ਬੁੱਲ੍ਹੋਵਾਲ, 30 ਮਈ (ਲੁਗਾਣਾ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ (ਡੀ. ਟੀ. ਐੱਫ਼.) ਬਲਾਕ ਇਕਾਈ ਬੁੱਲ੍ਹੋਵਾਲ ਦੀ ਇਕ ਮੀਟਿੰਗ ਜ਼ਿਲ੍ਹਾ ਮੀਤ ਪ੍ਰਧਾਨ ਰਜਿੰਦਰ ਹੇਜਮਾਂ, ਬਲਾਕ ਪ੍ਰਧਾਨ ਬਲਜਿੰਦਰ ਸਹੋਤਾ, ਜਨਰਲ ਸਕੱਤਰ ਜਸਮੀਤ ਸਿੰਘ ਮਠਾਰੂ ਤੇ ਮੀਤ ਪ੍ਰਧਾਨ ਬਲਬੀਰ ਸਿੰਘ ਧਾਮੀ ਆਦਿ ਆਗੂਆਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਪੁੱਜੇ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਪੰਜਾਬ (ਪੀ. ਪੀ. ਪੀ. ਐੱਫ਼.) ਦੇ ਦੋਆਬਾ ਜ਼ੋਨ ਦੇ ਕਨਵੀਨਰ ਇੰਦਰ ਸੁਖਦੀਪ ਸਿੰਘ ਓਢਰਾ ਤੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ 'ਚ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦੀ ਕੋਈ ਸਰਕਾਰ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਖ਼ਿਲਾਫ਼ ਹਾਈ ਕੋਰਟ ਵਿਚ ਗਈ ਹੋਵੇ | ਉਨ੍ਹਾਂ ਕਿਹਾ ਕਿ ਮੰਗਾਂ ਦੇ ਹੱਲ ਲਈ 31 ਮਈ ਨੂੰ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੁਹਾਲੀ ਨੇੜੇ ਰੈਲੀ ਨੇੜੇ ਸੂਬਾ ਪੱਧਰੀ ਰੈਲੀ ਕਰਨ ਤੋਂ ਬਾਅਦ ਮੁੱਖ ਮੰਤਰੀ ਦੇ ਚੰਡੀਗੜ੍ਹ ਸਥਿਤ ਸਰਕਾਰੀ ਨਿਵਾਸ ਵੱਲ ਰੋਸ ਮਾਰਚ ਕੀਤਾ ਜਾਵੇਗਾ | ਮੀਟਿੰਗ 'ਚ ਪ੍ਰੈੱਸ ਸਕੱਤਰ ਸੰਦੀਪ ਸਿੰਘ ਲਾਂਬੜਾ, ਰਜਨੀਸ਼ ਮਨੀ ਕੱਤੋਵਾਲ, ਦਲਜੀਤ ਬੇਗਮਪੁਰ, ਗੁਰਪਾਲ ਸਿੰਘ ਮੱਛਰੀਵਾਲ, ਅਜਮੇਰ ਸਿੰਘ, ਸੁਰਜੀਤ ਪਾਲ, ਦਵਿੰਦਰ ਸਿੰਘ, ਮਨੋਹਰ ਸਿੰਘ, ਸੁਰਿੰਦਰ ਸਿੰਘ ਜੌਹਲ, ਰਾਕੇਸ਼ ਕੁਮਾਰ ਤੇ ਮਨਜੀਤ ਸਿੰਘ ਫਤਿਹਪੁਰੀ ਵੀ ਹਾਜ਼ਰ ਸਨ |