05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਦਸੂਹਾ ਦੇ 15 ਵਾਰਡਾਂ 'ਚੋਂ 13 ਵਾਰਡਾਂ 'ਚ 'ਆਪ' ਤੇ 2 ਵਾਰਡਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ

Ad Position 21
No active advertisement
ਅਜੀਤ ਡੈਸਕ 30-05-2026
ਦਸੂਹਾ, 29 ਮਈ (ਕੌਸ਼ਲ)-ਸਥਾਨਕ ਨਗਰ ਕੌਂਸਲ ਦੇ 15 ਵਾਰਡਾਂ ਲਈ 26 ਮਈ ਨੂੰ ਪਈਆਂ ਵੋਟਾਂ ਦੀ ਅੱਜ ਹੋਈ ਗਿਣਤੀ ਦੌਰਾਨ 13 ਵਾਰਡਾਂ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਅਤੇ 2 ਵਾਰਡਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ | ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਚੋਣ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਾਰਡ ਨੰਬਰ 1, 2, 3 ਤੇ 4 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਕੌਰ ਬਾਜਵਾ, ਜੋਗਿੰਦਰ ਪਾਲ, ਰਮਨਾ ਦੇਵੀ ਤੇ ਤਰੁਨ ਖੁਲਰ ਨੇ ਕ੍ਰਮਵਾਰ 518, 675, 389 ਤੇ 625 ਵੋਟਾਂ ਲੈ ਕੇ ਜਿੱਤ ਦਰਜ ਕੀਤੀ | ਵਾਰਡ ਨੰਬਰ 5 ਤੇ 7 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੀਤਿਕਾ ਤੇ ਚਰਨਜੀਤ ਕੌਰ ਨੇ ਕ੍ਰਮਵਾਰ 471 ਤੇ 502 ਵੋਟਾਂ ਲੈ ਕੇ ਜਿੱਤ ਦਰਜ ਕੀਤੀ | ਵਾਰਡ ਨੰਬਰ 6, 8, 9, 10 ਤੇ 11 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਤੋਖ ਕੁਮਾਰ, ਚਮਨ ਲਾਲ, ਰਣਜੀਤ ਕੌਰ, ਹਰਵਿੰਦਰ ਸਿੰਘ ਤੇ ਸੁਖਵਿੰਦਰ ਕੌਰ ਨੇ 833, 427, 250, 637 ਤੇ 678 ਵੋਟਾਂ ਲੈ ਕੇ ਜਿੱਤ ਦਰਜ ਕੀਤੀ | ਵਾਰਡ ਨੰਬਰ 12, 13, 14 ਤੇ 15 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਚੰਦਰ ਸ਼ੇਖਰ, ਕੁਲਵਿੰਦਰ ਕੌਰ, ਅਮਰਪ੍ਰੀਤ ਸਿੰਘ ਅਤੇ ਸੁਨੀਤਾ ਨੇ ਕ੍ਰਮਵਾਰ 489, 512, 673 ਅਤੇ 547 ਵੋਟਾਂ ਹਾਸਿਲ ਕਰਕੇ ਜਿੱਤਾਂ ਦਰਜ ਕੀਤੀਆਂ |
Ad Position 22
No active advertisement
ਪਿਛਲੀ ਖ਼ਬਰ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਨੂੰ -ਆਸ਼ਿਕਾ ਜੈਨ ਅਗਲੀ ਖ਼ਬਰ ਈਦ-ਉਲ-ਅਜ਼ਹਾ ਦੀ ਨਮਾਜ਼ ਕੀਤੀ ਅਦਾ
Ad Position 24
No active advertisement