ਹੁਸ਼ਿਆਰਪੁਰ, 29 ਮਈ (ਨਰਿੰਦਰ ਸਿੰਘ ਬੱਡਲਾ)-ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਹਾਈਕਮਾਨ ਵਲੋਂ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਏ ਜਾਣ 'ਤੇ ਵਧਾਈ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਭਾਜਪਾ ਅਵਤਾਰ ਸਿੰਘ ਡਾਂਡੀਆਂ ਨੇ ਕਿਹਾ ਕਿ ਉਨ੍ਹਾਂ ਦੇ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਸੂਬੇ 'ਚ ਹੋਰ ਬਲ ਮਿਲੇਗਾ | ਉਨ੍ਹਾਂ ਕਿਹਾ ਕਿ ਢਿੱਲੋਂ ਦੇ ਪ੍ਰਧਾਨ ਬਣਨ ਨਾਲ ਜਿੱਥੇ ਵਰਕਰ ਉਤਸ਼ਾਹਿਤ ਹੋਏ ਹਨ, ਉਥੇ ਸਮੂਹ ਵਰਕਰਾਂ 'ਚ ਨਵਾਂ ਜੋਸ਼ ਭਰਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ 'ਚੋਂ ਭਿ੍ਸ਼ਟਾਚਾਰ, ਅਰਾਜਿਕਤਾ ਤੇ ਹੋਰ ਬੁਰਾਈਆਂ ਖ਼ਤਮ ਕਰਨ ਦੇ ਨਾਲ-ਨਾਲ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ 'ਤੇ ਲਿਆਉਣ ਲਈ ਡਬਲ-ਇੰਜਣ ਸਰਕਾਰ ਬਣਾਈ ਜਾਣੀ ਬੇਹੱਦ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਭਾਜਪਾ ਵੱਡੀ ਲੀਡ ਨਾਲ ਜਿੱਤ ਦਰਜ ਕਰਕੇ ਸੂਬੇ 'ਚ ਸਰਕਾਰ ਬਣਾਏਗੀ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਗੁੰਮਰਾਹਕੁਨ ਨੀਤੀਆਂ ਤੋਂ ਲੋਕ ਜਾਣੂ ਹੋ ਚੁੱਕੇ ਹਨ ਤੇ ਹੁਣ ਅਸਲ 'ਚ ਬਦਲਾਅ ਭਾਜਪਾ ਦੀ ਸਰਕਾਰ ਬਣਾ ਕੇ ਕਰਨਾ ਚਾਹੁੰਦੇ ਹਨ |