ਹੁਸ਼ਿਆਰਪੁਰ, 29 ਮਈ (ਬਲਜਿੰਦਰਪਾਲ ਸਿੰਘ)-ਰਿਲਾਇੰਸ ਇੰਡਸਟਰੀ ਚੌਹਾਲ ਵਿਖੇ ਨਸ਼ਾਖੋਰੀ ਤੇ ਇਸ ਦੇ ਮਾੜੇ ਪ੍ਰਭਾਵਾਂ ਅਤੇ ਇਲਾਜ ਬਾਰੇ ਜਾਗਰੂਕਤਾ ਵਰਕਸ਼ਾਪ ਲਗਾਈ ਗਈ | ਵਰਕਸ਼ਾਪ ਮੌਕੇ ਮੈਡੀਕਲ ਅਫ਼ਸਰ ਇੰਚ : ਡਾ. ਜਸਲੀਨ ਕੌਰ ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇੰਦਰ ਹੁਸ਼ਿਆਰਪੁਰ ਮੁੱਖ ਮਹਿਮਾਨ ਅਤੇ ਮੁੱਖ ਬੁਲਾਰੇ ਵਲੋਂ ਹਾਜ਼ਰ ਹੋਏ | ਇਸ ਮੌਕੇ ਰਿਲਾਇੰਸ ਇੰਡਸਟਰੀ ਤੋਂ ਭੁਪਿੰਦਰ ਸਿੰਘ ਸੀਨੀਅਰ ਮੈਨੇਜਰ ਐੱਚ. ਆਰ., ਡਾ.ਮਨਜਿੰਦਰ ਸਿੰਘ, ਵਿਨੋਦ ਸਿੰਘ, ਸਚਿਨ, ਪਰੰਜਲ ਮੌਜੂਦ ਸਨ | ਇਸ ਮੌਕੇ ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਤੋਂ ਮੈਡੀਕਲ ਅਫ਼ਸਰ ਡਾ. ਜਸਲੀਨ ਕੌਰ, ਪ੍ਰਸ਼ਾਂਤ ਆਦੀਆ ਕਾਉਂਸਲਰ, ਪੂਜਾ ਰਾਣੀ ਕਾਉਂਸਲਰ ਹਾਜ਼ਰ ਹੋਏ | ਡਾ. ਜਸਲੀਨ ਕੌਰ ਮੈਡੀਕਲ ਅਫ਼ਸਰ ਨੇ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਅਨੁਸਾਰ ਨਸ਼ਾਖੋਰੀ ਇੱਕ ਲੰਬਾ ਸਮਾਂ ਚੱਲਣ ਵਾਲੀ ਮਾਨਸਿਕ ਬਿਮਾਰੀ ਹੈ | ਉਨ੍ਹਾਂ ਨੇ ਕਿਹਾ ਕਿ ਨਸ਼ਾ ਵਿਅਕਤੀ ਦੇ ਹਰ ਅੰਗ ਸਿਰ ਤੋਂ ਪੈਰਾ ਦੇ ਅੰਗੂਠੇ ਤੱਕ ਪ੍ਰਭਾਵਿਤ ਕਰਦਾ ਹੈ | ਉਨ੍ਹਾਂ ਨੇ ਕਿਹਾ ਕਿ ਸਾਨੂੰ ਮਿਹਨਤ ਕਰਨ ਲਈ ਨੌਜਵਾਨਾਂ ਵਿਚ ਉਤਸ਼ਾਹ ਵਧਾਉਣਾ ਚਾਹੀਦਾ ਹੈ | ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਾਖੋਰੀ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਕਿਹਾ ਕਿ ਅੱਜ ਪੰਜ ਆਬਾ ਦੀ ਧਰਤੀ ਪੰਜਾਬ ਜਿਸ ਦਾ ਨੌਜਵਾਨ ਨਸ਼ਿਆਂ ਦੀ ਦਲਦਲ ਵੱਲ 'ਚ ਜਾ ਰਿਹਾ ਹੈ | ਇਸ ਮੌਕੇ ਪ੍ਰਸ਼ਾਂਤ ਆਦੀਆ ਕਾਉਂਸਲਰ ਨੇ ਨਸ਼ਾਖੋਰੀ ਦੇ ਮਾੜੇ ਪ੍ਰਭਾਵਾਂ, ਕਾਰਨ, ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਪੂਜਾ ਰਾਣੀ ਕਾਉਂਸਲਰ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ 02 ਨਸ਼ਾ ਮੁਕਤੀ ਕੇਂਦਰ ਸਿਵਲ ਹਸਪਤਾਲ ਹੁਸ਼ਿਆਰਪੁਰ ਅਤੇ ਸਿਵਲ ਹਸਪਤਾਲ ਦਸੂਹਾ ਵਿਖੇ ਮਰੀਜ਼ ਦਾ 15-21 ਦਿਨ ਡੇਟੋਕਸ਼ਿਫਿਕੇਸ਼ਨ ਕੀਤਾ ਜਾਂਦਾ ਹੈ |