22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਖ਼ਾਲਸਾ ਕਾਲਜ ਦਾ ਐਮ. ਏ. ਅਰਥ-ਸ਼ਾਸਤਰ ਦੇ ਪਹਿਲਾ ਤੇ ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 29-05-2026
ਮਾਹਿਲਪੁਰ, 28 ਮਈ (ਰਜਿੰਦਰ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜਿਆਂ 'ਚ ਖ਼ਾਲਸਾ ਕਾਲਜ ਮਾਹਿਲਪੁਰ 'ਚ ਚੱਲਦੇ ਕੋਰਸ ਐਮ. ਏ. ਅਰਥ ਸ਼ਾਸਤਰ ਦੇ ਸਮੈਸਟਰ ਪਹਿਲਾ ਤੇ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪਿ੍ੰਸੀਪਲ ਡਾ. ਪਰਵਿੰਦਰ ਸਿੰਘ ਤੇ ਅਰਥ-ਸ਼ਾਸਤਰ ਵਿਭਾਗ ਦੇ ਮੁਖੀ ਪ੍ਰੋਫੈਸਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਐਮ. ਏ. ਅਰਥ-ਸ਼ਾਸਤਰ ਦੇ ਤੀਜਾ ਸਮੈਸਟਰ 'ਚ ਵਿਦਿਆਰਥਣ ਪਾਇਲ ਨੇ 83.5 ਫ਼ੀਸਦੀ ਅੰਕਾਂ ਨਾਲ ਪਹਿਲਾ, ਵਿਦਿਆਰਥਣ ਅਨੀਤ ਬਾਲੀ ਨੇ 81.7 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਵਿਦਿਆਰਥਣ ਨਵਜੋਤ ਨੇ 78.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਉਨ੍ਹਾਂ ਦੱਸਿਆ ਕਿ ਐਮ. ਏ. ਅਰਥ-ਸ਼ਾਸਤਰ ਦੇ ਪਹਿਲੇ ਸਮੈਸਟਰ ਦੇ ਨਤੀਜੇ 'ਚ ਵਿਦਿਆਰਥਣ ਸੋਹਾਨੀ ਜਸਵਾਲ ਨੇ 81 ਫ਼ੀਸਦੀ ਅੰਕਾਂ ਨਾਲ ਪਹਿਲਾ ਅਤੇ ਵਿਦਿਆਰਥਣ ਸਾਨੀਆ ਨੇ 78.2 ਫ਼ੀਸਦੀ ਅੰਕ ਹਾਸਿਲ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ | ਇਸ ਮੌਕੇ ਪਿ੍ੰਸੀਪਲ ਸਮੇਤ ਅਰਥ ਸ਼ਾਸਤਰ ਵਿਭਾਗ ਦੇ ਹੋਰ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਚੰਗੇ ਨਤੀਜੇ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਸ਼ਰਮਾ ਢਾਬੇ ਤੋਂ ਨਕਦੀ ਤੇ ਹੋਰ ਸਾਮਾਨ ਚੋਰੀ ਅਗਲੀ ਖ਼ਬਰ ਵਿਧਾਇਕ ਜਿੰਪਾ ਨੇ 'ਮੇਰੀ ਰਸੋਈ' ਯੋਜਨਾ ਤਹਿਤ ਵੰਡੀਆਂ ਰਾਸ਼ਨ ਕਿੱਟਾਂ
Ad Position 24