਿਖੇ ਕਰਵਾਈ ਜਾਵੇਗੀ¢ ਨਗਰ ਕÏਾਸਲ ਹਰਿਆਣਾ ਦੇ 11 ਵਾਰਡਾਂ ਵਿੱਚ ਕੁੱਲ 33 ਉਮੀਦਵਾਰ ਚੋਣ ਮੈਦਾਨ ਵਿੱਚ ਸਨ, ਜਿਨ੍ਹਾਂ ਵਿੱਚ 15 ਮਰਦ ਅਤੇ 18 ਇਸਤਰੀ ਉਮੀਦਵਾਰ ਸ਼ਾਮਲ ਸਨ¢ ਗਿਣਤੀ ਨੂੰ ਸ਼ਾਂਤੀਪੂਰਵਕ ਅਤੇ ਨਿਰਪੱਖ ਢੰਗ ਨਾਲ ਸੰਪੰਨ ਕਰਵਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਕੜੇ ਪ੍ਰਬੰਧ ਕੀਤੇ ਗਏ ਹਨ¢ ਐੱਸ.ਐੱਸ.ਪੀ. ਸੰਦੀਪ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡੀ.ਐੱਸ.ਪੀ. ਦਿਹਾਤੀ ਨਰਿੰਦਰ ਸਿੰਘ ਮਿਨਹਾਸ, ਇੰਸ: ਕਿਰਣ ਸਿੰਘ ਐਸ.ਐਚ.ਓ ਹਰਿਆਣਾ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚÏਕਸ ਹੈ¢ ਡੀ.ਐੱਸ.ਪੀ ਨਰਿੰਦਰ ਸਿੰਘ ਮਿਨਹਾਸ ਨੇ ਦੱਸਿਆ ਕਿ ਗਿਣਤੀ ਕੇਂਦਰ ਦੇ ਅੰਦਰ ਅਤੇ ਬਾਹਰ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ¢ ਚੋਣ ਪ੍ਰਕਿਰਿਆ 'ਤੇ ਨਿਗਰਾਨੀ ਰੱਖਣ ਲਈ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਮੁੱਖ ਚੋਣ ਕਮਿਸ਼ਨ ਪੰਜਾਬ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਨਾਲ ਸਿੱਧਾ ਸੰਪਰਕ ਬਣਾਇਆ ਜਾਵੇਗਾ¢ ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰ ਦੇ ਚਾਰੋਂ ਪਾਸੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਅਤੇ ਕਿਸੇ ਵੀ ਅਪਿ੍ਆ ਘਟਨਾ ਨੂੰ ਰੋਕਣ ਲਈ ਬੈਰੀਕੇਡਿੰਗ ਵੀ ਕੀਤੀ ਗਈ ਹੈ¢ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਖੁਦ ਐੱਸ.ਪੀ. ਮੇਜਰ ਸਿੰਘ ਵੱਲੋਂ ਕੀਤੀ ਜਾਵੇਗੀ¢ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ ਅਤੇ ਕਿਸੇ ਵੀ ਵਿਅਕਤੀ ਨੂੰ ਕਾਨੂੰਨ-ਵਿਵਸਥਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ¢ ਜੇਕਰ ਕੋਈ ਵਿਅਕਤੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਕੋਸ਼ਿਸ਼ ਕਰੇਗਾ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ¢ ਉਨ੍ਹਾਂ ਦੱਸਿਆ ਕਿ ਪੁਲਿਸ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ¢ ਨਾਲ ਹੀ ਸੰਦੇਹਾਸਪਦ ਵਿਅਕਤੀਆਂ 'ਤੇ ਨਿਗਰਾਨੀ ਰੱਖਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਮਤਗਣਨਾ ਕੇਂਦਰ ਦੇ ਆਲੇ-ਦੁਆਲੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਪੂਰੀ ਪ੍ਰਕਿਰਿਆ ਸ਼ਾਂਤੀਪੂਰਵਕ ਢੰਗ ਨਾਲ ਸੰਪੰਨ ਹੋ ਸਕੇ¢

Ad Position 22
No active advertisement
ਪਿਛਲੀ ਖ਼ਬਰ ਰਮਦਾਸਪੁਰ ਵਿਖੇ 7 ਰੋਜ਼ਾ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ-ਸੰਤ ਹਰਚਰਨ ਸਿੰਘ ਖ਼ਾਲਸਾ ਅਗਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੇ ਸੂਬਾ ਪ੍ਰਧਾਨ ਬਣਨ ਨਾਲ ਪੰਜਾਬ 'ਚ ਭਾਜਪਾ ਸੰਗਠਨ ਨੂੰ ਮਜ਼ਬੂਤੀ ਮਿਲੇਗੀ-ਸੰਜੀਵ ਮਿਨਹਾਸ
Ad Position 24