21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸੇਂਟ ਸੋਲਜਰ ਸਕੂਲ 'ਚ ਨਰਸਰੀ ਦੇ ਵਿਦਿਆਰਥੀਆਂ ਨੂੰ ਦਿੱਤੀ ਵੈੱਲਕਮ ਪਾਰਟੀ

Ad Position 21
No active advertisement
ਅਜੀਤ ਡੈਸਕ 29-05-2026
ਹੁਸ਼ਿਆਰਪੁਰ, 28 ਮਈ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਗੜ੍ਹਦੀਵਾਲਾ ਵਿਖੇ ਨਰਸਰੀ ਕਲਾਸ ਦੇ ਵਿਦਿਆਰਥੀਆਂ ਨੂੰ ਵੈੱਲਕਮ ਪਾਰਟੀ ਦਿੱਤੀ ਗਈ | ਸਕੂਲ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਸਹੋਤਾ ਦੀ ਅਗਵਾਈ ਹੇਠ ਕਰਵਾਏ ਰੰਗਾਰੰਗ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਨੇ ਵੀ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ | ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਪਿ੍ੰਸੀਪਲ ਰੁਪਿੰਦਰਜੀਤ ਸਿੰਘ ਵਲੋਂ ਮਾਪਿਆਂ ਤੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਦਾ ਸਵਾਗਤ ਕਰਕੇ ਕੀਤੀ ਗਈ | ਇਸ ਤੋਂ ਬਾਅਦ ਕੇਕ ਕੱਟਿਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੇ ਚੁਟਕਲੇ, ਗੀਤ, ਕਵਿਤਾਵਾਂ ਤੇ ਮਿਮਿਕਰੀ ਆਦਿ ਦੀ ਪੇਸ਼ਕਾਰੀ ਰਾਹੀਂ ਸਭ ਦਾ ਮਨੋਰੰਜਨ ਕੀਤਾ | ਪ੍ਰੋਗਰਾਮ ਦੌਰਾਨ ਮਾਪਿਆਂ ਨੇ ਵੀ ਵੱਧ-ਚੜ੍ਹ ਕੇ ਭਾਗ ਲਿਆ ਤੇ ਆਪਣੇ ਬੱਚਿਆਂ ਦੀਆਂ ਪੇਸ਼ਕਾਰੀਆਂ ਦਾ ਭਰਪੂਰ ਆਨੰਦ ਮਾਣਿਆ | ਇਸ ਮੌਕੇ ਪਿ੍ੰ. ਰੁਪਿੰਦਰਜੀਤ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਬੱਚਿਆਂ ਦੇ ਆਤਮਵਿਸ਼ਵਾਸ ਤੇ ਪ੍ਰਤਿਭਾ ਨੂੰ ਨਿਖਾਰਨ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਜਵਾਲਾ ਸਿੰਘ ਚੈਰੀਟੇਬਲ ਹਸਪਤਾਲ ਅੱਤੋਵਾਲ 'ਚ ਮੈਡੀਕਲ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਬੱਚਿਆਂ ਲਈ ਆਊਟਡੋਰ ਸਟੇਡੀਅਮ 'ਚ ਹੈਂਡ ਵਾਸ਼ ਸਟੇਸ਼ਨ ਦਾ ਉਦਘਾਟਨ
Ad Position 24