05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਨੂੰ -ਆਸ਼ਿਕਾ ਜੈਨ

Ad Position 21
No active advertisement
ਅਜੀਤ ਡੈਸਕ 30-05-2026
ਹੁਸ਼ਿਆਰਪੁਰ, 29 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਰਾਜ ਚੋਣ ਕਮਿਸ਼ਨ ਵਲੋਂ ਨਗਰ ਕੌਂਸਲ, ਸ਼ਾਮਚੁਰਾਸੀ ਦੀਆਂ ਵੋਟਾਂ ਲਈ ਜਾਰੀ ਵੇਰਵਿਆਂ ਅਨੁਸਾਰ 30 ਮਈ ਤੋਂ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾਣਗੇ | ਇਸ ਸੰਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਗਏ ਨੋਟੀਫ਼ਿਕੇਸ਼ਨ ਅਨੁਸਾਰ ਨਗਰ ਕੌਂਸਲ, ਸ਼ਾਮਚੁਰਾਸੀ ਦੀਆਂ ਵੋਟਾਂ 13 ਜੂਨ ਨੂੰ ਪੈਣਗੀਆਂ | ਉਨ੍ਹਾਂ ਦੱਸਿਆ ਕਿ 30 ਮਈ ਤੋਂ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ | ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖ਼ਰੀ ਮਿਤੀ 3 ਜੂਨ ਬਾਅਦ ਦੁਪਹਿਰ 3 ਵਜੇ ਤੱਕ ਹੋਵੇਗੀ | ਉਨ੍ਹਾਂ ਦੱਸਿਆ ਕਿ 4 ਜੂਨ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 5 ਜੂਨ ਨੂੰ ਬਾਅਦ ਦੁਪਹਿਰ 3:00 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਵੋਟਾਂ 13 ਜੂਨ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਤੇ ਇਸੇ ਦਿਨ ਵੋਟਾਂ ਪੈਣ ਉਪਰੰਤ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ | ਜ਼ਿਕਰਯੋਗ ਹੈ ਕਿ ਸ਼ਾਮਚੁਰਾਸੀ ਨਗਰ ਕੌਂਸਲ ਦੇ 9 ਵਾਰਡਾਂ ਲਈ ਹੋਣ ਵਾਲੀਆਂ ਚੋਣਾਂ ਦੀਆਂ ਨਾਮਜ਼ਦਗੀਆਂ ਨਗਰ ਕੌਂਸਲ 'ਚ ਕਾਰਜ ਸਾਧਕ ਅਫ਼ਸਰ ਦੇ ਕਮਰਾ ਨੰਬਰ 3 ਵਿਚ ਪ੍ਰਾਪਤ ਕੀਤੀਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ ਮੁਕੇਰੀਆਂ ਦੇ 15 ਵਾਰਡਾਂ 'ਚੋਂ 7 'ਤੇ ਭਾਜਪਾ ਤੇ 6 'ਤੇ ਕਾਂਗਰਸ ਦਾ ਕਬਜ਼ਾ ਇਕ-ਇਕ ਵਾਰਡ 'ਚ... ਅਗਲੀ ਖ਼ਬਰ ਦਸੂਹਾ ਦੇ 15 ਵਾਰਡਾਂ 'ਚੋਂ 13 ਵਾਰਡਾਂ 'ਚ 'ਆਪ' ਤੇ 2 ਵਾਰਡਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
Ad Position 24
No active advertisement