03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਸਿਹਤ ਵਿਭਾਗ ਦੀ ਟੀਮ ਵਲੋਂ ਪੁਰਹੀਰਾਂ ਵਿਖੇ 'ਫਰਾਈਡੇ ਡਰਾਈ ਡੇ' ਤਹਿਤ ਗਤੀਵਿਧੀਆਂ

Ad Position 21
No active advertisement
ਅਜੀਤ ਡੈਸਕ 30-05-2026
ਹੁਸ਼ਿਆਰਪੁਰ, 29 ਮਈ (ਹਰਪ੍ਰੀਤ ਕੌਰ, ਨਰਿੰਦਰ ਸਿੰਘ ਬੱਡਲਾ)-ਸਿਹਤ ਵਿਭਾਗ ਦੀ ਟੀਮ ਵਲੋਂ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਜਗਦੀਪ ਦੀ ਅਗਵਾਈ ਹੇਠ ਠਾਕੁਰ ਦੁਆਰਾ ਮੰਦਰ ਪੁਰਹੀਰਾਂ ਵਿਖੇ 'ਫਰਾਈਡੇ ਡਰਾਈ ਡੇ' ਤਹਿਤ ਗਤੀਵਿਧੀਆਂ ਕੀਤੀਆਂ ਗਈਆਂ | ਇਸ ਮੌਕੇ ਟੀਮ ਵਲੋਂ ਲੋਕਾਂ ਨੂੰ ਡੇਂਗੂ, ਮਲੇਰੀਆ ਤੇ ਹੋਰ ਮੱਛਰਾਂ ਨਾਲ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਸੰਬੰਧੀ ਜਾਣਕਾਰੀ ਦਿੱਤੀ ਗਈ | ਇਸ ਤੋਂ ਇਲਾਵਾ ਡੇਂਗੂ ਲਾਰਵਾ ਵੀ ਚੈੱਕ ਕੀਤਾ | ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਤਰਸੇਮ ਲਾਲ ਨੇ ਕਿਹਾ ਕਿ ਡੇਂਗੂ ਦਾ ਮੱਛਰ ਸਾਫ਼ ਤੇ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ, ਇਸ ਲਈ ਹਰ ਵਿਅਕਤੀ ਨੂੰ ਆਪਣੇ ਘਰ, ਦਫ਼ਤਰ ਅਤੇ ਆਸ-ਪਾਸ ਸਫਾਈ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ | ਡਾ. ਜਗਦੀਪ ਨੇ ਦੱਸਿਆ ਕਿ ਡੇਂਗੂ ਦੀ ਰੋਕਥਾਮ ਤੇ ਕੰਟਰੋਲ ਲਈ ਜਨਤਕ ਸਥਾਨਾਂ ਅਤੇ ਸ਼ਹਿਰੀ ਖੇਤਰਾਂ ਵਿਚ ਡੋਰ-ਟੂ-ਡੋਰ ਮੱਛਰਾਂ ਦਾ ਲਾਰਵਾ ਚੈੱਕ ਕੀਤਾ ਜਾ ਰਿਹਾ ਹੈ | ਇਸ ਕੰਮ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ | ਇਸ ਦੌਰਾਨ ਸਿਹਤ ਵਿਭਾਗ ਦੀ ਟੀਮ ਵਲੋਂ ਠਾਕੁਰ ਦੁਆਰਾ ਮੰਦਰ ਪੁਰਹੀਰਾਂ ਵਿਖੇ ਨਿਰੀਖਣ ਕੀਤਾ ਤੇ ਜਿਥੇ ਵੀ ਪਾਣੀ ਖੜ੍ਹਾ ਮਿਲਿਆ ਉਥੇ ਐਂਟੀ ਲਾਰਵਾ ਸਪਰੇਅ ਕੀਤਾ | ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਰਵਿੰਦਰ ਜੱਸਲ, ਹੈਲਥ ਇੰਸਪੈਕਟਰ ਸੰਜੀਵ ਠਾਕੁਰ, ਹੈਲਥ ਇੰਸਪੈਕਟਰ ਜਸਵਿੰਦਰ ਸਿੰਘ, ਨਰੇਸ਼ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਭਿੱਖੀਵਿੰਡ 'ਤੇ ਆਮ ਆਦਮੀ ਪਾਰਟੀ ਦਾ ਕਬਜ਼ਾ <br/> ਅਗਲੀ ਖ਼ਬਰ 'ਆਪ' ਦਾ ਦਬਦਬਾ ਕਾਇਮ, ਸ਼ੋ੍ਰਮਣੀ ਅਕਾਲੀ ਦਲ ਦਾ ਸੂਪੜਾ ਸਾਫ਼
Ad Position 24
No active advertisement