22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਕੇਵਲ ਸਿੰਘ ਢਿੱਲੋਂ ਪੰਜਾਬ ਭਾਜਪਾ ਦੇ ਨਵੇਂ ਸੂਬਾ ਪ੍ਰਧਾਨ ਨਿਯੁਕਤ ਭਾਜਪਾ ਪੰਜਾਬ 'ਚ ਹੋਰ ਮਜ਼ਬੂਤੀ ਹੋਵੇਗੀ-ਸੇਠੂ

Ad Position 21
No active advertisement
ਅਜੀਤ ਡੈਸਕ 29-05-2026
ਮੁਕੇਰੀਆਂ, 28 ਮਈ (ਰਾਮਗੜ੍ਹੀਆ)-ਬਰਨਾਲਾ ਦੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਸੂਬਾ ਪ੍ਰਧਾਨ ਨਿਯੁਕਤ ਕਰਨ ਤੋਂ ਬਾਅਦ ਭਾਜਪਾ ਵਰਕਰਾਂ ਤੇ ਆਗੂਆਂ 'ਚ ਉਤਸ਼ਾਹ ਦਾ ਮਾਹੌਲ ਹੈ | ਜ਼ਿਲ੍ਹਾ ਪ੍ਰਧਾਨ ਅਜੇ ਕੌਸ਼ਲ ਸੇਠੂ ਨੇ ਢਿੱਲੋਂ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਹਾਈਕਮਾਨ ਨੇ ਇਹ ਮਹੱਤਵਪੂਰਨ ਜ਼ਿੰਮੇਵਾਰੀ ਇਕ ਤਜਰਬੇਕਾਰ ਤੇ ਜ਼ਮੀਨੀ ਪੱਧਰ ਦੇ ਆਗੂ ਨੂੰ ਸੌਂਪੀ ਹੈ | ਉਨ੍ਹਾਂ ਅੱਗੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਭਾਜਪਾ ਵਿਚ ਇਕ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ ਅਤੇ ਪਾਰਟੀ ਇਕ ਨਵੀਂ ਦਿਸ਼ਾ ਲਵੇਗੀ | ਉਨ੍ਹਾਂ ਕਿਹਾ ਕਿ 2027 'ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ, ਬੂਥ ਪੱਧਰ 'ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਿਆਪਕ ਕੰਮ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸੰਗਠਨ ਦਾ ਹਰ ਵਰਗ ਪੰਜਾਬ ਭਾਜਪਾ ਨੂੰ ਮਜ਼ਬੂਤ ਕਰਨ ਵਿਚ ਸ਼ਾਮਿਲ ਹੋਵੇਗਾ ਤੇ ਨੌਜਵਾਨਾਂ ਨੂੰ ਹੋਰ ਮੌਕੇ ਪ੍ਰਦਾਨ ਕੀਤੇ ਜਾਣਗੇ | ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ, ਭਾਜਪਾ ਸੰਗਠਨ ਹੋਰ ਮਜ਼ਬੂਤ ਹੋਵੇਗਾ ਤੇ ਪੰਜਾਬ ਦੀ ਸੇਵਾ ਵਧੇਰੇ ਸਮਰਪਣ ਤੇ ਦਿ੍ੜ੍ਹਤਾ ਨਾਲ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ, ਭਾਜਪਾ ਪੰਜਾਬ ਵਿਚ ਹੋਰ ਵੀ ਮਜ਼ਬੂਤੀ ਨਾਲ ਉੱਭਰੇਗੀ |
Ad Position 22
No active advertisement
ਪਿਛਲੀ ਖ਼ਬਰ ਜਥੇ. ਰਵਿੰਦਰ ਸਿੰਘ ਪਾਹੜਾ ਨੂੰ ਸਦਮਾ, ਛੋਟੇ ਭਰਾ ਤੇਜਾ ਸਿੰਘ ਦੀ ਹੋਈ ਬੇਵਕਤੀ ਮੌਤ ਅਗਲੀ ਖ਼ਬਰ ਟੇਰਕਿਆਨਾ ਵਲੋਂ ਸ਼ਾਇਰ ਜਨਾਬ ਬਸ਼ੀਰ ਬਦਰ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ
Ad Position 24