22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਕੇਵਲ ਸਿੰਘ ਢਿੱਲੋਂ ਭਾਜਪਾ ਦੇ ਸੂਬਾ ਪ੍ਰਧਾਨ ਬਣਨ ਨਾਲ ਖ਼ੁਸ਼ੀ ਦੀ ਲਹਿਰ-ਐਡ. ਸ਼ੁਭ ਸਰੋਚ

Ad Position 21
No active advertisement
ਅਜੀਤ ਡੈਸਕ 29-05-2026
ਦਸੂਹਾ, 28 ਮਈ (ਭੁੱਲਰ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਸ਼ੁਭ ਸਰੋਚ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਭਾਜਪਾ ਦੇ ਸੂਬਾ ਪ੍ਰਧਾਨ ਬਣਨ ਨਾਲ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੇ ਪ੍ਰਧਾਨ ਬਣਨ ਨਾਲ ਭਾਜਪਾ ਪਹਿਲਾਂ ਨਾਲੋਂ ਵੱਧ ਮਜ਼ਬੂਤ ਹੋਵੇਗੀ | ਉਨ੍ਹਾਂ ਕਿਹਾ ਕਿ ਉਹ ਬਹੁਤ ਸੁਲਝੇ ਹੋਏ ਤੇ ਇਮਾਨਦਾਰ ਸ਼ਖ਼ਸੀਅਤ ਦੇ ਮਾਲਕ ਹਨ | ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਪਹਿਲਾ ਵੀ ਪਾਰਟੀ ਵਲੋਂ ਦਿੱਤੀ ਗਈ ਹਰ ਇਕ ਜ਼ਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਵਿਚ ਕਾਮਯਾਬ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ 2027 ਵਿਚ ਪੰਜਾਬ ਵਿਚ ਸਰਕਾਰ ਬਣਾਈ ਜਾਵੇਗੀ | ਉਨ੍ਹਾਂ ਨੇ ਢਿੱਲੋਂ ਦੇ ਸੂਬਾ ਪ੍ਰਧਾਨ ਬਣਨ 'ਤੇ ਖ਼ੁਸ਼ੀ ਜ਼ਾਹਿਰ ਕਰਦੇ ਹੋਏ ਕਿਹਾ ਕਿ ਪਾਰਟੀ ਵਰਕਰਾਂ 'ਚ ਉਨ੍ਹਾਂ ਦੇ ਪ੍ਰਧਾਨ ਬਣਨ ਨਾਲ ਨਵੇਂ ਜੋਸ਼ ਦਾ ਸੰਚਾਰ ਹੋਇਆ ਹੈ | ਇਸ ਮੌਕੇ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੀ ਪ੍ਰਧਾਨ ਵਜੋਂ ਨਿਯੁਕਤੀ ਨਾਲ ਭਾਜਪਾ ਮਜ਼ਬੂਤ ਹੋਵੇਗੀ-ਸ਼ੰਭੂ ਨਾਥ ਭਾਰਤੀ ਅਗਲੀ ਖ਼ਬਰ ਬਲਵਿੰਦਰ ਬਿੱਟੂ ਦਾ ਜ਼ਿਲ੍ਹਾ ਕਾਂਗਰਸ ਐੱਸ.ਸੀ. ਡਿਪਾਰਟਮੈਂਟ ਦੇ ਪ੍ਰਧਾਨ ਬਣਨ 'ਤੇ ਸਨਮਾਨ
Ad Position 24