22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਕੇਵਲ ਸਿੰਘ ਢਿੱਲੋਂ ਦੀ ਪ੍ਰਧਾਨ ਵਜੋਂ ਨਿਯੁਕਤੀ ਨਾਲ ਭਾਜਪਾ ਮਜ਼ਬੂਤ ਹੋਵੇਗੀ-ਸ਼ੰਭੂ ਨਾਥ ਭਾਰਤੀ

Ad Position 21
No active advertisement
ਅਜੀਤ ਡੈਸਕ 29-05-2026
ਭੰਗਾਲਾ, 28 ਮਈ (ਬਲਵਿੰਦਰਜੀਤ ਸਿੰਘ ਸੈਣੀ)-ਭਾਜਪਾ ਦੇ ਸੂਬਾ ਪ੍ਰਧਾਨ ਬਣਨ 'ਤੇ ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਕਮੇਟੀ ਮੈਂਬਰ ਸ਼ੰਭੂ ਨਾਥ ਭਾਰਤੀ ਨੇ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਦਾ ਪ੍ਰਧਾਨ ਨਾਮਜ਼ਦ ਕਰਨ ਲਈ ਭਾਜਪਾ ਦੀ ਉੱਚ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੇ ਪ੍ਰਧਾਨ ਬਣਨ ਨਾਲ ਸੂਬਾ ਭਾਜਪਾ ਹੋਰ ਮਜ਼ਬੂਤ ਹੋਵੇਗੀ ਕਿਉਂਕਿ ਕੇਵਲ ਸਿੰਘ ਢਿੱਲੋਂ ਜ਼ਮੀਨ ਨਾਲ ਜੁੜੇ ਇਕ ਮਿਹਨਤੀ ਤੇ ਸਮਰਪਿਤ ਨੇਤਾ ਹਨ | ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਭਾਜਪਾ ਦਾ ਹਰ ਵਰਕਰ ਸਮਰਪਣ ਤੇ ਨਵੇਂ ਉਤਸ਼ਾਹ ਨਾਲ ਕੰਮ ਕਰੇਗਾ, ਜਿਸ ਕਾਰਨ ਪੰਜਾਬ 'ਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦਾ ਗਠਨ ਯਕੀਨੀ ਹੈ | ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਸਾਰੇ ਵਰਗਾਂ ਤੇ ਭਾਈਚਾਰਿਆਂ ਨੂੰ ਨਾਲ ਲੈ ਕੇ ਚੱਲਣ ਅਤੇ ਉਨ੍ਹਾਂ ਦਾ ਕਿਸਾਨਾਂ, ਮਜ਼ਦੂਰਾਂ, ਛੋਟੇ ਦੁਕਾਨਦਾਰਾਂ ਤੇ ਕਾਰੋਬਾਰੀਆਂ ਸਮੇਤ ਸਾਰੇ ਵਰਗਾਂ ਵਿਚ ਇਕ ਆਧਾਰ ਹੈ | ਇਸੇ ਕਾਰਨ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਅਮਿਤ ਸ਼ਾਹ, ਜੇ. ਪੀ. ਨੱਡਾ ਤੇ ਨਰਿੰਦਰ ਮੋਦੀ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ, ਪੰਜਾਬ ਭਾਜਪਾ ਦੀ ਕਮਾਨ ਉਨ੍ਹਾਂ ਨੂੰ ਸੌਂਪ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਟੇਰਕਿਆਨਾ ਵਲੋਂ ਸ਼ਾਇਰ ਜਨਾਬ ਬਸ਼ੀਰ ਬਦਰ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਕੇਵਲ ਸਿੰਘ ਢਿੱਲੋਂ ਭਾਜਪਾ ਦੇ ਸੂਬਾ ਪ੍ਰਧਾਨ ਬਣਨ ਨਾਲ ਖ਼ੁਸ਼ੀ ਦੀ ਲਹਿਰ-ਐਡ. ਸ਼ੁਭ ਸਰੋਚ
Ad Position 24