05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਭੂੰਗਰਨੀ 'ਚ ਈਦ-ਉਲ-ਅਜ਼ਹਾ ਦਾ ਤਿਉਹਾਰ ਮਨਾਇਆ

Ad Position 21
No active advertisement
ਅਜੀਤ ਡੈਸਕ 30-05-2026
ਹੁਸ਼ਿਆਰਪੁਰ, 29 ਮਈ (ਨਰਿੰਦਰ ਸਿੰਘ ਬੱਡਲਾ)-ਪਿੰਡ ਭੂੰਗਰਨੀ ਵਿਖੇ ਈਦ-ਉਲ-ਜੂਹਾ (ਬਕਰੀਦ) ਦਾ ਤਿਉਹਾਰ ਮੁਸਲਿਮ ਭਾਈਚਾਰੇ ਨੇ ਉਤਸ਼ਾਹ ਨਾਲ ਮਨਾਇਆ | ਇਸ ਖ਼ੁਸ਼ੀ ਦੇ ਤਿਉਹਾਰ ਮੌਕੇ ਭਾਈਚਾਰਕ ਸਾਂਝ ਨੂੰ ਮੁੱਖ ਰੱਖਦਿਆਂ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੁਰਜੀਤ ਸਿੰਘ ਮਸੂਤਾ, ਦੋਆਬਾ ਜਨਰਲ ਕੈਟਾਗਰੀ ਫ਼ਰੰਟ ਦੇ ਪ੍ਰਧਾਨ ਬਲਵੀਰ ਸਿੰਘ ਫੁਗਲਾਣਾ, ਅਮਰ ਕੌਰ-ਚਰਨ ਕੌਰ ਵੈੱਲਫੇਅਰ ਸੁਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਭੁੰਗਰਨੀ ਤੇ ਕਿਸਾਨ ਆਗੂ ਸਤਨਾਮ ਸਿੰਘ ਸ਼ਿੰਦੂ ਆਦਿ ਵਲੋਂ ਮੁਸਲਿਮ ਭਾਈਚਾਰੇ ਦੇ ਨਵਾਬ ਜਾਨ, ਅਰਜਾਨਾ ਬੇਗਮ ਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਤੇ ਉਕਤ ਤਿਉਹਾਰ ਦੀ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੇ ਪ੍ਰਧਾਨ ਬਣਨ ਨਾਲ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ-ਡਾਂਡੀਆਂ ਅਗਲੀ ਖ਼ਬਰ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਨੇ ਡੀ. ਸੀ. ਰਾਹੀਂ ਪਸ਼ੂ ਪਾਲਣ ਮੰਤਰੀ ਨੂੰ ਭੇਜਿਆ ਸੂਚਨਾ ਪੱਤਰ
Ad Position 24
No active advertisement