24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਮਾਪੇ ਐਚ. ਪੀ. ਵੀ. ਟੀਕਾਕਰਨ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ-ਆਸ਼ਿਕਾ ਜੈਨ

Ad Position 21
No active advertisement
ਅਜੀਤ ਡੈਸਕ 31-05-2026
ਹੁਸ਼ਿਆਰਪੁਰ, 30 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਵਲੋਂ ਲੜਕੀਆਂ ਨੂੰ ਸਰਵਾਈਕਲ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਸੁਰੱਖਿਅਤ ਰੱਖਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ਵਿਸ਼ੇਸ਼ ਐਚ. ਪੀ. ਵੀ. ਟੀਕਾਕਰਨ ਮੁਹਿੰਮ ਦੀ ਮਿਆਦ ਵਿਚ 90 ਦਿਨਾਂ ਦਾ ਵਾਧਾ ਕੀਤਾ ਗਿਆ ਹੈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਚ. ਪੀ. ਵੀ. ਟੀਕਾ ਸਰਵਾਈਕਲ ਕੈਂਸਰ ਦੀ ਰੋਕਥਾਮ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੈ | ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਯੋਗ ਲੜਕੀਆਂ ਦਾ ਟੀਕਾਕਰਨ ਜ਼ਰੂਰੀ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਭਵਿੱਖ ਵਿਚ ਇਸ ਗੰਭੀਰ ਬਿਮਾਰੀ ਤੋਂ ਬਚਾਇਆ ਜਾ ਸਕੇ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਹੁਣ ਤੱਕ ਲਗਪਗ 20 ਫ਼ੀਸਦੀ ਯੋਗ ਲੜਕੀਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ ਤੇ ਇਸ ਕਵਰੇਜ ਨੂੰ ਹੋਰ ਵਧਾਉਣ ਲਈ ਸਿਹਤ ਵਿਭਾਗ ਲਗਾਤਾਰ ਯਤਨਸ਼ੀਲ ਹੈ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ 'ਚ ਮੱਲਾਂ ਮਾਰੀਆਂ ਅਗਲੀ ਖ਼ਬਰ ਗੈਰ-ਵਿੱਦਿਅਕ ਡਿਊਟੀਆਂ ਬਹਾਨੇ ਅਧਿਆਪਕਾਂ 'ਤੇ ਅੱਤਿਆਚਾਰ ਕਰਨਾ ਬੰਦ ਕਰੇ ਪੰਜਾਬ ਸਰਕਾਰ-ਜੀ. ਟੀ. ਯੂ. ਪੰਜਾਬ
Ad Position 24